ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ
ਮੁੱਦਕੀ, 23 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਥਾਣਾ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਗਿੱਲ ਵਿਖੇ ਇਕ ਵਿਆਹੁਤਾ ਵਲੋਂ ਸਹੁਰੇ ਪਰਿਵਾਰ ਤੋਂ ਕਥਿਤ ਤੌਰ ’ਤੇ ਤੰਗ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਹਿਚਾਣ ਅਮਨਦੀਪ ਕੌਰ ਉਰਫ਼ ਨਿਸ਼ੂ (ਉਮਰ 25 ਸਾਲ) ਵਜੋਂ ਹੋਈ ਹੈ।
ਮ
ਮਿ੍ਤਕ ਅਮਨਦੀਪ ਕੌਰ ਉਰਫ਼ ਨਿਸ਼ੂ ਦੀ ਫਾਈਲ ਫ਼ੋਟੋ।
24-09-2026
ਮੁੱਦਕੀ, 23 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਥਾਣਾ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ਗਿੱਲ ਵਿਖੇ ਇਕ ਵਿਆਹੁਤਾ ਵਲੋਂ ਸਹੁਰੇ ਪਰਿਵਾਰ ਤੋਂ ਕਥਿਤ ਤੌਰ ’ਤੇ ਤੰਗ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਹਿਚਾਣ ਅਮਨਦੀਪ ਕੌਰ ਉਰਫ਼ ਨਿਸ਼ੂ (ਉਮਰ 25 ਸਾਲ) ਵਜੋਂ ਹੋਈ ਹੈ। ਥਾਣਾ ਘੱਲ ਖ਼ੁਰਦ ਦੀ ਪੁਲਿਸ ਨੇ ਮ੍ਰਿਤਕਾ ਦੇ ਮਾਤਾ ਸੰਦੀਪ ਕੌਰ ਪਤਨੀ ਸਵ.ਗੁਰਿੰਦਰ ਸਿੰਘ ਵਾਸੀ ਕਰਮਿੱਤੀ ਰੋਡ ਤਲਵੰਡੀ ਭਾਈ ਦੇ ਬਿਆਨਾਂ ’ਤੇ ਪਤੀ ਬਲਵੰਤ ਸਿੰਘ, ਸਹੁਰਾ ਮੰਦਰ ਸਿੰਘ ਤੇ ਸੱਸ ਰਾਣੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੰਦੀਪ ਕੌਰ ਨੇ ਥਾਣਾ ਘੱਲ ਖ਼ੁਰਦ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਦੱਸਿਆ ਕਿ ਉਸ ਦੇ ਦੋ ਲੜਕੀਆਂ ਤੇ ਇਕ ਲੜਕਾ ਹੈ ਜਿੰਨਾਂ ’ਚੋਂ ਛੋਟੀ ਲੜਕੀ ਅਮਨਦੀਪ ਕੌਰ ਉਰਫ਼ ਨਿਸ਼ੂ ਨੇ ਕਰੀਬ ਡੇਢ ਸਾਲ ਪਹਿਲਾਂ ਸਾਡੀ ਸਹਿਮਤੀ ਨਾਲ ਬਲਵੰਤ ਸਿੰਘ ਵਾਸੀ ਪਿੰਡ ਗਿੱਲ ਨਾਲ ਲਵ ਮੈਰਿਜ ਕਰਵਾਈ ਸੀ ਜਿਸ ਬਾਅਦ ਸਹੁਰਾ ਪਰਿਵਾਰ ਦੇ ਮੈਂਬਰ ਉਸ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦੇ ਸੀ। ਮੁਦਈਆ ਅਨੁਸਾਰ ਅਮਨਦੀਪ ਕੌਰ ਨੇ ਵੀਡੀਓ ਕਾਲ ਕਰਕੇ ਦੱਸਿਆ ਕਿ ਉਹ ਆਪਣੇ ਪਤੀ ਬਲਵੰਤ ਸਿੰਘ ਤੇ ਸਹੁਰੇ ਮੰਦਰ ਸਿੰਘ ਤੇ ਸੱਸ ਰਾਣੀ ਕੋਲੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਲੱਗੀ ਹੈ ਜਿਸ ਬਾਅਦ ਜਦੋਂ ਉਹ ਆਪਣੀ ਲੜਕੀ ਦੇ ਸਹੁਰੇ ਪਿੰਡ ਗਿੱਲ ਪਹੁੰਚੇ ਤਾਂ ਅਮਨਦੀਪ ਕੌਰ ਦੀ ਲਾਸ਼ ਮੰਜੇ ’ਤੇ ਪਈ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਮਾਮਲੇ ਦੀ ਤਫ਼ਤੀਸ਼ ਕਰ ਰਹੇ ਅਧਿਕਾਰੀ ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮ੍ਰਿਤਕਾ ਦੀ ਮਾਤਾ ਸੰਦੀਪ ਕੌਰ ਦੇ ਬਿਆਨਾਂ ’ਤੇ ਮੁਲਜ਼ਮ ਬਲਵੰਤ ਸਿੰਘ ਪੁੱਤਰ ਮੰਦਰ ਸਿੰਘ, ਮੰਦਰ ਸਿੰਘ ਪੁੱਤਰ ਜੰਗੀਰ ਸਿੰਘ ਤੇ ਰਾਣੀ ਪਤਨੀ ਮੰਦਰ ਸਿੰਘ ਵਾਸੀਆਨ ਪਿੰਡ ਗਿੱਲ ਥਾਣਾ ਘੱਲ ਖ਼ੁਰਦ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।