20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਨੇ ਪ੍ਰਮੁੱਖ ਵੋਟਰਾਂ ਸੰਗ ਪਾਈ ਸੈਨੇਟ ਵੋਟ ਵੋਟ ਦੇ ਹੱਕ ਦੀ ਵਰਤੋਂ ਕਰਦਿਆਂ ਯੂਨੀਵਰਸਿਟੀ ਪ੍ਰਬੰਧ ’ਚ ਭਾਗੀਦਾਰੀ ਦਾ ਦਿੱਤਾ ਸੰਦੇਸ਼

ਫ਼ਿਰੋਜ਼ਪੁਰ, 20 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਦੌਰਾਨ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹਰਪ੍ਰੀਤ ਸਿੰਘ ਸ਼ੇਰ ਖਾਂ ਵਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। ਉਨ੍ਹਾਂ ਨੇ ਵੋਟ ਪਾ ਕੇ ਆਪਣੇ ਲੋਕਤੰਤਰਿਕ ਅਧਿਕਾਰ ਦੀ ਵਰਤੋਂ ਕਰਦਿਆਂ ਯੂਨੀਵਰਸਿਟੀ ਦੀ ਸੈਨੇਟ ਚੋਣ ਪ੍ਰਕਿਰਿਆ ਵਿਚ ਆਪਣੀ ਭੂਮਿਕਾ ਨਿਭਾਈ।

Ad Position 21
No active advertisement
ਅਜੀਤ ਡੈਸਕ 21-09-2026
ਫ਼ਿਰੋਜ਼ਪੁਰ, 20 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ ਦੌਰਾਨ ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹਰਪ੍ਰੀਤ ਸਿੰਘ ਸ਼ੇਰ ਖਾਂ ਵਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ। ਉਨ੍ਹਾਂ ਨੇ ਵੋਟ ਪਾ ਕੇ ਆਪਣੇ ਲੋਕਤੰਤਰਿਕ ਅਧਿਕਾਰ ਦੀ ਵਰਤੋਂ ਕਰਦਿਆਂ ਯੂਨੀਵਰਸਿਟੀ ਦੀ ਸੈਨੇਟ ਚੋਣ ਪ੍ਰਕਿਰਿਆ ਵਿਚ ਆਪਣੀ ਭੂਮਿਕਾ ਨਿਭਾਈ। ਵੋਟਿੰਗ ਉਪਰੰਤ ਉਂਗਲ ’ਤੇ ਲੱਗੀ ਸਿਆਹੀ ਦਾ ਨਿਸ਼ਾਨ ਵੋਟ ਦੇ ਇਸਤੇਮਾਲ ਦੀ ਗਵਾਹੀ ਦੇਣ ਦੇ ਨਾਲ-ਨਾਲ ਸਿੱਖਿਆ ਪ੍ਰਬੰਧ ਤੇ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਢਾਂਚੇ ਵਿਚ ਆਪਣੀ ਭਾਗੀਦਾਰੀ ਦਾ ਪ੍ਰਤੀਕ ਵੀ ਬਣਿਆ। ਜਥੇਦਾਰ ਦਰਸ਼ਨ ਸਿੰਘ ਸ਼ੇਰ ਖਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣ ਸਿੱਖਿਆ ਪ੍ਰਬੰਧ ਨਾਲ ਜੁੜੀ ਮਹੱਤਵਪੂਰਨ ਚੋਣ ਹੈ। ਯੂਨੀਵਰਸਿਟੀ ਨਾਲ ਸਬੰਧਤ ਯੋਗ ਗ੍ਰੈਜੂਏਟਾਂ ਨੂੰ ਇਸ ਚੋਣ ਵਿਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵੋਟ ਦੇ ਹੱਕ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟ ਸਿਰਫ਼ ਉਂਗਲ ’ਤੇ ਲੱਗਣ ਵਾਲੀ ਸਿਆਹੀ ਨਹੀਂ, ਸਗੋਂ ਸਿੱਖਿਆ ਤੇ ਯੂਨੀਵਰਸਿਟੀ ਦੇ ਭਵਿੱਖ ਨਾਲ ਜੁੜੇ ਫ਼ੈਸਲਿਆਂ ਵਿਚ ਭਾਗੀਦਾਰੀ ਦਾ ਸਾਧਨ ਹੈ। ਯੋਗ ਵੋਟਰਾਂ ਵਲੋਂ ਜਾਗਰੂਕਤਾ ਤੇ ਜ਼ਿੰਮੇਵਾਰੀ ਨਾਲ ਵੋਟਿੰਗ ਵਿਚ ਹਿੱਸਾ ਲੈਣਾ ਸੈਨੇਟ ਚੋਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਂਦਾ ਹੈ। ਇਸ ਮੌਕੇ ਉਨ੍ਹਾਂ ਨਾਲ ਗੁਰਮੀਤ ਸਿੰਘ ਥਿੰਦ, ਗੁਰਵਿੰਦਰ ਸਿੰਘ ਥਿੰਦ, ਸੌਰਵਦੀਪ ਸਿੰਘ ਜੋਸਨ, ਕੁਲਦੀਪ ਸਿੰਘ ਜੋਸਨ ਵਲੋਂ ਵੀ ਆਪਣੇ ਸੰਵਿਧਾਨਕ ਹੱਕ ਦਾ ਇਸਤੇਮਾਲ ਕਰਦਿਆਂ ਵੋਟ ਪਾਈ।
Ad Position 22
No active advertisement
ਪਿਛਲੀ ਖ਼ਬਰ ਮੱਖੂ ’ਚ ਫੂਡ ਸੇਫਟੀ ਵਿਭਾਗ ਵਲੋਂ 140 ਕਿੱਲੋ ਪਨੀਰ ਜ਼ਬਤ ਸੈਂਪਲ ਰਿਪੋਰਟ ਆਉਣ ਮਗਰੋਂ ਹੋਵੇਗੀ ਅਗਲੀ ਕਾਰਵਾਈ- ਅਭਿਨਵ ਖੋ... ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ’ਚ ਢਿੱਲਵਾਂ ਗੁੱਡਜ਼ ਸ਼ੈੱਡ ਤੋਂ ਪਹਿਲੀ ਵਾਰ ਮਾਲ ਲਦਾਈ ਦੀ ਸ਼ੁਰੂਆਤ
Ad Position 24