20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਫ਼ਿਰੋਜ਼ਪੁਰ ਕੈਂਟ ’ਚ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗ੍ਰਿਫ਼ਤਾਰ

ਫਿਰੋਜ਼ਪੁਰ, 20 ਸਤੰਬਰ (ਰਾਕੇਸ਼ ਚਾਵਲਾ)- ਫਿਰੋਜ਼ਪੁਰ ਕੈਂਟ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਵਿੱਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 21-09-2026
ਫਿਰੋਜ਼ਪੁਰ, 20 ਸਤੰਬਰ (ਰਾਕੇਸ਼ ਚਾਵਲਾ)- ਫਿਰੋਜ਼ਪੁਰ ਕੈਂਟ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਵਿੱਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਸਲਵਿੰਦਰ ਸਿੰਘ ਨੇ ਦੱਸਿਆ ਕਿ ਮਿਤੀ 19 ਸਤੰਬਰ ਨੂੰ ਥਾਣਾ ਕੈਂਟ ਫਿਰੋਜ਼ਪੁਰ ਦੀ ਪੁਲਿਸ ਪਾਰਟੀ ਗਸ਼ਤ ਸਬੰਧੀ ਚੁੰਗੀ ਨੰਬਰ 7 ਫਿਰੋਜ਼ਪੁਰ ਕੈਂਟ ਨੇੜੇ ਮੌਜੂਦ ਸੀ। ਇਸ ਦੌਰਾਨ ਪੁਲਿਸ ਨੂੰ ਇਕ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਕ੍ਰਿਸ਼ ਪੁੱਤਰ ਕਾਲਾ ਵਾਸੀ ਇੰਦਰਾ ਕਾਲੋਨੀ ਫਿਰੋਜ਼ਪੁਰ ਕੈਂਟ, ਨਾਜਾਇਜ਼ ਸ਼ਰਾਬ ਰੱਖਣ ਤੇ ਵੇਚਣ ਦਾ ਆਦੀ ਹੈ। ਮੁਖ਼ਬਰ ਨੇ ਦੱਸਿਆ ਕਿ ਉਹ ਸ਼ਮਸ਼ਾਨਘਾਟ ਰੋਡ ’ਤੇ ਝਾੜੀਆਂ ਦੀ ਆੜ ’ਚ ਨਾਜਾਇਜ਼ ਸ਼ਰਾਬ ਰੱਖ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਛਾਪਾ ਮਾਰਿਆ ਤੇ ਕ੍ਰਿਸ਼ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਬਰਾਮਦ ਹੋਈਆਂ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਤੀਰਥ ਯਾਤਰਾ ’ਤੇ ਗਈ ਔਰਤ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਅਗਲੀ ਖ਼ਬਰ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਵਲੋਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਟੀਮ ਨੂੰ ਵਧਾਈ
Ad Position 24