23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਪ੍ਰੀਖਿਆ ’ਚ ਮੱਲਾਂ ਮਾਰੀਆਂ ਕੀਰਤੀ ਨੇ ਪਹਿਲਾ, ਕਰਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ

ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਦੀਆਂ ਬੀ. ਵਾਕ.

Ad Position 21
No active advertisement
ਅਜੀਤ ਡੈਸਕ 23-09-2026
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਦੀਆਂ ਬੀ.ਵਾਕ. ਹਸਪਤਾਲ ਪ੍ਰਸ਼ਾਸਨ ਅਤੇ ਪ੍ਰਬੰਧਨ ਵਿਸ਼ੇ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਚੌਥੇ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਐਲਾਨੇ ਨਤੀਜਿਆਂ ਅਨੁਸਾਰ ਕੀਰਤੀ ਨੇ 8.25 ਸੀ.ਜੀ.ਪੀ.ਏ. ਹਾਸਲ ਕਰਕੇ ਪਹਿਲਾ ਸਥਾਨ, ਕਰਨਪ੍ਰੀਤ ਕੌਰ ਨੇ 7.92 ਸੀ.ਜੀ.ਪੀ.ਏ. ਨਾਲ ਤੀਜਾ ਸਥਾਨ, ਜਦਕਿ ਅਰਸ਼ਦੀਪ ਕੌਰ ਅਤੇ ਕਸ਼ਿਸ਼ ਨੇ 7.75 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਪੰਜਵਾਂ ਸਥਾਨ ਹਾਸਲ ਕੀਤਾ। ਇਨ੍ਹਾਂ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਨਾਲ ਉਨ੍ਹਾਂ ਦੇ ਮਾਪਿਆਂ ਦੇ ਨਾਲ-ਨਾਲ ਸਮੁੱਚੇ ਕਾਲਜ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਹੈ। ਚੇਅਰਪਰਸਨ ਡਾ.ਅਗਨੀਜ਼ ਢਿੱਲੋਂ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥਣਾਂ ਲਈ ਪੇ੍ਰਰਨਾ ਦਾ ਸਰੋਤ ਬਣੇਗੀ। ਕਾਲਜ ਦੀ ਪ੍ਰਿੰਸੀਪਲ ਡਾ.ਸੰਗੀਤਾ ਨੇ ਵਿਦਿਆਰਥਣਾਂ ਦੀ ਸਫ਼ਲਤਾ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਪੂਰੇ ਕਾਲਜ ਪਰਿਵਾਰ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਸਿੱਖਿਆ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਹਮੇਸ਼ਾ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੀਆਂ ਆ ਰਹੀਆਂ ਹਨ ਅਤੇ ਇਹ ਉਪਲਬਧੀ ਇਸ ਪਰੰਪਰਾ ਨੂੰ ਹੋਰ ਮਜ਼ਬੂਤ ਕਰਦੀ ਹੈ। ਵਿਸ਼ੇ ਦੇ ਇੰਚਾਰਜ ਡਾ.ਸਾਨੀਆਂ ਗਿੱਲ ਨੇ ਕਿਹਾ ਕਿ ਇਹ ਨਤੀਜਾ ਵਿਦਿਆਰਥਣਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਤੋਂ ਵੱਧ ਤੋਂ ਵੱਧ ਸਿੱਖਣ ਦੀ ਭਾਵਨਾ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਦੀ ਟੀਮ ਵਲੋਂ ਬਾਜੀਦਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਵਿਸ਼ੇਸ਼ ਚੈਕਿੰਗ ਮਿਡ-ਡੇ ਮੀਲ ਦੀ ਤਿਆਰੀ ਅਤ... ਅਗਲੀ ਖ਼ਬਰ ਨੌਜਵਾਨਾਂ ਨੂੰ ਅਲਾਮਤਾਂ ਤੋਂ ਦੂਰ ਰੱਖਣ ਲਈ ਗੁਰਬਾਣੀ ਨਾਲ ਜੋੜਨਾ ਸਮੇਂ ਦੀ ਲੋੜ- ਜਥੇ. ਸਰਾਂ
Ad Position 24