ਸਿਟੀ ਪੁਲਿਸ ਵਲੋਂ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ
2 ਮੋਟਰਸਾਈਕਲ ਅਤੇ 15 ਮੋਬਾਈਲ ਫੋਨ ਬਰਾਮਦ
ਫ਼ਿਰੋਜ਼ਪੁਰ, 24 ਸਤੰਬਰ (ਸੁਖਵਿੰਦਰ ਸਿੰਘ)– ਸਿਟੀ ਪੁਲਿਸ ਨੇ ਚੋਰੀ ਅਤੇ ਮੋਬਾਈਲ ਫੋਨ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2 ਮੋਟਰਸਾਈਕਲ ਤੇ 15 ਮੋਬਾਈਲ ਫੋਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਸਿਟੀ ਦੇ ਐੱਸ.
ਫ਼ਿਰੋਜ਼ਪੁਰ, 24 ਸਤੰਬਰ (ਸੁਖਵਿੰਦਰ ਸਿੰਘ)– ਸਿਟੀ ਪੁਲਿਸ ਨੇ ਚੋਰੀ ਅਤੇ ਮੋਬਾਈਲ ਫੋਨ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2 ਮੋਟਰਸਾਈਕਲ ਤੇ 15 ਮੋਬਾਈਲ ਫੋਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਥਾਣਾ ਸਿਟੀ ਦੇ ਐੱਸ.ਐੱਚ.ਓ. ਸੁਖਚੈਨ ਮਹਿਤਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਲਗਾਤਾਰ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਜਗਰੂਪ ਸਿੰਘ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਤਿੰਨ ਵਿਅਕਤੀ, ਜੋ ਮੋਬਾਈਲ ਫੋਨ ਖੋਹਣ ਤੇ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ, ਖੋਹ ਕੀਤੇ ਮੋਬਾਈਲ ਫੋਨ ਤੇ ਚੋਰੀ ਕੀਤੇ ਮੋਟਰਸਾਈਕਲ ਵੇਚਣ ਲਈ ਕੋਲਡ ਸਟੋਰ ਦੇ ਪਿਛਲੇ ਪਾਸੇ ਬਾਰਡਰ ਰੋਡ ਨੇੜੇ ਝਾੜੀਆਂ ਵਿਚ ਗਾਹਕਾਂ ਦੀ ਉਡੀਕ ਕਰ ਰਹੇ ਹਨ। ਇਤਲਾਹ ਭਰੋਸੇਯੋਗ ਹੋਣ ’ਤੇ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਥਾਂ ’ਤੇ ਛਾਪਾ ਮਾਰਿਆ ਤੇ ਤਿੰਨਾਂ ਨੂੰ 2 ਮੋਟਰਸਾਈਕਲਾਂ ਤੇ 15 ਮੋਬਾਈਲ ਫੋਨਾਂ ਸਮੇਤ ਕਾਬੂ ਕਰ ਲਿਆ। ਪੁਲਿਸ ਅਨੁਸਾਰ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਭੋਲਾ ਉਰਫ਼ ਅਮਨ ਪੁੱਤਰ ਗੋਬਾ ਵਾਸੀ ਗਲੀ ਮੰਦਰ ਵਾਲੀ, ਗੋਲ ਬਾਗ, ਵਾਰਡ ਨੰਬਰ 1, ਫਿਰੋਜ਼ਪੁਰ ਸ਼ਹਿਰ, ਜੱਜ ਪੁੱਤਰ ਹਰਦੀਪ ਵਾਸੀ ਗਲੀ ਮੰਦਰ ਵਾਲੀ, ਗੋਲ ਬਾਗ, ਫਿਰੋਜ਼ਪੁਰ ਸ਼ਹਿਰ ਅਤੇ ਅਜੇ ਕੁਮਾਰ ਪੁੱਤਰ ਮਜਾਮ ਸਾਹਨੀ ਵਾਸੀ ਬਾਗੀ ਰੋਡ, ਆਸ਼ਰਮ ਨੇੜੇ, ਫਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।