24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਡੀ.ਸੀ.ਐੱਮ. ਸਕੂਲ ’ਚ ਸਿਵਲ ਸੇਵਾਵਾਂ ਸੰਬੰਧੀ ਕਰੀਅਰ ਮਾਰਗਦਰਸ਼ਨ ਸੈਸ਼ਨ

ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਦੇ ਖੇਤਰ ਵਿਚ ਕਰੀਅਰ ਦੀਆਂ ਸੰਭਾਵਨਾਵਾਂ ਤੇ ਇਸ ਦੀ ਤਿਆਰੀ ਸੰਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਡੀ. ਸੀ.

Ad Position 21
No active advertisement
ਅਜੀਤ ਡੈਸਕ 24-09-2026
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਦੇ ਖੇਤਰ ਵਿਚ ਕਰੀਅਰ ਦੀਆਂ ਸੰਭਾਵਨਾਵਾਂ ਤੇ ਇਸ ਦੀ ਤਿਆਰੀ ਸੰਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕਰੀਅਰ ਮਾਰਗਦਰਸ਼ਨ ਸੈਸ਼ਨ ਕਰਵਾਇਆ ਗਿਆ। ਸੈਸ਼ਨ ਦੌਰਾਨ ਡੀ.ਐੱਸ.ਪੀ. ਦਿਹਾਤੀ ਕਰਨ ਸ਼ਰਮਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਸੰਵਾਦ ਕੀਤਾ। ਉਨ੍ਹਾਂ ਨੇ ਸਿਵਲ ਸੇਵਾਵਾਂ ਦੇ ਖੇਤਰ, ਇਸ ਨਾਲ ਸਬੰਧਿਤ ਵੱਖ-ਵੱਖ ਕਰੀਅਰ ਮੌਕਿਆਂ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਨਾਲ ਜੁੜੇ ਅਹਿਮ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਪਸ਼ਟ ਟੀਚਾ ਨਿਰਧਾਰਿਤ ਕਰਨ, ਨਿਰੰਤਰ ਮਿਹਨਤ ਕਰਨ ਤੇ ਵਿਸ਼ਿਆਂ ਦੀ ਡੂੰਘੀ ਸਮਝ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਸਿਵਲ ਸੇਵਾਵਾਂ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਸਵਾਲ ਪੁੱਛੇ। ਸਕੂਲ ਪ੍ਰਿੰਸੀਪਲ ਯਾਚਨਾ ਚਾਵਲਾ ਨੇ ਕਿਹਾ ਕਿ ਅਜਿਹੇ ਸੈਸ਼ਨਾਂ ਰਾਹੀਂ ਵਿਦਿਆਰਥੀਆਂ ਨੂੰ ਕਲਾਸਰੂਮ ਦੀ ਪੜ੍ਹਾਈ ਤੋਂ ਇਲਾਵਾ ਵੱਖ-ਵੱਖ ਖੇਤਰਾਂ ’ਚ ਕਰੀਅਰ ਦੀਆਂ ਅਸਲ ਸੰਭਾਵਨਾਵਾਂ ਤੇ ਚੁਨੌਤੀਆਂ ਬਾਰੇ ਜਾਣੋਕਾਰੀ ਮਿਲਦੀ ਹੈ। ਇਸ ਮੌਕੇ ਡਿਪਟੀ ਪ੍ਰਿੰਸੀਪਲ ਮਨੀਸ਼ ਬਾਂਗਾ, ਹੈੱਡ ਮਿਸਟ੍ਰਰੈੱਸ ਰਿਤਿਕਾ ਸੋਨੀ, ਡੀ.ਜੀ.ਐੱਮ. ਆਪ੍ਰੇਸ਼ਨ ਅਨੁ ਸ਼ਰਮਾ ਸਮੇਤ ਸਕੂਲ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਪੱਧਰ ’ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਧਰਨਾ ਅਗਲੀ ਖ਼ਬਰ ਇਗਨੂ ਜੁਲਾਈ 2026 ਸੈਸ਼ਨ ਲਈ ਦਾਖਲੇ ਦੀ ਆਖਰੀ ਮਿਤੀ 30 ਸਤੰਬਰ ਤੱਕ
Ad Position 24