25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਫ਼ਿਰੋਜ਼ਪੁਰ ’ਚ ਐਂਟੀ ਕਰੱਪਸ਼ਨ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬੇਦੀ ਨੇ ਕੀਤੀਆਂ ਨਿਯੁਕਤੀਆਂ

ਫ਼ਿਰੋਜ਼ਪੁਰ, 24 ਸਤੰਬਰ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਐਂਟੀ ਕਰੱਪਸ਼ਨ ਐਸੋਸੀਏਸ਼ਨ ਇੰਡੀਆ ਵਲੋਂ ਵੱਡੀ ਗਿਣਤੀ ਵਿਚ ਨਵੇਂ ਮੈਂਬਰਾਂ ਅਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਨੇ ਨਵ-ਨਿਯੁਕਤ ਮੈਂਬਰਾਂ ਤੇ ਅਹੁਦੇਦਾਰਾਂ ਨੂੰ ਜੁਆਇਨਿੰਗ ਲੈਟਰ, ਆਈ.

Ad Position 21
No active advertisement
ਅਜੀਤ ਡੈਸਕ 25-09-2026
ਫ਼ਿਰੋਜ਼ਪੁਰ, 24 ਸਤੰਬਰ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਐਂਟੀ ਕਰੱਪਸ਼ਨ ਐਸੋਸੀਏਸ਼ਨ ਇੰਡੀਆ ਵਲੋਂ ਵੱਡੀ ਗਿਣਤੀ ਵਿਚ ਨਵੇਂ ਮੈਂਬਰਾਂ ਅਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਨੇ ਨਵ-ਨਿਯੁਕਤ ਮੈਂਬਰਾਂ ਤੇ ਅਹੁਦੇਦਾਰਾਂ ਨੂੰ ਜੁਆਇਨਿੰਗ ਲੈਟਰ, ਆਈ.ਡੀ. ਕਾਰਡ ਤੇ ਕਿੱਟਾਂ ਸੌਂਪੀਆਂ। ਪ੍ਰਧਾਨ ਬੇਦੀ ਨੇ ਕਿਹਾ ਕਿ ਐਂਟੀ ਕਰੱਪਸ਼ਨ ਐਸੋਸੀਏਸ਼ਨ ਇੰਡੀਆ ਵਲੋਂ ਪੰਜਾਬ ਭਰ ਵਿਚ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਤੇ ਇਸੇ ਲੜੀ ਤਹਿਤ ਫ਼ਿਰੋਜ਼ਪੁਰ ਵਿਚ ਵੀ ਮੈਂਬਰਾਂ ਤੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਦੀ ਤਰੱਕੀ ਤੇ ਉਨ੍ਹਾਂ ਨੂੰ ਸਮਾਜਿਕ ਭਲਾਈ ਦੇ ਕੰਮਾਂ ਨਾਲ ਜੋੜਨ ’ਤੇ ਜ਼ੋਰ ਦਿੱਤਾ ਜਾਂਦਾ ਹੈ। ਬੇਦੀ ਨੇ ਕਿਹਾ ਕਿ ਐਸੋਸੀਏਸ਼ਨ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਵਿਚ ਮਾਨਵਤਾ ਦੀ ਭਾਵਨਾ ਪੈਦਾ ਕਰਨਾ ਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਲੋਕਾਂ ਨੂੰ ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਇਮਾਨਦਾਰੀ, ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰ ਰਹੀ ਹੈ। ਬੇਦੀ ਨੇ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ। ਨਵ-ਨਿਯੁਕਤ ਵਕੀਲ ਫੁਰਮਾਨ ਸੰਧੂ, ਲੀਗਲ ਐਡਵਾਈਜ਼ਰ ਫ਼ਿਰੋਜ਼ਪੁਰ, ਜ਼ਿਲ੍ਹਾ ਫ਼ਿਰੋਜ਼ਪੁਰ ਵਪਾਰ ਸੈੱਲ ਦੇ ਪ੍ਰਧਾਨ ਅਮਨਪ੍ਰੀਤ ਸਿੰਘ, ਜ਼ਿਲ੍ਹਾ ਫ਼ਿਰੋਜ਼ਪੁਰ ਦਿਹਾਤੀ ਦੇ ਪ੍ਰਧਾਨ ਗੁਰਜੰਟ ਸਿੰਘ, ਜ਼ਿਲ੍ਹਾ ਐਸੋਸੀਏਸ਼ਨ ਮੈਂਬਰ ਗੁਰਚਰਨ ਸਿੰਘ, ਐਸੋਸੀਏਸ਼ਨ ਮੈਂਬਰ ਜੋਬਨਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਰੋਹਿਤ ਮੈਦਾਨ, ਮਨਜੀਤ ਸਿੰਘ ਐਸੋਸੀਏਸ਼ਨ ਮੈਂਬਰ ਫ਼ਿਰੋਜ਼ਪੁਰ, ਮਹਿਲਾ ਸੰਧੂ ਸੋਸ਼ਲ ਮੀਡੀਆ ਇੰਚਾਰਜ ਫ਼ਿਰੋਜ਼ਪੁਰ, ਰੋਹਿਤ ਕੰਬੋਜ ਜ਼ਿਲ੍ਹਾ ਡਾਇਰੈਕਟਰ ਫ਼ਿਰੋਜ਼ਪੁਰ, ਲੇਬਰ ਸੈੱਲ ਦੇ ਪ੍ਰਧਾਨ ਹੀਰਾ ਲਾਲ, ਵਿਜੇ ਜੋਸ਼ੀ, ਰੋਹਿਤ ਐਸੋਸੀਏਸ਼ਨ ਮੈਂਬਰ ਫ਼ਿਰੋਜ਼ਪੁਰ, ਹਰਪ੍ਰੀਤ ਸਿੰਘ ਐਸੋਸੀਏਸ਼ਨ ਮੈਂਬਰ ਫ਼ਿਰੋਜ਼ਪੁਰ, ਜਸਪਾਲ ਸਿੰਘ ਐਸੋਸੀਏਸ਼ਨ ਮੈਂਬਰ ਮੋਗਾ ਤੇ ਵਿਸ਼ਵਪ੍ਰੀਤ ਸਿੰਘ ਐਸੋਸੀਏਸ਼ਨ ਮੈਂਬਰ ਫ਼ਿਰੋਜ਼ਪੁਰ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ ਖ਼ਾਲਸਾ ਸਕੂਲ ਫ਼ਤਿਹਗੜ੍ਹ ਸਭਰਾ ਵਿਖੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਬਾਬਾ ਕਰਮ ਸਿੰਘ ਦੇ ਸਾਲਾਨਾ ਸਮਾਗਮ ਮੌਕੇ ਅੰਮ੍ਰਿਤ ਸੰਚਾਰ ਕਰਵਾਇਆ
Ad Position 24