21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮੀਰਾ ਨਰਸਿੰਗ ਕਾਲਜ ’ਚ ਕਰਵਾਏ ਮਹਿੰਦੀ ਮੁਕਾਬਲੇ

ਅਬੋਹਰ, 20 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਮੀਰਾ ਨਰਸਿੰਗ ਕਾਲਜ ਵਿਖੇ ਮਹਿੰਦੀ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਕਾਲਜ ਦੀਆਂ ਵੱਖ-ਵੱਖ ਜਮਾਤਾਂ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਤੇ ਹੌਸਲੇ ਨਾਲ ਭਾਗ ਲੈਂਦਿਆਂ ਆਪਣੀ ਕਲਾ ਤੇ ਰਚਨਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਦੇ ਅਧਿਆਪਕਾਂ ਨੇ ਵੀ ਵਿਦਿਆਰਥਣਾਂ ਦਾ ਹੌਸਲਾ ਵਧਾਇਆ।

Ad Position 21
No active advertisement
ਅਜੀਤ ਡੈਸਕ 21-09-2026
ਅਬੋਹਰ, 20 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਮੀਰਾ ਨਰਸਿੰਗ ਕਾਲਜ ਵਿਖੇ ਮਹਿੰਦੀ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਕਾਲਜ ਦੀਆਂ ਵੱਖ-ਵੱਖ ਜਮਾਤਾਂ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਤੇ ਹੌਸਲੇ ਨਾਲ ਭਾਗ ਲੈਂਦਿਆਂ ਆਪਣੀ ਕਲਾ ਤੇ ਰਚਨਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਦੇ ਅਧਿਆਪਕਾਂ ਨੇ ਵੀ ਵਿਦਿਆਰਥਣਾਂ ਦਾ ਹੌਸਲਾ ਵਧਾਇਆ। ਮੁਕਾਬਲੇ ਦੌਰਾਨ ਜੀ.ਐਨ.ਐੱਮ. ਦੂਜੇ ਸਾਲ ਦੀ ਵਿਦਿਆਰਥਣ ਮਮਤਾ ਨੇ ਪਹਿਲਾ ਸਥਾਨ ਹਾਸਲ ਕੀਤਾ ਜਦ ਕਿ ਬੀ.ਐੱਸ.ਸੀ. ਨਰਸਿੰਗ ਚੌਥੇ ਸਮੈਸਟਰ ਦੀ ਗਿਰਿਮਾ ਨੇ ਦੂਜਾ ਅਤੇ ਬੀ.ਐੱਸ.ਸੀ. ਨਰਸਿੰਗ ਦੂਜੇ ਸਮੈਸਟਰ ਦੀ ਮਹਿਕ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ। ਇਸ ਤੋਂ ਇਲਾਵਾ ਵਧੀਆ ਭਾਗੀਦਾਰੀ ਤੇ ਰਚਨਾਤਮਿਕ ਕਾਰਜ ਲਈ ਰੇਣੂ, ਸੰਧਿਆ, ਨਵਨੀਤ ਕੌਰ, ਨੀਲਮ ਤੇ ਗੁਰਨੂਰ ਨੂੰ ਵੀ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਕਾਲਜ ਚੇਅਰਮੈਨ ਡਾ. ਜੀ.ਐੱਸ.ਮਿੱਤਲ, ਪ੍ਰਿੰਸੀਪਲ ਡਾ.ਰਾਮ ਸਰੂਪ ਸ਼ਰਮਾ ਤੇ ਉਪ ਪ੍ਰਿੰਸੀਪਲ ਡਾ.ਰਹੀਸ਼ ਚੰਦ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਵਿਦਿਆਰਥਣਾਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਅੰਦਰ ਰਚਨਾਤਮਿਕਤਾ, ਆਤਮ ਵਿਸ਼ਵਾਸ ਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਤਣਾਅ ਮੁਕਤ ਮਾਹੌਲ ਪ੍ਰਦਾਨ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਪ੍ਰੋਫੈਸਰ ਸਰੋਜ ਰਾਣੀ, ਅਦਿਤੀ, ਰੋਹਿਤ ਨਾਗਪਾਲ, ਤਿਰਲੋਕ ਸਿੰਘ, ਸੰਜੋਗੀਤਾ, ਰਮਨਦੀਪ ਕੌਰ, ਅਮਨਦੀਪ ਕੌਰ, ਰਤਨਜੋਤ ਕੌਰ, ਸਵਪਨਦੀਪ ਕੌਰ, ਅਮੀਸ਼ਾ ਚੱਢਾ, ਪਰਵੀਨਾ ਰਾਣੀ, ਮੰਗਤ ਕੁਮਾਰ, ਵਿਜੈ ਕੁਮਾਰ, ਰਾਜ ਰਾਣੀ ਸਮੇਤ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮਮਦੋਟ-ਅਲਫੂ ਕੇ ਸੜਕ ਦੀ ਮੁਰੰਮਤ ਦਾ ਕੰਮ ਦੁਬਾਰਾ ਸ਼ੁਰੂ ਨਹੀਂ ਹੋ ਸਕਿਆ, ਰਾਹਗੀਰ ਪ੍ਰੇਸ਼ਾਨ ਅਗਲੀ ਖ਼ਬਰ ਵਿਧਾਇਕ ਦਹੀਯਾ ਦੀ ਅਗਵਾਈ ਹੇਠ ਹਲਕਾ ਦਿਹਾਤੀ ਵਿਕਾਸ ਦੀ ਰਾਹ ’ਤੇ ਤੇਜ਼ੀ ਨਾਲ ਅੱਗੇ ਵਧ ਰਿਹਾ- ਗਿੱਲ
Ad Position 24