25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਫ਼ਿਰੋਜ਼ਪੁਰ ਸ਼ਹਿਰ ਬੱਸ ਅੱਡੇ ’ਚ ਸ਼ਰੇਆਮ ਗੁੰਡਾਗਰਦੀ ਕੁੜੀਆਂ ਨਾਲ ਛੇੜਛਾੜ ਤੋਂ ਰੋਕਣ ’ਤੇ ਬੱਸ ਡਰਾਈਵਰਾਂ ’ਤੇ ਹਮਲਾ, ਦੋ ਰੋਡਵੇਜ਼ ਮੁਲਾਜ਼ਮ ਜ਼ਖ਼ਮੀ

ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਬੱਸ ਸਟੈਂਡ ’ਤੇ ਕਥਿਤ ਤੌਰ ’ਤੇ ਕੁੜੀਆਂ ਨਾਲ ਛੇੜਛਾੜ ਕਰਨ ਤੋਂ ਰੋਕਣ ’ਤੇ ਕੁਝ ਵਿਅਕਤੀਆਂ ਵਲੋਂ ਬੱਸ ਡਰਾਈਵਰਾਂ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਲਖਵੰਤ ਸਿੰਘ ਅਤੇ ਸੁਖਵੰਤ ਸਿੰਘ ਨਾਮਕ ਦੋ ਡਰਾਈਵਰ ਜ਼ਖ਼ਮੀ ਹੋ ਗਏ।

Ad Position 21
No active advertisement
ਸੀ.ਸੀ.ਟੀ.ਵੀ. ਕੈਮਰੇ ’ਚ ਕੈਦ ਹਮਲਾਵਰ। ਹਸਪਤਾਲ ਵਿਚ ਦਾਖਲ ਡਰਾਈਵਰ ਲਖਵੰਤ ਸਿੰਘ। (ਸੱਜੇ) ਜਾਣਕਾਰੀ ਦਿੰਦੇ ਜ਼ਖ਼ਮੀ ਮੁਲਾਜ਼ਮ ਸੁਖਵੰਤ ਸਿੰਘ। ਅਜੀਤ ਤਸਵੀਰ 25-09-2026
ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਬੱਸ ਸਟੈਂਡ ’ਤੇ ਕਥਿਤ ਤੌਰ ’ਤੇ ਕੁੜੀਆਂ ਨਾਲ ਛੇੜਛਾੜ ਕਰਨ ਤੋਂ ਰੋਕਣ ’ਤੇ ਕੁਝ ਵਿਅਕਤੀਆਂ ਵਲੋਂ ਬੱਸ ਡਰਾਈਵਰਾਂ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਲਖਵੰਤ ਸਿੰਘ ਅਤੇ ਸੁਖਵੰਤ ਸਿੰਘ ਨਾਮਕ ਦੋ ਡਰਾਈਵਰ ਜ਼ਖ਼ਮੀ ਹੋ ਗਏ। ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਸਟੈਂਡ ’ਤੇ ਡਿਊਟੀ ਨਿਭਾਅ ਰਹੇ ਕੁਝ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵਲੋਂ ਕਥਿਤ ਤੌਰ ’ਤੇ ਕੁੜੀਆਂ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਵਿਅਕਤੀਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ। ਇਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਇਕੱਠੇ ਹੋ ਕੇ ਬੱਸ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ। ਮੁਲਾਜ਼ਮਾਂ ਦਾ ਦੋਸ਼ ਹੈ ਕਿ ਹਮਲਾਵਰਾਂ ਵਲੋਂ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ ਜਿਸ ਕਾਰਨ ਦੋ ਡਰਾਈਵਰ ਜ਼ਖ਼ਮੀ ਹੋਏ। ਹਮਲਾਵਰ ਕਥਿਤ ਤੌਰ ’ਤੇ ਮੌਕੇ ਤੋਂ ਫ਼ਰਾਰ ਹੋ ਗਏ। ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਬੱਸ ਸਟੈਂਡ ’ਤੇ ਲੜਾਈ-ਝਗੜੇ, ਲੁੱਟ-ਖੋਹ ਤੇ ਹੋਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀਆਂ ਸ਼ਿਕਾਇਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੱਸ ਸਟੈਂਡ ’ਤੇ ਆਉਣ ਵਾਲੀਆਂ ਲੜਕੀਆਂ ਨੂੰ ਕਥਿਤ ਤੌਰ ’ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ ਜਿਸ ਕਾਰਨ ਇਥੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਜ਼ਖ਼ਮੀ ਡਰਾਈਵਰ ਸੁਖਵੰਤ ਸਿੰਘ ਨੇ ਦੱਸਿਆ ਕਿ ਹਮਲੇ ਦੀ ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਪਰ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਕੋਈ ਢੁੱਕਵੀਂ ਕਾਰਵਾਈ ਕਰਨ ਦੀ ਬਜਾਏ ਇਹ ਕਹਿ ਕੇ ਮਾਮਲਾ ਟਾਲ ਦਿੱਤਾ ਗਿਆ ਕਿ ਕੋਈ ਨਾ, ਫਿਰ ਕੋਈ ਘਟਨਾ ਵਾਪਰੀ ਤਾਂ ਦੇਖਾਂਗੇ। ਸੁਖਵੰਤ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਮਲਾਵਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ। ਘਟਨਾ ਤੋਂ ਬਾਅਦ ਰੋਡਵੇਜ਼ ਮੁਲਾਜ਼ਮ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਹਮਲੇ ਵਿਚ ਸ਼ਾਮਲ ਵਿਅਕਤੀਆਂ ਨੂੰ ਜਲਦ ਕਾਬੂ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਬੱਸ ਸਟੈਂਡ ’ਤੇ ਸਥਾਈ ਪੁਲਿਸ ਚੌਕੀ ਸਥਾਪਤ ਕਰਨ ਅਤੇ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਦੀ ਵੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਕੈਂਟ ’ਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ 29 ਨੂੰ ਅਗਲੀ ਖ਼ਬਰ * ਪਿਛਲੀ ਚੈਕਿੰਗ ਦੌਰਾਨ ਦਿੱਤੀਆਂ ਹਦਾਇਤਾਂ ਦਾ ਹੋਇਆ ਅਸਰ * ਢਾਬਿਆਂ ’ਚ ਸਫ਼ਾਈ ਅਤੇ ਫੂਡ ਸੇਫਟੀ ਮਿਆਰਾਂ ’ਚ ਨਜ਼ਰ ਆਇਆ ਸ...
Ad Position 24