21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਦੇ ਹੋਸਟਲ ’ਚ ਗਣੇਸ਼ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ

ਗੁਰੂਹਰਸਹਾਏ, 21 ਸਤੰਬਰ (ਕਪਿਲ ਕੰਧਾਰੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਜ਼ੋਨਲ ਪ੍ਰਧਾਨ ਇੰਦਰਪਾਲ ਸਿੰਘ ਅਤੇ ਜ਼ੋਨਲ ਸਕੱਤਰ ਗੁਰਭੇਜ ਸਿੰਘ ਦੀ ਅਗਵਾਈ ਹੇਠ ਐਲਾਨ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਫਿਰੋਜ਼ਪੁਰ-ਮੋਗਾ ਜ਼ੋਨ ਦੇ ਜੋਨਲ ਕੋਆਰਡੀਨੇਟਰ ਗੁਰਮੀਤ ਸਿੰਘ ਗੁਰੂਹਰਸਹਾਏ ਨੇ ਦੱਸਿਆ ਕਿ ਫਿਰੋਜ਼ਪੁਰ-ਮੋਗਾ ਜ਼ੋਨ ਦੇ ਕੁੱਲ 125 ਸਕੂਲਾਂ ਵਿਚ ਇਹ ਇਮਤਿਹਾਨ ਕਰਵਾਇਆ ਗਿਆ ਸੀ, ਜਿਸ ਵਿੱਚ ਕਰੀਬ 9000 ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਨੈਤਿਕ ਸਿੱਖਿਆ ਇਮਤਿਹਾਨ ’ਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ। 22-09-2026
ਗੁਰੂਹਰਸਹਾਏ, 21 ਸਤੰਬਰ (ਕਪਿਲ ਕੰਧਾਰੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਜ਼ੋਨਲ ਪ੍ਰਧਾਨ ਇੰਦਰਪਾਲ ਸਿੰਘ ਅਤੇ ਜ਼ੋਨਲ ਸਕੱਤਰ ਗੁਰਭੇਜ ਸਿੰਘ ਦੀ ਅਗਵਾਈ ਹੇਠ ਐਲਾਨ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਫਿਰੋਜ਼ਪੁਰ-ਮੋਗਾ ਜ਼ੋਨ ਦੇ ਜੋਨਲ ਕੋਆਰਡੀਨੇਟਰ ਗੁਰਮੀਤ ਸਿੰਘ ਗੁਰੂਹਰਸਹਾਏ ਨੇ ਦੱਸਿਆ ਕਿ ਫਿਰੋਜ਼ਪੁਰ-ਮੋਗਾ ਜ਼ੋਨ ਦੇ ਕੁੱਲ 125 ਸਕੂਲਾਂ ਵਿਚ ਇਹ ਇਮਤਿਹਾਨ ਕਰਵਾਇਆ ਗਿਆ ਸੀ, ਜਿਸ ਵਿੱਚ ਕਰੀਬ 9000 ਵਿਦਿਆਰਥੀਆਂ ਨੇ ਭਾਗ ਲਿਆ। ।ਉਨ੍ਹਾਂ ਦੱਸਿਆ ਕਿ ਇਹ ਇਮਤਿਹਾਨ ਤਿੰਨ ਦਰਜਿਆਂ ਵਿੱਚ ਕਰਵਾਇਆ ਜਾਂਦਾ ਹੈ। ਪਹਿਲੇ ਦਰਜੇ (ਤੀਜੀ ਤੋਂ ਪੰਜਵੀਂ) ਵਿਚ ਲਿਟਲ ਪਰਲਜ਼ ਪਬਲਿਕ ਸਕੂਲ ਦੀਪ ਸਿੰਘ ਵਾਲਾ ਦੀ ਅਗਮਪ੍ਰੀਤ ਕੌਰ ਨੇ ਪਹਿਲਾ, ਭਾਈ ਮਹਾ ਸਿੰਘ ਪਬਲਿਕ ਸਕੂਲ ਜਲਾਲਾਬਾਦ ਦੀ ਸੀਰਤਪ੍ਰੀਤ ਕੌਰ ਨੇ ਦੂਜਾ ਤੇ ਬਾਬਾ ਸ਼ਾਮ ਸਿੰਘ ਪਬਲਿਕ ਸਕੂਲ ਫੱਤੇ ਵਾਲਾ ਦੀ ਨਵਨੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਪੰਜਾਬ ਪਬਲਿਕ ਸਕੂਲ ਬਸਤੀ ਨੱਥੇ ਸ਼ਾਹ ਦੀ ਗੁਰਨੂਰ ਕੌਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਨਿਜ਼ਾਮਦੀਨ ਦੀ ਪਰਨੀਤ ਕੌਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ ਜਦਕਿ ਸਰਕਾਰੀ ਪ੍ਰਾਇਮਰੀ ਸਕੂਲ ਸ਼ਕੂਰ ਦੇ ਲਵਦੀਪ ਸਿੰਘ ਤੇ ਸਰਕਾਰੀ ਪ੍ਰਾਇਮਰੀ ਸਕੂਲ ਖਿਦਰੀ ਬਿਊਰਾ ਦੇ ਸਾਹਿਬਦੀਪ ਸਿੰਘ ਨੇ ਪੰਜਵਾਂ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਦੂਜੇ ਦਰਜੇ (ਛੇਵੀਂ ਤੋਂ ਅੱਠਵੀਂ) ਵਿੱਚ ਬਾਬਾ ਫਰੀਦ ਇੰਟਰਨੈਸ਼ਨਲ ਪਬਲਿਕ ਸਕੂਲ ਕੁਲਗੜੀ ਦੀ ਅਮਾਨਤ ਕੌਰ ਨੇ ਪਹਿਲਾ, ਬਾਬਾ ਸ਼ਾਮ ਸਿੰਘ ਪਬਲਿਕ ਸਕੂਲ ਫੱਤੇ ਵਾਲਾ ਦੀ ਪਰਮਾਨਦੀਪ ਕੌਰ ਨੇ ਦੂਜਾ ਤੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੀਪ ਸਿੰਘ ਵਾਲਾ ਦੀ ਜੈਸਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਚੱਕ ਮਹੰਤਾਂ ਵਾਲਾ ਦੇ ਅਬਜੋਤ ਸਿੰਘ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਕੋਟਲਾ ਦੀ ਅਮਨਜੋਤ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ। ਪੰਜਾਬ ਪਬਲਿਕ ਸਕੂਲ ਬਸਤੀ ਨੱਥੇ ਸ਼ਾਹ ਦੀ ਹਰਸੀਰਤ ਕੌਰ ਤੇ ਖਾਲਸਾ ਮਿਸ਼ਨ ਅਕੈਡਮੀ ਗੁਰੂ ਹਰਸਹਾਏ ਦੀ ਗੁਰਨੂਰ ਕੌਰ ਨੇ ਪੰਜਵਾਂ ਸਥਾਨ ਪ੍ਰਾਪਤ ਕੀਤਾ। ਤੀਜੇ ਦਰਜੇ (ਨੌਵੀਂ ਤੋਂ ਬਾਰ੍ਹਵੀਂ) ਵਿੱਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਚੱਕ ਮਹੰਤਾਂ ਵਾਲਾ ਦੀ ਸੀਆ ਰਾਣੀ ਨੇ ਪਹਿਲਾ, ਅਕਾਲ ਅਕੈਡਮੀ ਨਵਾਂ ਕਿਲਾ ਦੀ ਜਸਮੀਤ ਕੌਰ ਨੇ ਦੂਜਾ ਤੇ ਲਿਟਲ ਪਰਲਜ਼ ਪਬਲਿਕ ਸਕੂਲ ਦੀਪ ਸਿੰਘ ਵਾਲਾ ਦੀ ਸੁਖਮੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਬਾਬਾ ਫਰੀਦ ਪਬਲਿਕ ਸਕੂਲ ਕੁਲਗੜੀ ਦੀ ਰਮਨਦੀਪ ਕੌਰ ਤੇ ਅਕਾਲ ਅਕੈਡਮੀ ਮਨਾਵਾਂ ਦੀ ਸੁਖਮਨਦੀਪ ਕੌਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੀ ਕਿਰਨਪ੍ਰੀਤ ਕੌਰ ਤੇ ਸਰਦਾਰ ਸ਼ਾਮ ਸਿੰਘ ਅਟਾਰੀ ਪਬਲਿਕ ਸਕੂਲ ਫਤਿਹਗੜ੍ਹ ਸਭਰਾ ਦੀ ਲਵਦੀਪ ਕੌਰ ਨੇ ਪੰਜਵਾਂ ਸਥਾਨ ਹਾਸਲ ਕੀਤਾ। ਜ਼ੋਨਲ ਕੋਆਰਡੀਨੇਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਪਹਿਲੀ, ਦੂਜੀ, ਤੀਜੀ, ਚੌਥੀ ਤੇ ਪੰਜਵੀਂ ਪੁਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 2000, 1500, 1000, 500 ਤੇ 300 ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਇਸ ਮੌਕੇ ਜ਼ੋਨਲ ਪ੍ਰਧਾਨ ਇੰਦਰਪਾਲ ਸਿੰਘ ਤੇ ਜ਼ੋਨਲ ਸਕੱਤਰ ਗੁਰਭੇਜ ਸਿੰਘ ਨੇ ਇਮਤਿਹਾਨ ’ਚ ਸਫਲ ਰਹੇ ਸਾਰੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਭਾਈਚਾਰੇ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ’ਤੇ ਜੱਸਾ ਸਿੰਘ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਸਖ਼ਤ ਨਿਖੇਧੀ ਅਗਲੀ ਖ਼ਬਰ ਹੈਲਪਿੰਗ ਹੈਂਡ ਵੈਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ 27 ਨੂੰ
Ad Position 24