24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੋਟਰਸਾਈਕਲ ਸਵਾਰ ਦੀ ਹਾਦਸੇ ’ਚ ਮੌਤ

ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਫ਼ਾਜ਼ਿਲਕਾ ਸੜਕ ’ਤੇ ਵਾਪਰੇ ਹਾਦਸੇ ਵਿਚ ਇਕ ਛੋਟੇ ਹਾਥੀ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 24-09-2026
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਫ਼ਾਜ਼ਿਲਕਾ ਸੜਕ ’ਤੇ ਵਾਪਰੇ ਹਾਦਸੇ ਵਿਚ ਇਕ ਛੋਟੇ ਹਾਥੀ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅੰਕੁਸ਼ ਪੁੱਤਰ ਬਲਦੇਵ ਸਹੋਤਾ ਵਾਸੀ ਪਿੰਡ ਨੌਰੰਗ ਕੇ ਲੇਲੀ ਥਾਣਾ ਸਦਰ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ ਭਰਾ ਸੁਨੀਲ 22 ਸਤੰਬਰ ਦੀ ਸਵੇਰ ਕਰੀਬ 8.30 ਵਜੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਖਾਈ ਵੱਲ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿਚ ਇਕ ਛੋਟੇ ਹਾਥੀ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਸੁਨੀਲ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਸੁਨੀਲ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿਚ ਅੰਕੁਸ਼ ਪੁੱਤਰ ਬਲਦੇਵ ਸਹੋਤਾ ਵਾਸੀ ਪਿੰਡ ਨੌਰੰਗ ਕੇ ਲੇਲੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਿਆਨਾਂ ਦੇ ਆਧਾਰ ’ਤੇ ਪੀਰਾ ਪੁੱਤਰ ਆਹਮਾ ਵਾਸੀ ਪਿੰਡ ਹਾਮਦ ਥਾਣਾ ਲੱਖੋਂ ਕੇ ਬਹਿਰਾਮ ਜ਼ਿਲ੍ਹਾ ਫ਼ਿਰੋਜ਼ਪੁਰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਆਰਿਫ਼ ਕੇ ’ਚ 11 ਪਰਿਵਾਰ ਕਾਂਗਰਸ ’ਚ ਸ਼ਾਮਿਲ
Ad Position 24