23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਪੱਧਰੀ ਰੋਸ ਵਜੋਂ ਫਿਰੋਜ਼ਪੁਰ ’ਚ ਸੜਕਾਂ ’ਤੇ ਉਤਰੀ ਕਾਂਗਰਸ

ਫ਼ਿਰੋਜ਼ਪੁਰ, 22 ਸਤੰਬਰ (ਸੁਖਵਿੰਦਰ ਸਿੰਘ)–ਪੰਜਾਬ ਵਿਚ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਉਠਾਉਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਅਤੇ ਮੋਹਨਜੀਤ ਸਿੰਘ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਵਾਈਸ ਪ੍ਰਧਾਨ ਬਲਜੀਤ ਕੌਰ ਬੰਗੜ ਅਤੇ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਐੱਸ.

Ad Position 21
No active advertisement
ਅਜੀਤ ਡੈਸਕ 23-09-2026
ਫ਼ਿਰੋਜ਼ਪੁਰ, 22 ਸਤੰਬਰ (ਸੁਖਵਿੰਦਰ ਸਿੰਘ)–ਪੰਜਾਬ ਵਿਚ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਉਠਾਉਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਅਤੇ ਮੋਹਨਜੀਤ ਸਿੰਘ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਵਾਈਸ ਪ੍ਰਧਾਨ ਬਲਜੀਤ ਕੌਰ ਬੰਗੜ ਅਤੇ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਦੀ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਭਵਨ ਫਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋਇਆ ਪੈਦਲ ਰੋਸ ਮਾਰਚ ਐੱਸ.ਐੱਸ.ਪੀ. ਦਫ਼ਤਰ ਅੱਗੇ ਪਹੁੰਚਿਆ। ਜਿੱਥੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਵੀ ਫੂਕਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਗੁਲਜ਼ਾਰ ਸਿੰਘ ਦੇ ਮਾਮਲੇ ਵਿਚ ਇਨਸਾਫ਼ ਅਤੇ ਮੋਹਨਜੀਤ ਸਿੰਘ ਨਾਲ ਵਾਪਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਉਠਾਈ। ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕਿਹਾ ਕਿ ਫ਼ਿਰੋਜ਼ਪੁਰ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਜੋ ਗੈਂਗਵਾਰ ਚੱਲ ਰਹੀ ਹੈ, ਕਤਲ ਹੋ ਰਹੇ ਹਨ, ਖੁਦਕਸ਼ੀਆਂ ਹੋ ਰਹੀਆਂ ਹਨ , ਦੁਕਾਨਾਂ ਦੇ ਤਾਲੇ ਟੁੱਟ ਰਹੇ ਨੇ ਅਤੇ ਕਿਸਾਨ ਵਰਗ ਬਹੁਤ ਦੁਖੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਆਵਾਜ਼ ਉਠਾਉਣ ਵਾਲੇ ਲੋਕਾਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਮੌਕੇ ਸਤਨਾਮ ਸਿੰਘ ਢਿੱਲੋਂ ਫਰੀਦੇਵਾਲਾ, ਜਗਸੀਰ ਸਿੰਘ ਖੋਸਾ ਕੋਟ ਕਰੋੜ ਕਲਾ, ਸੁਖਜੀਤ ਸਿੰਘ ਗੋਗੀ ਪਿਆਰੇਆਣਾ, ਰਜਨੀਸ਼ ਗੋਇਲ ਬਲਾਕ ਪ੍ਰਧਾਨ, ਗੁਰਭੇਜ ਸਿੰਘ ਟਿੱਬੀ, ਰਵਿੰਦਰ ਸਿੰਘ ਤੂਤ ਚੇਅਰਮੈਨ, ਬਲਦੇਵ ਸਿੰਘ ਰੱਤਾ ਖੇੜਾ, ਮਨੀਸ਼ ਸੁਲਹਾਣੀ ਗੋਪੀ ਔਲਖ, ਮਨਪ੍ਰੀਤ ਸਿੰਘ ਭੁੱਲਰ, ਸੁਲੱਖਣ ਸਿੰਘ ਸੁਲਹਾਣੀ, ਜਗਨਾਮ ਇੰਦਰ ਸਿੰਘ, ਜੋਗਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਇਕਬਾਲ ਸਿੰਘ ਸਰਪੰਚ ਲੱਖਾ ਹਾਜੀ, ਰਮੇਸ਼ ਘਾਰੂ ਐਕਸ ਚੇਅਰਮੈਨ, ਦੀਪਕ ਢਿਲੋ, ਸੁਰਜੀਤ ਸਿੰਘ ਮਹਾਲਮ, ਕੁਲਬੀਰ ਸਿੰਘ ਠੇਠਰ ਕਲਾ, ਜਸਵੀਰ ਸਿੰਘ ਤੁੰਬੜ ਭੰਨ, ਤਜਿੰਦਰ ਸਿੰਘ ਗੋਗਾ, ਸੇਵਾ ਸਿੰਘ ਸੋਨੀ, ਬਾਲ ਕਿਸ਼ਨ ਝੰਜੀਆਂ, ਵਰਿੰਦਰ ਪਾਲ,ਸਤਨਾਮ ਸਿੰਘ ਮਹਾਲਮ ਚੇਅਰਮੈਨ, ਮਹਿੰਦਰ ਸਿੰਘ ਨੰਬਰਦਾਰ, ਇਕਬਾਲ ਸਿੰਘ ਸਰਪੰਚ, ਹਰਜਿੰਦਰ ਸਿੰਘ ਹੈਪੀ, ਦਲਜੀਤ ਸਿੰਘ ਵਾਹਗੇਵਾਲਾ ਅਤੇ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ ਦੇ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਦਫ਼ਤਰ ਬਾਹਰ ਪੱਕੇ ਮੋਰਚੇ ਦੌਰਾਨ ਕੰਪਿਊਟਰ ਅਧਿਆਪਕਾਂ ਨੇ ਸਰਕਾਰ ਦੀ ਅਰਥੀ ਫੂਕੀ ਪਟਿਆਲਾ ਜ਼ਿਲ੍ਹੇ ਨੇ ਕੀਤੀ ਨੁ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣ ’ਚ ਸਰਕਾਰੀ ਕਾਲਜ ਮੋਹਕਮ ਖ਼ਾਂ ਵਾਲਾ ਦੇ ਪ੍ਰਿੰਸੀਪਲ ਡਾ.ਐਨ.ਆਰ. ਸ਼ਰਮਾ ਮੁੜ ਜੇਤੂ
Ad Position 24