25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ 2027 ’ਚ ਪੰਜਾਬ ਵਾਸੀ ਬਦਲਾਅ ਲਿਆਉਣਗੇ- ਤਲਵੰਡੀ, ਬੂਟੇ ਵਾਲਾ

ਮੱਖੂ, 24 ਸਤੰਬਰ (ਕੁਲਵਿੰਦਰ ਸਿੰਘ ਸੰਧੂ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰਨ ਦਾ ਦਾਅਵਾ ਕਰਦਿਆਂ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਦੀ ਅਗਵਾਈ ’ ਤੇ ਭਰੋਸਾ ਪ੍ਰਗਟਾਉਂਦੇ ਹੋਏ ਪਾਰਟੀ ਨੂੰ ਬਹੁਮਤ ਦੇਣਗੇ। ਗੱਲਬਾਤ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਨਰਲ ਸਕੱਤਰ ਭਾਈ ਸਰਬਜੀਤ ਸਿੰਘ ਤਲਵੰਡੀ ਅਤੇ ਬਲਾਕ ਮੱਲਾਂਵਾਲਾ ਦੇ ਪ੍ਰਧਾਨ ਕਾਬਲ ਸਿੰਘ ਬੂਟੇ ਵਾਲਾ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੇ ਪੰਜਾਬ ਦੇ ਨੌਜਵਾਨਾਂ ਵਿਚ ਵੱਡਾ ਪ੍ਰਭਾਵ ਪੈਦਾ ਕੀਤਾ ਹੈ।

Ad Position 21
No active advertisement
ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਜਰਨਲ ਸਕੱਤਰ ਭਾਈ ਸਰਬਜੀਤ ਸਿੰਘ ਤਲਵੰਡੀ ਤੇ ਕਾਬਲ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ ਆਪਣੇ ਵਿਚਾਰ ਸਾਂਝੇ ਕਰਦੇ ਹੋਏ। ਤਸਵੀਰ-ਕੁਲਵਿੰਦਰ ਸਿੰਘ 25-09-2026
ਮੱਖੂ, 24 ਸਤੰਬਰ (ਕੁਲਵਿੰਦਰ ਸਿੰਘ ਸੰਧੂ)- ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰਨ ਦਾ ਦਾਅਵਾ ਕਰਦਿਆਂ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਦੀ ਅਗਵਾਈ ’ ਤੇ ਭਰੋਸਾ ਪ੍ਰਗਟਾਉਂਦੇ ਹੋਏ ਪਾਰਟੀ ਨੂੰ ਬਹੁਮਤ ਦੇਣਗੇ। ਗੱਲਬਾਤ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜਨਰਲ ਸਕੱਤਰ ਭਾਈ ਸਰਬਜੀਤ ਸਿੰਘ ਤਲਵੰਡੀ ਅਤੇ ਬਲਾਕ ਮੱਲਾਂਵਾਲਾ ਦੇ ਪ੍ਰਧਾਨ ਕਾਬਲ ਸਿੰਘ ਬੂਟੇ ਵਾਲਾ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੇ ਪੰਜਾਬ ਦੇ ਨੌਜਵਾਨਾਂ ਵਿਚ ਵੱਡਾ ਪ੍ਰਭਾਵ ਪੈਦਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮੁਹਿੰਮ ਨਾਲ ਪ੍ਰੇਰਿਤ ਹੋ ਕੇ ਕਈ ਨੌਜਵਾਨਾਂ ਨੇ ਨਸ਼ਿਆਂ ਦਾ ਤਿਆਗ ਕਰਕੇ ਸਿੱਖੀ ਸਰੂਪ ਅਪਣਾਇਆ। ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨਸ਼ਿਆਂ ਦੀ ਸਮੱਸਿਆ ਪੰਜਾਬ ਲਈ ਗੰਭੀਰ ਚੁਣੌਤੀ ਬਣੀ ਰਹੀ ਹੈ ਅਤੇ ਉਨ੍ਹਾਂ ਮੁਤਾਬਕ ਅਕਾਲੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਇਸ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕਰਨ ਵਿਚ ਸਫਲ ਨਹੀਂ ਹੋ ਸਕੀਆਂ। ਉਨ੍ਹਾਂ ਦਾਅਵਾ ਕੀਤਾ ਕਿ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਨਸ਼ਿਆਂ ਖ਼ਿਲਾਫ਼ ਉਠਾਈ ਗਈ ਆਵਾਜ਼ ਨੇ ਖਾਸ ਕਰਕੇ ਨੌਜਵਾਨ ਵਰਗ ਵਿਚ ਜਾਗਰੂਕਤਾ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਪਣੀ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਤੋਂ ਸਮਰਥਨ ਮੰਗੇਗੀ। ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ 2027 ਵਿਚ ਪਾਰਟੀ ਨੂੰ ਸੱਤਾ ਦੀ ਜ਼ਿੰਮੇਵਾਰੀ ਸੌਂਪੇਗੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਸਰਕਾਰ ਆਉਣ ’ਤੇ 6 ਮਹੀਨਿਆਂ ਵਿਚ ਕੀਤਾ ਜਾਵੇਗਾ ਨਸ਼ਾ ਖ਼ਤਮ : ਦੀਪਕ ਸ਼ਰਮਾ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡ ਕੇ ਜਨਮਦਿਨ ਮਨਾਇਆ
Ad Position 24