ਆਂਗਣਵਾੜੀ ’ਚ ਭੇਜਿਆ ਜਾਣ ਵਾਲਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਡਾਇਰੈਕਟਰ ਨੂੰ ਭੇਜਿਆ ਮੰਗ ਪੱਤਰ
ਮੱਖੂ, 22 ਸਤੰਬਰ (ਵਰਿੰਦਰ ਮਨਚੰਦਾ)-ਆਂਗਣਵਾੜੀ ਕੇਂਦਰਾਂ ’ਚ ਭੇਜੇ ਜਾਣ ਵਾਲੇ ਰਾਸ਼ਨ ਦੀ ਸਪਲਾਈ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਆਂਗਣਵਾੜੀ ਵਰਕਰਾਂ ਅਤੇ ਯੂਨੀਅਨਾਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ ਤੇ ਬਲਾਕ ਮੱਖੂ ਵਲੋਂ ਜੀਵਨ ਸ਼ਰਮਾ ਦੀ ਅਗਵਾਈ ਹੇਠ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਨੂੰ ਈਮੇਲ ਰਾਹੀਂ ਮੰਗ ਪੱਤਰ ਭੇਜਿਆ ਗਿਆ।
ਮੱਖੂ, 22 ਸਤੰਬਰ (ਵਰਿੰਦਰ ਮਨਚੰਦਾ)-ਆਂਗਣਵਾੜੀ ਕੇਂਦਰਾਂ ’ਚ ਭੇਜੇ ਜਾਣ ਵਾਲੇ ਰਾਸ਼ਨ ਦੀ ਸਪਲਾਈ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਆਂਗਣਵਾੜੀ ਵਰਕਰਾਂ ਅਤੇ ਯੂਨੀਅਨਾਂ ਵਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ ਤੇ ਬਲਾਕ ਮੱਖੂ ਵਲੋਂ ਜੀਵਨ ਸ਼ਰਮਾ ਦੀ ਅਗਵਾਈ ਹੇਠ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਨੂੰ ਈਮੇਲ ਰਾਹੀਂ ਮੰਗ ਪੱਤਰ ਭੇਜਿਆ ਗਿਆ। ਮੱਖੂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪਹਿਲਾਂ ਪੰਜਾਬ ਪੱਧਰ ’ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਦੇ ਰਹੀ ਸੀ ਅਤੇ ਹੁਣ ਜ਼ਿਲ੍ਹਾ ਪੱਧਰ ’ਤੇ ਪ੍ਰਾਈਵੇਟ ਕੰਪਨੀਆਂ ਰਾਹੀਂ ਦੇਣ ਦੀ ਯੋਜਨਾ ਬਣਾ ਰਹੀ ਹੈ, ਜਿਸ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪ੍ਰਾਈਵੇਟ ਕੰਪਨੀਆਂ ਨੂੰ ਠੇਕੇ ਦੇਣ ਦੀ ਬਜਾਏ ਆਂਗਣਵਾੜੀ ਕੇਂਦਰਾਂ ਵਿਚ ਹੀ ਤਾਜ਼ਾ ਖਾਣਾ ਤਿਆਰ ਕਰਵਾ ਕੇ ਦਿੱਤਾ ਜਾਵੇ, ਕਿਉਂਕਿ ਪ੍ਰਾਈਵੇਟ ਕੰਪਨੀਆਂ ਵੱਡੀ ਪੱਧਰ ’ਤੇ ਲੁੱਟ ਕਰਦੀਆਂ ਹਨ ਅਤੇ ਗੰਦਾ ਰਾਸ਼ਨ ਆਂਗਣਵਾੜੀ ਕੇਂਦਰਾਂ ਵਿਚ ਭੇਜਦੀਆਂ ਹਨ, ਜਿਸ ਦੀ ਕੋਈ ਜ਼ਿੰਮੇਵਾਰੀ ਨਹੀਂ ਲੈਂਦਾ ਅਤੇ ਸਰਕਾਰਾਂ ਇਸ ਵਿਚ ਮਿਲੀਭੁਗਤ ਕਰਕੇ ਘਪਲੇਬਾਜ਼ੀ ਕਰਦੀਆਂ ਹਨ। ਇਸ ਤੋਂ ਬਿਨਾਂ ਜਥੇਬੰਦੀ ਨੇ ਵਿਰੋਧ ਕੀਤਾ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਕੋਲੋਂ ਰਾਸ਼ਨ ਕਾਰਡ ਦੀ ਵੈਰੀਫਿਕੇਸ਼ਨ ਕਰਵਾ ਕੇ ਆਂਗਣਵਾੜੀ ਵਰਕਰਾਂ ਉੱਤੇ ਵਾਧੂ ਦਾ ਕੰਮ ਦਾ ਬੋਝ ਲੱਦ ਰਹੀ ਹੈ। ਆਂਗਣਵਾੜੀ ਜਥੇਬੰਦੀ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਕੀਤੇ ਵਾਅਦੇ ਅਨੁਸਾਰ ਮਾਣ ਭੱਤਾ ਦੁੱਗਣਾ ਕਰੇ ਅਤੇ ਜੋ ਮਿਲ ਰਿਹਾ ਮਾਣ ਭੱਤਾ ਹੈ, ਉਹ ਵੀ ਸਮੇਂ ਸਿਰ ਦੇਵੇ ਅਤੇ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਸ਼ੋਸ਼ਣ ਬੰਦ ਕਰੇ, ਇਸ ਲਈ ਜਥੇਬੰਦੀ ਦਾ ਸੰਘਰਸ਼ ਜਾਰੀ ਹੈ।