23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਲਾਇਨਜ਼ ਕਲੱਬ ਵਿਸ਼ਾਲ ਵਲੋਂ ਫ਼ਾਜ਼ਿਲਕਾ ’ਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ 27 ਨੂੰ ਡਾ.ਤਨਿਸ਼ਕ ਮਹਾਜਨ ਅਤੇ ਡਾ. ਨਿਸ਼ਠਾ ਮਹਾਜਨ ਦੇਣਗੇ ਆਪਣੀਆਂ ਸੇਵਾਵਾਂ

ਫ਼ਾਜ਼ਿਲਕਾ, 22 ਸਤੰਬਰ (ਅਮਰਜੀਤ ਸ਼ਰਮਾ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਐਤਵਾਰ 27 ਸਤੰਬਰ ਨੂੰ ਸਥਾਨਕ ਦੁੱਖ ਨਿਵਾਰਨ ਸ਼੍ਰੀ ਬਾਲਾ ਜੀ ਧਾਮ ਵਿਖੇ ਪ੍ਰਧਾਨ ਸੁਨੀਲ ਕੁਮਾਰ ਰਾਣਾ ਦੀ ਪ੍ਰਧਾਨਗੀ ਹੇਠ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਸੰਜੀਵ ਗਰੋਵਰ ਅਤੇ ਪ੍ਰੋਜੈਕਟ ਚੇਅਰਮੈਨ ਇੰਜੀ.

Ad Position 21
No active advertisement
ਅਜੀਤ ਡੈਸਕ 23-09-2026
ਫ਼ਾਜ਼ਿਲਕਾ, 22 ਸਤੰਬਰ (ਅਮਰਜੀਤ ਸ਼ਰਮਾ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਐਤਵਾਰ 27 ਸਤੰਬਰ ਨੂੰ ਸਥਾਨਕ ਦੁੱਖ ਨਿਵਾਰਨ ਸ਼੍ਰੀ ਬਾਲਾ ਜੀ ਧਾਮ ਵਿਖੇ ਪ੍ਰਧਾਨ ਸੁਨੀਲ ਕੁਮਾਰ ਰਾਣਾ ਦੀ ਪ੍ਰਧਾਨਗੀ ਹੇਠ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਸੰਜੀਵ ਗਰੋਵਰ ਅਤੇ ਪ੍ਰੋਜੈਕਟ ਚੇਅਰਮੈਨ ਇੰਜੀ. ਨਰੇਸ਼ ਜੁਨੇਜਾ ਨੇ ਦੱਸਿਆ ਕਿ ਐਤਵਾਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣ ਵਾਲੇ ਇਸ ਕੈਂਪ ਵਿਚ ਦਿਮਾਗ਼ੀ ਅਤੇ ਚਮੜੀ ਦੇ ਰੋਗਾਂ ਨਾਲ ਸਬੰਧਿਤ ਮਰੀਜ਼ਾਂ ਦੀ ਜਾਂਚ ਮਾਹਿਰ ਡਾਕਟਰਾਂ ਵਲੋਂ ਕੀਤੀ ਜਾਵੇਗੀ। ਕੈਂਪ ਵਿਚ ਦਿਮਾਗ਼ੀ ਰੋਗਾਂ ਦੇ ਮਾਹਿਰ ਡਾ. ਤਨਿਸ਼ਕ ਮਹਾਜਨ ਅਤੇ ਚਮੜੀ ਦੇ ਰੋਗਾਂ ਦੀ ਮਾਹਿਰ ਡਾ.ਨਿਸ਼ਠਾ ਮਹਾਜਨ ਪਹੁੰਚ ਕੇ ਮਰੀਜ਼ਾਂ ਦੀ ਜਾਂਚ ਕਰਨਗੇ ਅਤੇ ਆਪਣੀਆਂ ਮੁਫ਼ਤ ਸੇਵਾਵਾਂ ਦੇਣਗੇ। ਡਾਕਟਰਾਂ ਵਲੋਂ ਲਿਖੀਆਂ ਗਈਆਂ ਲੋੜੀਂਦੀਆਂ ਦਵਾਈਆਂ ਕਲੱਬ ਵਲੋਂ ਮਰੀਜ਼ਾਂ ਨੂੰ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਮਰੀਜ਼ਾਂ ਦੇ ਬਲੱਡ ਸ਼ੂਗਰ ਦੀ ਜਾਂਚ ਵੀ ਮੁਫ਼ਤ ਕੀਤੀ ਜਾਵੇਗੀ। ਕਲੱਬ ਦੇ ਅਹੁਦੇਦਾਰਾਂ ਨੇ ਜਨਤਾ ਅਤੇ ਲੋੜਵੰਦਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਕੈਂਪ ਦੇ ਕੋ-ਚੇਅਰਮੈਨ ਪਵਨ ਬਜਾਜ ਅਤੇ ਵਿਕਾਸ ਕਟਾਰੀਆ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਪੱਧਰ ’ਤੇ ਖੇਡੇਗੀ ਰਾਮਪੁਰਾ ਨਰਾਇਣਪੁਰਾ ਸਕੂਲ ਦੀ ਵਿਦਿਆਰਥਣ ਦਿਕਸ਼ਾ ਅਗਲੀ ਖ਼ਬਰ ਆਯੁਸ਼ਮਾਨ ਅਰੋਗਿਆ ਕੇਂਦਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ
Ad Position 24