ਸੂਬਾ ਮੀਤ ਪ੍ਰਧਾਨ ਅਲੀਪੁਰ ਦਾ ਨਾਂਅ ਨਜਾਇਜ਼ ਤੌਰ ’ਤੇ ਪਰਚੇ ’ਚ ਨਾਮਜ਼ਦ ਕਰਨ ਖਿਲਾਫ ਦਿੱਤਾ ਜਾਵੇਗਾ ਧਰਨਾ
ਜ਼ੀਰਾ, 22 ਸਤੰਬਰ (ਰਜਨੀਸ਼ ਕਥੂਰੀਆ)- ਪਿੰਡ ਅਲੀਪੁਰ ਵਿਖੇ ਪਾਣੀ ਦੀ ਨਿਕਾਸੀ ਲਈ ਸੜਕ ਪੁੱਟ ਕੇ ਦੱਬੀਆਂ ਜਾ ਰਹੀਆਂ ਪਾਈਪਾਂ ਦੇ ਮਾਮਲੇ ’ਚ ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਾਮਜ਼ਦ ਦੋਸ਼ੀਆਂ ਦੇ ਖਿਲਾਫ ਦਰਜ ਕੀਤੇ ਗਏ ਪਰਚੇ ਵਿਚ ਕਥਿਤ ਤੌਰ ’ਤੇ ਸਿਆਸੀ ਦਬਾਅ ਦੇ ਹੇਠ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ ਦਾ ਨਾਂਅ ਸ਼ਾਮਿਲ ਕਰਨ ਦੀ ਯੂਨੀਅਨ ਦੇ ਆਗੂਆਂ ਵਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ ਅਤੇ ਇਸ ਸਬੰਧ ਵਿਚ ਆਉਣ ਵਾਲੇ ਕੁਝ ਦਿਨਾਂ ਵਿਚ ਵਿਸ਼ਾਲ ਰੋਸ ਧਰਨਾ ਵੀ ਦਿੱਤਾ ਜਾਵੇਗਾ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹੋਈ ਇਕ ਵਿਸ਼ੇਸ਼ ਮੀਟਿੰਗ ਦੇ ਦੌਰਾਨ ਕੀਤਾ ਗਿਆ।
ਮ
ਮੀਟਿੰਗ ਦੌਰਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਅਹੁਦੇਦਾਰ ਅਤੇ ਮੈਂਬਰ। ਅਜੀਤ ਤਸਵੀਰ
23-09-2026
ਜ਼ੀਰਾ, 22 ਸਤੰਬਰ (ਰਜਨੀਸ਼ ਕਥੂਰੀਆ)- ਪਿੰਡ ਅਲੀਪੁਰ ਵਿਖੇ ਪਾਣੀ ਦੀ ਨਿਕਾਸੀ ਲਈ ਸੜਕ ਪੁੱਟ ਕੇ ਦੱਬੀਆਂ ਜਾ ਰਹੀਆਂ ਪਾਈਪਾਂ ਦੇ ਮਾਮਲੇ ’ਚ ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਾਮਜ਼ਦ ਦੋਸ਼ੀਆਂ ਦੇ ਖਿਲਾਫ ਦਰਜ ਕੀਤੇ ਗਏ ਪਰਚੇ ਵਿਚ ਕਥਿਤ ਤੌਰ ’ਤੇ ਸਿਆਸੀ ਦਬਾਅ ਦੇ ਹੇਠ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ ਦਾ ਨਾਂਅ ਸ਼ਾਮਿਲ ਕਰਨ ਦੀ ਯੂਨੀਅਨ ਦੇ ਆਗੂਆਂ ਵਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ ਅਤੇ ਇਸ ਸਬੰਧ ਵਿਚ ਆਉਣ ਵਾਲੇ ਕੁਝ ਦਿਨਾਂ ਵਿਚ ਵਿਸ਼ਾਲ ਰੋਸ ਧਰਨਾ ਵੀ ਦਿੱਤਾ ਜਾਵੇਗਾ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹੋਈ ਇਕ ਵਿਸ਼ੇਸ਼ ਮੀਟਿੰਗ ਦੇ ਦੌਰਾਨ ਕੀਤਾ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਦੀ ਕੁਰਸੀ ’ਤੇ ਬੈਠੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਲੋਂ ਕੀਤੇ ਵਾਅਦੇ ਪੂਰੇ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਇਸ ਸਰਕਾਰ ਨੇ ਪੁਲਿਸ ਦਾ ਪੂਰਨ ਤੌਰ ’ਤੇ ਸਿਆਸੀਕਰਨ ਕਰ ਦਿੱਤਾ ਹੈ। ਜਿਸ ਦੇ ਤਹਿਤ ਕਿਸਾਨ ਯੂਨੀਅਨ ਦੇ ਆਗੂਆਂ ਦੇ ਖਿਲਾਫ ਝੂਠੇ ਪਰਚੇ ਦਰਜ ਕਰਕੇ ਉਹਨਾਂ ਨੂੰ ਨਜਾਇਜ਼ ਤੌਰ ’ਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਤਾਜ਼ਾ ਮਾਮਲਾ ਮੱਲਾਂਵਾਲਾ ਪੁਲਿਸ ਦਾ ਹੈ। ਜਿੱਥੇ ਐਕਸੀਅਨ ਵਲੋਂ ਮਨਜ਼ੂਰੀ ਦੇਣ ਅਤੇ ਪੰਚਾਇਤ ਵਲੋਂ ਮਤਾ ਪਾ ਕੇ ਗੰਦੇ ਪਾਣੀ ਦੇ ਨਿਕਾਸ ਲਈ ਮਿਤੀ 21 ਸਤੰਬਰ 2026 ਨੂੰ ਪਿੰਡ ਦੀ ਪੰਚਾਇਤ ਵਲੋਂ ਸੜਕ ਪੁੱਟ ਕੇ ਪਾਈਪਾਂ ਦੱਬੀਆਂ ਜਾ ਰਹੀਆਂ ਸਨ। ਜਿਸ ਦੌਰਾਨ ਉਹਨਾਂ ਦੀ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ ਵੀ ਪੰਚਾਇਤ ਦਾ ਸਾਥ ਦੇ ਰਹੇ ਸਨ, ਪਰ ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਪੰਚਾਇਤ ਨੂੰ ਪਾਈਪਾਂ ਪਾਉਣ ਤੋਂ ਰੋਕ ਦਿੱਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਤੋਂ ਬਾਅਦ ਪੁਲਿਸ ਥਾਣਾ ਮੱਲਾਂਵਾਲਾ ਵਿਖੇ ਸਰਕਾਰੀ ਕੰਮ ਵਿਚ ਵਿਘਨ ਪਾਉਣ ਦੇ ਦੋਸ਼ਾਂ ਦੇ ਤਹਿਤ 4 ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ। ਜਿਸ ਵਿਚ ਨਾਮਜਦ ਕੀਤੇ ਗਏ ਦੋਸ਼ੀਆਂ ਵਿਚ ਉਹਨਾਂ ਦੀ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ ਦਾ ਨਾਮ ਵੀ ਸ਼ਾਮਿਲ ਕਰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਸਿਆਸੀ ਦਬਾਅ ਦੇ ਤਹਿਤ ਮੱਲਾਂਵਾਲਾ ਪੁਲਿਸ ਉਨ੍ਹਾਂ ਦੀ ਯੂਨੀਅਨ ਦੇ ਆਗੂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਹਰਦਿਆਲ ਸਿੰਘ ਅਲੀਪੁਰ ਦਾ ਨਾਂਅ ਪਰਚੇ ਵਿਚੋਂ ਖਾਰਿਜ ਕਰਵਾਉਣ ਲਈ ਜਲਦੀ ਹੀ ਇਹ ਮਾਮਲਾ ਯੂਨੀਅਨ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਧਿਆਨ ਵਿਚ ਲਿਆ ਕੇ ਯੂਨੀਅਨ ਵਲੋਂ ਇਕ ਵਿਸ਼ਾਲ ਧਰਨੇ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ ਕਿਰਨਪਾਲ ਸਿੰਘ ਸੋਢੀਵਾਲਾ ਅਤੇ ਹਰਦਿਆਲ ਸਿੰਘ ਅਲੀਪੁਰ, ਬਲਵਿੰਦਰ ਸਿੰਘ ਪ੍ਰੈਸ ਸਕੱਤਰ ਜ਼ਿਲ੍ਹ ਫਿਰੋਜ਼ਪੁਰ ਜਲੌਰ ਸਿੰਘ ਮਣਕਿਆਂਵਾਲੀ, ਡਾ. ਸਰਵਨ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ, ਦਲਜੀਤ ਸਿੰਘ ਬੁੱਟਰ, ਸਰਵਣ ਸਿੰਘ ਅਲੀਪੁਰ ਪਲਵਿੰਦਰ ਸਿੰਘ ਬਹਿਕਾਂ, ਕੁਲਦੀਪ ਸਿੰਘ ਸਨੇਰ,ਨੈਬ ਸਿੰਘ ਸਨੇਰ, ਬਲਵਿੰਦਰ ਸਿੰਘ ਮਰਖਾਈ, ਗੁਰਦੇਵ ਸਿੰਘ ਪੀਹੇਵਾਲੀ, ਦਵਿੰਦਰ ਸਿੰਘ ਨੰਬਰਦਾਰ ਅਤੇ ਸਲਵਿੰਦਰ ਸਿੰਘ ਭਾਗੋ ਕੇ ਆਦਿ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।