ਹਲਕਾ ਫਿਰੋਜ਼ਪੁਰ ਦਿਹਾਤੀ ਵਿਕਾਸ ਦੀਆਂ ਲੀਹਾਂ ’ਤੇ : ਪਰਮਜੀਤ ਸਿੰਘ ਪੰਮਾ
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਸੀ.
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਸੀ.ਆਰ.ਪੀ.ਐਫ. ਗਰਾਊਂਡ ਨੇੜੇ ਝਾੜੀਆਂ ਵਿਚੋਂ ਕੈਪਟਨ ਸਿੰਘ ਪੁੱਤਰ ਮਾਹਲਾ ਸਿੰਘ ਵਾਸੀ ਪਿੰਡ ਪੱਲਾ ਮੇਘਾ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਚ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।