ਅਮਨਦੀਪ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ
ਕੁੱਲਗੜ੍ਹੀ, 24 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਲੋਂ ਪਿੰਡ ਕੁੱਲਗੜ੍ਹੀ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਇੰਚਾਰਜ ਮਨਜੀਤ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਡਾਕਟਰ ਗੁਰਵਿੰਦਰ ਸਿੰਘ ਦੀ ਟੀਮ ਨੇ 120 ਦੇ ਲਗਭਗ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ।
ਕੁੱਲਗੜ੍ਹੀ, 24 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਵਲੋਂ ਪਿੰਡ ਕੁੱਲਗੜ੍ਹੀ ਦੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਇੰਚਾਰਜ ਮਨਜੀਤ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਡਾਕਟਰ ਗੁਰਵਿੰਦਰ ਸਿੰਘ ਦੀ ਟੀਮ ਨੇ 120 ਦੇ ਲਗਭਗ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਕੈਂਪ ’ਚ ਮਰੀਜ਼ਾਂ ਦੀ ਸ਼ੂਗਰ ਦੀ ਜਾਂਚ ਵੀ ਕੀਤੀ ਗਈ। ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਫਾਰਮਾਸਿਸਟ ਜਗਦੀਪ ਸਿੰਘ , ਗੁਰਨੇਕ ਸਿੰਘ ਸਰਪੰਚ , ਆਸ਼ਾ ਵਰਕਰ ਕੁਲਵਿੰਦਰ ਕੌਰ ਸਮੇਤ ਹੋਰ ਹਾਜ਼ਰ ਸਨ।