25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ਼ਹੀਦ ਊਧਮ ਸਿੰਘ ਕਾਲਜ ਵਿਚ ਪੇਂਟਿੰਗ ਮੁਕਾਬਲਾ ਕਰਵਾਇਆ

ਗੋਲੂ ਕਾ ਮੋੜ, 24 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਵਲੋਂ ‘ਮਿਸ਼ਨ ਸਫ਼ਰ-ਏ-ਇਨਕਲਾਬ’ ਤਹਿਤ ਪੰਜਾਬ ਯੂਨੀਵਰਸਿਟੀ ਸ਼ਹੀਦ ਊਧਮ ਸਿੰਘ ਕੰਸਟੀਚਿਊਐਂਟ ਕਾਲਜ ਵਿਖੇ ਪੇਂਟਿੰਗ ਮੁਕਾਬਲਾ ਤੇ ਜਾਗਰੂਕਤਾ ਕੈਂਪ ਕਰਵਾਇਆ ਗਿਆ ਜਿਸ ਵਿਚ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਵਿਸ਼ੇਸ਼ ਤੌਰ ’ ਤੇ ਪਹੁੰਚੇ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਲਾਵਟਖੋਰੀ, ਸੁਰੱਖਿਅਤ ਭੋਜਨ ਤੇ ਸਿਹਤ ਸਬੰਧੀ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਖ਼ਰੀਦਣ ਸਮੇਂ ਪੈਕਿੰਗ, ਮਿਆਦ, ਗੁਣਵੱਤਾ ਤੇ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 25-09-2026
ਗੋਲੂ ਕਾ ਮੋੜ, 24 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਵਲੋਂ ‘ਮਿਸ਼ਨ ਸਫ਼ਰ-ਏ-ਇਨਕਲਾਬ’ ਤਹਿਤ ਪੰਜਾਬ ਯੂਨੀਵਰਸਿਟੀ ਸ਼ਹੀਦ ਊਧਮ ਸਿੰਘ ਕੰਸਟੀਚਿਊਐਂਟ ਕਾਲਜ ਵਿਖੇ ਪੇਂਟਿੰਗ ਮੁਕਾਬਲਾ ਤੇ ਜਾਗਰੂਕਤਾ ਕੈਂਪ ਕਰਵਾਇਆ ਗਿਆ ਜਿਸ ਵਿਚ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਵਿਸ਼ੇਸ਼ ਤੌਰ ’ ਤੇ ਪਹੁੰਚੇ ਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਲਾਵਟਖੋਰੀ, ਸੁਰੱਖਿਅਤ ਭੋਜਨ ਤੇ ਸਿਹਤ ਸਬੰਧੀ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਖ਼ਰੀਦਣ ਸਮੇਂ ਪੈਕਿੰਗ, ਮਿਆਦ, ਗੁਣਵੱਤਾ ਤੇ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੇਰਾ ਪਰਿਵਾਰ ਸੁਸਾਇਟੀ ਵਲੋਂ ਪੇਂਟਿੰਗ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਰਾਹੀਂ ਨਸ਼ਿਆਂ ਵਿਰੁੱਧ ਜਾਗਰੂਕਤਾ ਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਸੰਦੇਸ਼ ਪੇਸ਼ ਕੀਤਾ। ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਕੈਂਪ ਦੌਰਾਨ ਕਾਲਜ ਪ੍ਰਿੰਸੀਪਲ ਡਾ.ਸੁਨੀਲ ਖੋਸਲਾ ਵਲੋਂ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਡਾ.ਸੁਨੀਲ ਖੋਸਲਾ ਨੇ ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਦੀ ਟੀਮ ਦਾ ਸਵਾਗਤ ਕੀਤਾ। ਮੇਰਾ ਪਰਿਵਾਰ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਸੰਦੀਪ ਕੁਮਾਰ ਕੰਬੋਜ ਤੇ ਮੀਡੀਆ ਸਕੱਤਰ ਸਤਪਾਲ ਥਿੰਦ ਨੇ ਕਿਹਾ ਕਿ ‘ਮਿਸ਼ਨ ਸਫ਼ਰ-ਏ-ਇਨਕਲਾਬ’ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕ ਕਰ ਕੇ ਉਨ੍ਹਾਂ ਨੂੰ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਵੱਲ ਲਿਜਾਣਾ ਹੈ। ਉਨ੍ਹਾਂ ਫੂਡ ਸੇਫ਼ਟੀ ਅਫ਼ਸਰ ਅਭਿਨਵ ਖੋਸਲਾ ਵਲੋਂ ਵਿਦਿਆਰਥੀਆਂ ਨੂੰ ਮਿਲਾਵਟਖੋਰੀ ਤੇ ਸੁਰੱਖਿਅਤ ਭੋਜਨ ਸਬੰਧੀ ਦਿੱਤੀ ਜਾਣਕਾਰੀ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਡਾ.ਨਵਜੋਤ ਥਿੰਦ, ਡਾ.ਸਤਵਿੰਦਰ ਤੇ ਮੇਰਾ ਪਰਿਵਾਰ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡ ਕੇ ਜਨਮਦਿਨ ਮਨਾਇਆ ਅਗਲੀ ਖ਼ਬਰ ਅਮਨਦੀਪ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ
Ad Position 24