21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਟਕਸਾਲੀ ਕਾਂਗਰਸੀ ਆਗੂ ਸੁਖਚੈਨ ਸਿੰਘ ਖੋਸਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ’ਚ ਹੋਏ ਸ਼ਾਮਿਲ

ਮੁੱਦਕੀ, 21 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਟਕਸਾਲੀ ਕਾਂਗਰਸੀ ਆਗੂ ਤੇ ਸਾਬਕਾ ਬਲਾਕ ਪ੍ਰਧਾਨ ਸੁਖਚੈਨ ਸਿੰਘ ਖੋਸਾ ਪਾਰਟੀ ਦੀਆਂ ਨੀਤੀਆਂ ਤੋਂ ਨਾਖੁਸ਼ ਹੋਣ ਕਰ ਕੇ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ’ਚ ਸ਼ਾਮਿਲ ਹੋ ਗਏ। ਦੱਸਣਯੋਗ ਹੈ ਕਿ ਸੁਖਚੈਨ ਸਿੰਘ ਖੋਸਾ ਮੁੱਦਕੀ ’ਚੋਂ ਇਕ ਵਾਰ ਐਮ.

Ad Position 21
No active advertisement
ਅਜੀਤ ਡੈਸਕ 22-09-2026
ਮੁੱਦਕੀ, 21 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਟਕਸਾਲੀ ਕਾਂਗਰਸੀ ਆਗੂ ਤੇ ਸਾਬਕਾ ਬਲਾਕ ਪ੍ਰਧਾਨ ਸੁਖਚੈਨ ਸਿੰਘ ਖੋਸਾ ਪਾਰਟੀ ਦੀਆਂ ਨੀਤੀਆਂ ਤੋਂ ਨਾਖੁਸ਼ ਹੋਣ ਕਰ ਕੇ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ’ਚ ਸ਼ਾਮਿਲ ਹੋ ਗਏ। ਦੱਸਣਯੋਗ ਹੈ ਕਿ ਸੁਖਚੈਨ ਸਿੰਘ ਖੋਸਾ ਮੁੱਦਕੀ ’ਚੋਂ ਇਕ ਵਾਰ ਐਮ.ਸੀ. ਦੀ ਚੋਣ ਜਿੱਤ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਟਰੱਕ ਯੂਨੀਅਨ ਮੁੱਦਕੀ ਦੇ ਬਤੌਰ ਪ੍ਰਧਾਨ ਵਜੋਂ ਪਿਛਲੇ ਕਾਫ਼ੀ ਸਮੇਂ ਤੋਂ ਸੇਵਾ ਨਿਭਾਅ ਰਹੇ ਹਨ। ਸੁਖਚੈਨ ਸਿੰਘ ਚੈਨਾ ਖੋਸਾ ਨੇ ਕਿਹਾ ਕਿ ਕਾਂਗਰਸ ’ਚ ਉਸ ਨੇ ਪੂਰੀ ਤਰ੍ਹਾਂ ਵਫ਼ਾਦਾਰੀ ਤੇ ਮਿਹਨਤ ਨਾਲ ਕੰਮ ਕੀਤਾ ਪਰ ਉਸ ਦੀ ਪਾਰਟੀ ’ਚ ਕਿਸੇ ਨੇ ਕੋਈ ਕਦਰ ਨਹੀਂ ਪਾਈ। ਪਾਰਟੀ ਆਗੂ ਅਮਰਜੀਤ ਸਿੰਘ ਘਾਰੂ ਦੀ ਪ੍ਰੇਰਨਾ ਸਦਕਾ ਸੁਖਚੈਨ ਸਿੰਘ ਖੋਸਾ ਨੇ ‘ਅਕਾਲੀ ਦਲ ਵਾਰਸ ਪੰਜਾਬ ਦੇ’ ਪਾਰਟੀ ’ਚ ਸ਼ਾਮਿਲ ਹੁੰਦਿਆਂ ਲੀਡਰਸ਼ਿਪ ਦਾ ਧੰਨਵਾਦ ਕੀਤਾ। ਸੁਖਚੈਨ ਸਿੰਘ ਖੋਸਾ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਮਾਪੇ ਬੱਚਿਆਂ ਨੂੰ ਸਮੇਂ ਦੀ ਕਦਰ ਕਰਨਾ ਸਿਖਾਉਣ- ਸੰਦੀਪ ਠੁਕਰਾਲ ਅਗਲੀ ਖ਼ਬਰ ਸੜਕ ’ਤੇ ਪਾਈਪ ਪਾਉਣ ਨੂੰ ਲੈ ਕੇ ਭਾਕਿਯੂ ਲੱਖੋਵਾਲ ਵਲੋਂ ਅਲੀਪੁਰ ’ਚ ਰੋਸ ਧਰਨਾ
Ad Position 24