21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਖੇਤੀਬਾੜੀ ਡਾਕਟਰਾਂ ਵਲੋਂ ਜ਼ਿਲ੍ਹਾ ਪੱਧਰੀ ਧਰਨਾ, ਮੰਗਾਂ ਦੀ ਪੂਰਤੀ ਨਾ ਹੋਣ ’ਤੇ ਸਰਕਾਰ ਵਿਰੁੱਧ ਰੋਸ

ਫ਼ਿਰੋਜ਼ਪੁਰ, 21 ਸਤੰਬਰ (ਕੁਲਬੀਰ ਸਿੰਘ ਸੋਢੀ)- ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਪਲਾਂਟ ਡਾਕਟਰ ਸਰਵਿਸਿਜ਼ ਐਸੋਸੀਏਸ਼ਨ (ਪੀ. ਡੀ.

Ad Position 21
No active advertisement
ਅਜੀਤ ਡੈਸਕ 22-09-2026
ਫ਼ਿਰੋਜ਼ਪੁਰ, 21 ਸਤੰਬਰ (ਕੁਲਬੀਰ ਸਿੰਘ ਸੋਢੀ)- ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਪਲਾਂਟ ਡਾਕਟਰ ਸਰਵਿਸਿਜ਼ ਐਸੋਸੀਏਸ਼ਨ (ਪੀ.ਡੀ.ਐੱਸ.ਏ.) ਵਲੋਂ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿਚ ਮੁੱਖ ਖੇਤੀਬਾੜੀ ਦਫ਼ਤਰਾਂ ਅੱਗੇ ਜ਼ਿਲ੍ਹਾ ਪੱਧਰੀ ਧਰਨੇ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਪੀ.ਡੀ.ਐੱਸ.ਏ. ਫ਼ਿਰੋਜ਼ਪੁਰ ਵਲੋਂ ਵੀ ਮੁੱਖ ਖੇਤੀਬਾੜੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਪੀ.ਡੀ.ਐੱਸ.ਏ. ਫ਼ਿਰੋਜ਼ਪੁਰ ਦੇ ਪ੍ਰਧਾਨ ਡਾ.ਗੁਰਵੰਤ ਸਿੰਘ ਨੇ ਕਿਹਾ ਕਿ ਸਰਕਾਰ ਤੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਖੇਤੀਬਾੜੀ ਅਧਿਕਾਰੀਆਂ ਦੀਆਂ ਹੱਕੀ ਮੰਗਾਂ ਵੱਲ ਕੋਈ ਠੋਸ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਵਾਰ-ਵਾਰ ਭਰੋਸੇ ਮਿਲਣ ਦੇ ਬਾਵਜੂਦ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ, ਜਿਸ ਕਾਰਨ ਖੇਤੀਬਾੜੀ ਅਧਿਕਾਰੀਆਂ ਵਿਚ ਰੋਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖੇਤੀਬਾੜੀ ਵਿਭਾਗ ਸਿੱਧੇ ਤੌਰ ’ਤੇ ਸੂਬੇ ਦੀ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ ਤੇ ਵਿਭਾਗ ਵਿਚ ਟੈਕਨੀਕਲ ਅਸਾਮੀਆਂ ਨੂੰ ਖਾਲੀ ਰੱਖਣ ਤੇ ਉਨ੍ਹਾਂ ਦੇ ਢੁਕਵੇਂ ਪ੍ਰਬੰਧ ਨਾ ਕਰਨ ਦਾ ਸਿੱਧਾ ਅਸਰ ਖੇਤੀਬਾੜੀ ਸੇਵਾਵਾਂ ’ਤੇ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਿਚ ਲਗਭਗ 100 ਖੇਤੀਬਾੜੀ ਅਫ਼ਸਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ ਜਦਕਿ ਖੇਤੀਬਾੜੀ ਵਿਕਾਸ ਅਫ਼ਸਰ ਲੰਮੇ ਸਮੇਂ ਤੋਂ ਆਪਣੀ ਪਹਿਲੀ ਤਰੱਕੀ ਦੀ ਉਡੀਕ ਕਰ ਰਹੇ ਹਨ। ਡਾ.ਗੁਰਵੰਤ ਸਿੰਘ ਨੇ ਕਿਹਾ ਕਿ ਨਿਯਮਾਂ ਅਨੁਸਾਰ ਨਿਰਧਾਰਿਤ ਸਮੇਂ ਵਿਚ ਤਰੱਕੀ ਮਿਲਣ ਦੀ ਬਜਾਏ ਕਈ ਅਧਿਕਾਰੀ 14 ਸਾਲ ਬੀਤ ਜਾਣ ਦੇ ਬਾਵਜੂਦ ਪਹਿਲੀ ਤਰੱਕੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਖਾਲੀ ਅਸਾਮੀਆਂ ’ਤੇ ਨਵੀਆਂ ਨਿਯੁਕਤੀਆਂ ਜਾਂ ਨਿਯਮਤ ਤਰੱਕੀਆਂ ਕਰਨ ਦੀ ਥਾਂ ਪੁਰਾਣੇ ਅਧਿਕਾਰੀਆਂ ਨੂੰ ਵੱਖ-ਵੱਖ ਅਸਾਮੀਆਂ ਦਾ ‘ਲਿੰਕ ਚਾਰਜ’ ਦੇ ਕੇ ਕੰਮ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਨਿਯਮਤ ਤੌਰ ’ਤੇ ਭਰਨ ਦੀ ਬਜਾਏ ਖੇਤੀਬਾੜੀ ਵਿਕਾਸ ਅਫ਼ਸਰਾਂ ਨੂੰ ਵੀ ਖਾਲੀ ਅਸਾਮੀਆਂ ਦਾ ਵਾਧੂ ਚਾਰਜ ਦੇਣ ਨਾਲ ਵਿਭਾਗੀ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਖੇਤੀਬਾੜੀ ਅਧਿਕਾਰੀਆਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਆਉਣ ਵਾਲੇ ਸਮੇਂ ਵਿਚ ਸੂਬਾ ਹੈੱਡਕੁਆਟਰ ’ਤੇ ਵੀ ਧਰਨੇ ਦਿੱਤੇ ਜਾਣਗੇ। ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਧਰਨੇ ਵਿਚ ਡਾ.ਮਨਿੰਦਰ ਸਿੰਘ, ਡਾ. ਨਵੀਨ ਖੰਨਾ, ਡਾ.ਬਚਿੱਤਰ ਸਿੰਘ, ਡਾ.ਅਮਨਦੀਪ ਸਿੰਘ ਸੰਧੂ, ਡਾ.ਅਮਿਤ ਬਜਾਜ, ਡਾ.ਰਵਿੰਦਰ ਸਿੰਘ, ਡਾ.ਲਵਪ੍ਰੀਤ ਸਿੰਘ, ਡਾ.ਕੁਲਵਿੰਦਰ ਸਿੰਘ, ਡਾ.ਅਮਨਦੀਪ ਸਿੰਘ ਕੰਬੋਜ ਤੇ ਡਾ.ਦਿਲਪ੍ਰੀਤ ਸਿੰਘ ਸਮੇਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਖੇਤੀਬਾੜੀ ਵਿਕਾਸ ਅਫ਼ਸਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਨਸ਼ਾ-ਮੁਕਤ ਪੰਜਾਬ ਯਾਤਰਾ ਨੂੰ ਸਫ਼ਲ ਬਣਾਉਣ ਲਈ ਪੰਜਾਬ ਵਾਸੀ ਅੱਗੇ ਆਉਣ - ਬੀਬੀ ਰਾਜਵਿੰਦਰ ਕੌਰ ਸਿਆਲ
Ad Position 24