ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ
ਫ਼ਿਰੋਜ਼ਪੁਰ, 21 ਸਤੰਬਰ (ਕੁਲਬੀਰ ਸਿੰਘ ਸੋਢੀ)- ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਨੇੜੇ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ, ਫ਼ਿਰੋਜ਼ਪੁਰ ਵਲੋਂ ਬਾਬਾ ਸੁੱਚਾ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਨਾਨਕਸਰ ਸਾਹਿਬ, ਪਿੰਡ ਛਾਂਗਾ ਖ਼ੁਰਦ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੇ ਮਾਹਿਰ ਡਾਕਟਰਾਂ ਵਲੋਂ ਵੱਡੀ ਗਿਣਤੀ ਵਿਚ ਪਹੁੰਚੇ ਮਰੀਜ਼ਾਂ ਦੀ ਮੁਫ਼ਤ ਮੈਡੀਕਲ ਜਾਂਚ ਕੀਤੀ ਗਈ।
ਫ਼ਿਰੋਜ਼ਪੁਰ, 21 ਸਤੰਬਰ (ਕੁਲਬੀਰ ਸਿੰਘ ਸੋਢੀ)- ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਨੇੜੇ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ, ਫ਼ਿਰੋਜ਼ਪੁਰ ਵਲੋਂ ਬਾਬਾ ਸੁੱਚਾ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਨਾਨਕਸਰ ਸਾਹਿਬ, ਪਿੰਡ ਛਾਂਗਾ ਖ਼ੁਰਦ ਵਿਖੇ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੇ ਮਾਹਿਰ ਡਾਕਟਰਾਂ ਵਲੋਂ ਵੱਡੀ ਗਿਣਤੀ ਵਿਚ ਪਹੁੰਚੇ ਮਰੀਜ਼ਾਂ ਦੀ ਮੁਫ਼ਤ ਮੈਡੀਕਲ ਜਾਂਚ ਕੀਤੀ ਗਈ। ਡਾਕਟਰਾਂ ਨੇ ਮਰੀਜ਼ਾਂ ਨੂੰ ਉਨ੍ਹਾਂ ਦੀਆਂ ਸਿਹਤ ਸਮੱਸਿਆਵਾਂ ਸਬੰਧੀ ਲੋੜੀਂਦੀ ਸਲਾਹ ਦੇਣ ਦੇ ਨਾਲ-ਨਾਲ ਇਲਾਜ ਸਬੰਧੀ ਵੀ ਮਾਰਗਦਰਸ਼ਨ ਕੀਤਾ ਗਿਆ। ਮੈਡੀਕਲ ਕੈਂਪ ਵਿਚ ਜਨਰਲ ਮੈਡੀਸਨ, ਗਾਇਨੀਕੋਲੋਜੀ, ਜਨਰਲ ਸਰਜਰੀ ਤੇ ਆਰਥੋਪੈਡਿਕਸ ਵਿਭਾਗਾਂ ਦੇ ਮਾਹਿਰ ਡਾਕਟਰਾਂ ਨੇ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ । ਇਸ ਮੌਕੇ ਮਰੀਜ਼ਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਤੇ ਸਮੇਂ ਸਿਰ ਮਾਹਿਰ ਡਾਕਟਰਾਂ ਤੋਂ ਸਲਾਹ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ। ਕੈਂਪ ਨੂੰ ਸਫਲ ਬਣਾਉਣ ਲਈ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਐੱਮ.ਡੀ. ਆਸ਼ੂ ਬੰਗੜ, ਡਾ.ਜੈਕਬ ਭੱਟੀ, ਡਾ.ਰਾਸ਼ਿਕਾ, ਨਿਸ਼ਾਨ ਸਿੰਘ, ਅਮਿਤ ਸਮੇਤ ਹਸਪਤਾਲ ਦੀ ਮੈਡੀਕਲ ਤੇ ਹੋਰ ਸਟਾਫ਼ ਟੀਮ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੀ ਤੇ ਆਪਣੀਆਂ ਸੇਵਾਵਾਂ ਨਿਭਾਈਆਂ। ਅੰਤ ਵਿਚ ਬੰਗੜ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਟੀਮ ਵਲੋਂ ਕੈਂਪ ਨੂੰ ਸਫਲ ਬਣਾਉਣ ਲਈ ਬਾਬਾ ਸੁੱਚਾ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ।