ਮੁਫ਼ਤ ਆਯੂਸ਼ ਮੈਡੀਕਲ ਕੈਂਪ ਲਗਾਇਆ
ਜਲਾਲਾਬਾਦ, 20 ਸਤੰਬਰ(ਜਤਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੇ ਆਯੂਸ਼ ਵਿਭਾਗ ਦੇ ਹੁਕਮਾਂ ’ਤੇ ਡਾਇਰੈਕਟਰ ਹੋਮਿਓਪੈਥਿਕ ਪੰਜਾਬ ਡਾ. ਹਰਿੰਦਰ ਪਾਲ ਸਿੰਘ ਤੇ ਡਾਇਰੈਕਟਰ ਆਯੁਰਵੇਦ ਪੰਜਾਬ ਡਾ.
ਜਲਾਲਾਬਾਦ, 20 ਸਤੰਬਰ(ਜਤਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੇ ਆਯੂਸ਼ ਵਿਭਾਗ ਦੇ ਹੁਕਮਾਂ ’ਤੇ ਡਾਇਰੈਕਟਰ ਹੋਮਿਓਪੈਥਿਕ ਪੰਜਾਬ ਡਾ. ਹਰਿੰਦਰ ਪਾਲ ਸਿੰਘ ਤੇ ਡਾਇਰੈਕਟਰ ਆਯੁਰਵੇਦ ਪੰਜਾਬ ਡਾ. ਰਮਨ ਖੰਨਾ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ.ਰਾਜੀਵ ਜਿੰਦੀਆ ਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਬਜੀਦਾ ਉਰਫ਼ ਟਾਹਲੀ ਵਾਲਾ ਵਿਖੇ ਵਿਸ਼ੇਸ਼ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਹ ਕੈਂਪ ਸੀਮਾ ਸੁਰੱਖਿਆ ਬਲ ਦੀ 65ਵੀਂ ਬਟਾਲੀਅਨ ਦੇ ਸਹਿਯੋਗ ਨਾਲ ਕਰਵਾਇਆ ਗਿਆ। ਕੈਂਪ ਦਾ ਉਦਘਾਟਨ 65ਵੀਂ ਬਟਾਲੀਅਨ ਦੇ ਕਮਾਡੈਂਟ ਵੀਰੇਂਦਰ ਬਹਾਦੁਰ ਯਾਦਵ ਨੇ ਕੀਤਾ। ਇਸ ਮੌਕੇ ਆਯੂਸ਼ ਵਿਭਾਗ ਦੀ ਮਾਹਿਰ ਟੀਮ ਵਲੋਂ ਪਿੰਡ ਵਾਸੀਆਂ ਦੀ ਸਿਹਤ ਜਾਂਚ ਕੀਤੀ ਗਈ ਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਸੰਤੁਲਿਤ ਖ਼ੁਰਾਕ ਲੈਣ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ। ਹੋਮਿਓਪੈਥਿਕ ਡਾਕਟਰ ਤੇ ਨੋਡਲ ਅਫ਼ਸਰ ਡਾ.ਗੁਰਮੀਤ ਸਿੰਘ ਰਾਏ ਤੇ ਡਾ. ਕਲਪਨਾ ਕੁਮਾਰੀ ਵਲ਼ੋਂ 365 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਹੋਮਿਓਪੈਥਿਕ ਦਵਾਈਆਂ ਦਿੱਤੀਆਂ ਗਈਆਂ। ਇਸੇ ਤਰ੍ਹਾਂ ਆਯੁਰਵੈਦਿਕ ਡਾਕਟਰ ਡਾ. ਗੌਰਵ ਸ਼ਰਮਾ ਤੇ ਡਾ.ਸ਼ਾਈਨਾ ਵਲੋਂ 415 ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਆਯੁਰਵੈਦਿਕ ਦਵਾਈਆਂ ਵੰਡੀਆਂ ਗਈਆਂ। ਕੈਂਪ ਦੌਰਾਨ ਕੁੱਲ 780 ਪਿੰਡ ਵਾਸੀਆਂ ਨੇ ਸਿਹਤ ਸੇਵਾਵਾਂ ਦਾ ਲਾਹਾ ਲਿਆ। ਕੈਂਪ ਨੂੰ ਸਫਲ ਬਣਾਉਣ ਵਿਚ ਉਪ ਵੈਦ ਵਿਕਾਸ ਕੁਮਾਰ, ਗੁਰਪਾਲ ਸਿੰਘ, ਹਰਪ੍ਰੀਤ ਸਿੰਘ ਤੇ ਹੋਮਿਓਪੈਥਿਕ ਡਿਸਪੈਂਸਰ ਮੰਦਰ ਸਿੰਘ, ਸਤਨਾਮ ਚੰਦ ਤੇ ਰਾਜਪਾਲ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ।