20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਭਾਕਿਯੂ ਏਕਤਾ ਸਿੱਧੂਪੁਰ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ

ਫ਼ਿਰੋਜ਼ਪੁਰ,20 ਸਤੰਬਰ (ਕੁਲਬੀਰ ਸਿੰਘ ਸੋਢੀ): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਵੱਖ-ਵੱਖ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ ਡਿਪਟੀ ਕਮਿਸ਼ਨਰ ਦਫ਼ਤਰ ਰੋਸ ਪ੍ਰਦਰਸ਼ਨ ਤੇ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀ ਦੇ ਆਗੂ ਇਕਬਾਲ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਮੌਜੂਦਾ ਸਰਕਾਰ ਵਲੋਂ ਪੁਲਿਸ ਨੂੰ ਕਥਿਤ ਤੌਰ ’ਤੇ ਵਧੇਰੇ ਛੋਟ ਦਿੱਤੀ ਗਈ ਹੈ ਜਿਸ ਕਾਰਨ ਪਿੰਡਾਂ ਵਿਚ ਸਰਕਾਰ ਤੋਂ ਸਵਾਲ ਕਰਨ ਵਾਲੇ ਲੋਕਾਂ ’ਤੇ ਤਸ਼ੱਦਦ ਕਰਕੇ ਪਰਚੇ ਦਰਜ ਕੀਤੇ ਜਾ ਰਹੇ ਹਨ, ਜੋ ਧੱਕੇਸ਼ਾਹੀ ਹੈ।

Ad Position 21
No active advertisement
ਅਜੀਤ ਡੈਸਕ 21-09-2026
ਫ਼ਿਰੋਜ਼ਪੁਰ,20 ਸਤੰਬਰ (ਕੁਲਬੀਰ ਸਿੰਘ ਸੋਢੀ): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਵੱਖ-ਵੱਖ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ ਡਿਪਟੀ ਕਮਿਸ਼ਨਰ ਦਫ਼ਤਰ ਰੋਸ ਪ੍ਰਦਰਸ਼ਨ ਤੇ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀ ਦੇ ਆਗੂ ਇਕਬਾਲ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਮੌਜੂਦਾ ਸਰਕਾਰ ਵਲੋਂ ਪੁਲਿਸ ਨੂੰ ਕਥਿਤ ਤੌਰ ’ਤੇ ਵਧੇਰੇ ਛੋਟ ਦਿੱਤੀ ਗਈ ਹੈ ਜਿਸ ਕਾਰਨ ਪਿੰਡਾਂ ਵਿਚ ਸਰਕਾਰ ਤੋਂ ਸਵਾਲ ਕਰਨ ਵਾਲੇ ਲੋਕਾਂ ’ਤੇ ਤਸ਼ੱਦਦ ਕਰਕੇ ਪਰਚੇ ਦਰਜ ਕੀਤੇ ਜਾ ਰਹੇ ਹਨ, ਜੋ ਧੱਕੇਸ਼ਾਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਬੇਕਸੂਰ ਲੋਕਾਂ ’ਤੇ ਮਾਮਲੇ ਦਰਜ ਹੋਏ ਹਨ ਤੇ ਇਨ੍ਹਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਝੋਨੇ ਦੀ ਖਰੀਦ ਦਾ ਮੁੱਦਾ ਵੀ ਚੁੱਕਿਆ ਕਿਹਾ ਕਿ ਸਰਕਾਰ ਵਲੋਂ ਝੋਨਾ ਅਗੇਤਾ ਲਗਵਾਇਆ ਗਿਆ ਹੈ ਪਰ ਹਾਲੇ ਤੱਕ ਸਰਕਾਰੀ ਖਰੀਦ ਸ਼ੁਰੂ ਨਹੀਂ ਹੋਈ ਤੇ ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ ਜਿਸ ਕਰਕੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੈਂਡਮਾਰਗ ਬੈਂਕਾਂ ਨਾਲ ਸਬੰਧਤ ਓ.ਟੀ.ਐੱਸ. ਸਕੀਮ ਨੂੰ ਲੈ ਕੇ ਤੇ ਬੈਂਕਾਂ ਵਲੋਂ ਕਿਸਾਨਾਂ ਦੇ ਖਾਲੀ ਸਾਈਨ ਕੀਤੇ ਚੈੱਕ ਵਾਪਸ ਕਰਨ ਨੂੰ ਲੈ ਕੇ ਪਿਛਲੇ ਪੰਜ ਮਹੀਨਿਆਂ ਤੋਂ ਧਰਨਾ ਚੱਲ ਰਿਹਾ ਹੈ। ਸਰਕਾਰ ਤੋਂ ਮੰਗ ਕੀਤੀ ਜਾਂਦੀ ਹੈ ਕਿ ਇਸ ਮਾਮਲੇ ਦਾ ਜਲਦ ਹੱਲ ਕੱਢਿਆ ਜਾਵੇ ਤੇ ਕਿਸਾਨਾਂ ਦੇ ਖਾਲੀ ਚੈੱਕ ਵਾਪਸ ਕੀਤੇ ਜਾਣ, ਸ਼ੰਭੂ ਤੇ ਖਨੌਰੀ ਦੇ ਬਾਰਡਰਾਂ ’ਤੇ ਚੱਲ ਰਹੇ ਧਰਨਿਆਂ ’ਚੋਂ ਕਿਸਾਨਾਂ ਦਾ ਚੋਰੀ ਕੀਤੇ ਸਾਮਾਨ ਦੀ ਭਰਪਾਈ ਕੀਤੀ ਜਾਵੇ, ਫਰੀਦਕੋਟ ਵਿਚ 9 ਸਤੰਬਰ ਨੂੰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਕਥਿਤ ਤੌਰ ’ਤੇ ਧੱਕੇਸ਼ਾਹੀ ਕਰਨ ਵਾਲੇ ਐੱਸ.ਐੱਚ.ਓ. ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਅਗਲਾ ਵੱਡਾ ਇਕੱਠ 26 ਸਤੰਬਰ ਨੂੰ ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਵਿਖੇ ਕੀਤਾ ਜਾਵੇਗਾ। ਇਸ ਤੋਂ ਬਾਅਦ ਝੋਨੇ ਦੀ ਕਟਾਈ ਉਪਰੰਤ ਸਾਰੇ ਜ਼ਿਲ੍ਹਿਆਂ ਵਿਚ ਵੱਡੇ ਇਕੱਠ ਕਰਕੇ ਸਰਕਾਰ ਤੋਂ ਕਿਸਾਨਾਂ ਅਤੇ ਆਮ ਲੋਕਾਂ ਨਾਲ ਹੋ ਰਹੀ ਕਥਿਤ ਧੱਕੇਸ਼ਾਹੀ ਖਿਲਾਫ ਸੰਘਰਸ਼ ਆਰੰਭਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਧਰਾਂਗਵਾਲਾ ’ਚ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਗ੍ਰੈਂਡਪੇਰੈਂਟਸ ਦਿਵਸ ਮੌਕੇ ਡੀ.ਸੀ. ਮਾਡਲ ਸਕੂਲ ਦੇ ਬੱਚਿਆਂ ਨੇ ਦਾਦਾ-ਦਾਦੀ ਤੇ ਨਾਨਾ-ਨਾਨੀ ਨਾਲ ਸਾਂਝੀਆਂ ਕੀਤੀਆਂ ਖ਼ੁਸ਼...
Ad Position 24