21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

11ਵੇਂ ਆਯੁਰਵੇਦ ਦਿਵਸ ਸੰਬੰਧੀ ਹੋਈ ਵਿਸਥਾਰਪੂਰਵਕ ਚਰਚਾ

ਫ਼ਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਅਤੇ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਐਂਡ ਹਸਪਤਾਲ ਫ਼ਿਰੋਜ਼ਪੁਰ ਦੇ ਚੇਅਰਮੈਨ ਧਰਮਪਾਲ ਬਾਂਸਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ 11ਵੇਂ ਆਯੁਰਵੇਦ ਦਿਵਸ ਦੀ ਮਹੱਤਤਾ, ਆਯੁਰਵੇਦ ਦੀ ਪ੍ਰਸੰਗਿਕਤਾ ਤੇ ਇਸ ਪ੍ਰਾਚੀਨ ਚਿਕਿਤਸਾ ਪੱਧਤੀ ਨੂੰ ਲੋਕਾਂ ਤੱਕ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਦੌਰਾਨ ਧਰਮਪਾਲ ਬਾਂਸਲ ਤੇ ਯੋਗੇਸ਼ ਬਾਂਸਲ। 22-09-2026
ਫ਼ਿਰੋਜ਼ਪੁਰ, 21 ਸਤੰਬਰ (ਗੁਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਅਤੇ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਐਂਡ ਹਸਪਤਾਲ ਫ਼ਿਰੋਜ਼ਪੁਰ ਦੇ ਚੇਅਰਮੈਨ ਧਰਮਪਾਲ ਬਾਂਸਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ 11ਵੇਂ ਆਯੁਰਵੇਦ ਦਿਵਸ ਦੀ ਮਹੱਤਤਾ, ਆਯੁਰਵੇਦ ਦੀ ਪ੍ਰਸੰਗਿਕਤਾ ਤੇ ਇਸ ਪ੍ਰਾਚੀਨ ਚਿਕਿਤਸਾ ਪੱਧਤੀ ਨੂੰ ਲੋਕਾਂ ਤੱਕ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਾਰਮਨੀ ਕਾਲਜ ਦੇ ਡਾਇਰੈਕਟਰ ਯੋਗੇਸ਼ ਬਾਂਸਲ ਵੀ ਹਾਜ਼ਰ ਸਨ। ਮੁਲਾਕਾਤ ਦੌਰਾਨ ਧਰਮਪਾਲ ਬਾਂਸਲ ਨੇ ਰਾਜਪਾਲ ਸ੍ਰੀ ਕਟਾਰੀਆ ਨੂੰ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਐਂਡ ਹਸਪਤਾਲ ਫ਼ਿਰੋਜ਼ਪੁਰ ਵਿਖੇ ਆਉਣ ਲਈ ਵਿਸ਼ੇਸ਼ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਰਾਜਪਾਲ ਦੀ ਸੰਸਥਾ ’ਚ ਆਮਦ ਵਿਦਿਆਰਥੀਆਂ, ਅਧਿਆਪਕਾਂ ਤੇ ਸਮੁੱਚੇ ਇਲਾਕੇ ਲਈ ਮਾਣ ਦਾ ਵਿਸ਼ਾ ਹੋਵੇਗੀ। ਬਾਂਸਲ ਨੇ ਆਯੁਰਵੇਦ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਐਂਡ ਹਸਪਤਾਲ ਵਲੋਂ ਆਯੁਰਵੇਦ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਤੇ ਨੌਜਵਾਨ ਪੀੜ੍ਹੀ ਨੂੰ ਇਸ ਵਿਰਾਸਤੀ ਗਿਆਨ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਆਯੁਰਵੇਦ ਦਿਵਸ ਨੂੰ ਸਮਰਪਿਤ ਜਾਗਰੂਕਤਾ ਗਤੀਵਿਧੀਆਂ, ਸਿਹਤ ਸਬੰਧੀ ਜਾਣਕਾਰੀ ਤੇ ਵਿਸ਼ੇਸ਼ ਸਮਾਗਮਾਂ ਬਾਰੇ ਵੀ ਚਰਚਾ ਹੋਈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਧਰਮਪਾਲ ਬਾਂਸਲ ਨਾਲ ਸਨੇਹਪੂਰਵਕ ਗੱਲਬਾਤ ਕਰਦਿਆਂ ਸੰਸਥਾ ਵਲੋਂ ਆਯੁਰਵੇਦ ਦੇ ਪ੍ਰਚਾਰ-ਪ੍ਰਸਾਰ ਤੇ ਸਿਹਤ ਜਾਗਰੂਕਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਰੁਚੀ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਭਜਨ ਗਾਇਕ ਰਾਜੇਸ਼ ਕੁਮਾਰ ਬੱਬੂ ਕਰਨਗੇ ਸ਼ਿਆਮ ਬਾਬਾ ਦੀ ਮਹਿਮਾ ਦਾ ਗੁਣਗਾਨ ਅਗਲੀ ਖ਼ਬਰ ਭਜਨ ਗਾਇਕ ਰਾਜੇਸ਼ ਕੁਮਾਰ ਬੱਬੂ ਕਰਨਗੇ ਸ਼ਿਆਮ ਬਾਬਾ ਦੀ ਮਹਿਮਾ ਦਾ ਗੁਣਗਾਨ ਪ੍ਰਧਾਨ ਰਾਮ ਨਰੂਲਾ
Ad Position 24