23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕੁਲਵੰਤ ਸਿੰਘ ਗਾਦੜੀਵਾਲਾ ਅਕਾਲੀ ਦਲ (ਅ) ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਜ਼ੀਰਾ, 23 ਸਤੰਬਰ (ਹਰਜੀਤ ਸਿੰਘ ਗਿੱਲ)-ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਅਤੇ ਸੇਵਾਵਾਂ ਨੂੰ ਦੇਖਦਿਆਂ ਅਕਾਲੀ ਦਲ ਅੰਮ੍ਰਿਤਸਰ ਵਲੋਂ ਜ਼ੀਰਾ ਵਿਖੇ ਜਥੇਦਾਰ ਕੁਲਵੰਤ ਸਿੰਘ ਗਾਦੜੀ ਵਾਲਾ ਨੂੰ ਸਰਕਲ ਜ਼ੀਰਾ ਤੋਂ ਸੀਨੀਅਰ ਮੀਤ ਪ੍ਰਧਾਨ ਤੇ ਸੁਰਜੀਤ ਸਿੰਘ ਬਰਾੜ ਮੀਹਾਂ ਸਿੰਘ ਵਾਲਾ ਨੂੰ ਸਰਕਲ ਮੱਲਾਂਵਾਲਾ ਤੋਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਪਣੀਆਂ ਨਿਯੁਕਤੀਆਂ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੁਲਵੰਤ ਸਿੰਘ ਗਾਦੜੀਵਾਲਾ ਤੇ ਸੁਰਜੀਤ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਵਲੋਂ ਜੋ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਇਨ੍ਹਾਂ ਜ਼ਿੰਮੇਵਾਰੀਆਂ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 24-09-2026
ਜ਼ੀਰਾ, 23 ਸਤੰਬਰ (ਹਰਜੀਤ ਸਿੰਘ ਗਿੱਲ)-ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਅਤੇ ਸੇਵਾਵਾਂ ਨੂੰ ਦੇਖਦਿਆਂ ਅਕਾਲੀ ਦਲ ਅੰਮ੍ਰਿਤਸਰ ਵਲੋਂ ਜ਼ੀਰਾ ਵਿਖੇ ਜਥੇਦਾਰ ਕੁਲਵੰਤ ਸਿੰਘ ਗਾਦੜੀ ਵਾਲਾ ਨੂੰ ਸਰਕਲ ਜ਼ੀਰਾ ਤੋਂ ਸੀਨੀਅਰ ਮੀਤ ਪ੍ਰਧਾਨ ਤੇ ਸੁਰਜੀਤ ਸਿੰਘ ਬਰਾੜ ਮੀਹਾਂ ਸਿੰਘ ਵਾਲਾ ਨੂੰ ਸਰਕਲ ਮੱਲਾਂਵਾਲਾ ਤੋਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਪਣੀਆਂ ਨਿਯੁਕਤੀਆਂ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੁਲਵੰਤ ਸਿੰਘ ਗਾਦੜੀਵਾਲਾ ਤੇ ਸੁਰਜੀਤ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਵਲੋਂ ਜੋ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਇਨ੍ਹਾਂ ਜ਼ਿੰਮੇਵਾਰੀਆਂ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਇਸ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ਵਿਸ਼ੇਸ਼ ਤੌਰ ’ਤੇ ਜ਼ੀਰਾ ਵਿਖੇ ਪਹੁੰਚੇ ਉਨ੍ਹਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਾਂ ਦਿੰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਗੁਰਚਰਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ, ਲਖਵਿੰਦਰ ਸਿੰਘ ਸੁਪਰ ਇੰਚਾਰਜ ਹਲਕਾ ਜ਼ੀਰਾ, ਚਮਕੌਰ ਸਿੰਘ ਮਨਸੂਰ ਵਾਲ ਸਰਪ੍ਰਸਤ ਹਲਕਾ ਜ਼ੀਰਾ, ਜੋਗਿੰਦਰ ਸਿੰਘ ਮੱਲੇਵਾਲਾ ਜ਼ਿਲ੍ਹਾ ਜਨਰਲ ਸਕੱਤਰ ਫ਼ਿਰੋਜ਼ਪੁਰ ਤੇ ਯਾਦਵਿੰਦਰ ਸਿੰਘ ਭੁੱਲਰ ਪ੍ਰਚਾਰ ਸਕੱਤਰ ਫ਼ਿਰੋਜ਼ਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਟਵਾਰੀਆਂ ਦੀ ਹੜਤਾਲ ਕਾਰਨ ਕੰਮ-ਕਾਜ ਠੱਪ ਅਗਲੀ ਖ਼ਬਰ ਹਲਕਾ ਫਿਰੋਜ਼ਪੁਰ ਦਿਹਾਤੀ ਵਿਕਾਸ ਦੀਆਂ ਲੀਹਾਂ ’ਤੇ : ਪਰਮਜੀਤ ਸਿੰਘ ਪੰਮਾ
Ad Position 24