24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਟਰੇਡ ਯੂਨੀਅਨ ਕੌਂਸਲ ਜ਼ੀਰਾ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸਮਾਗਮ 28 ਨੂੰ

ਜ਼ੀਰਾ, 24 ਸਤੰਬਰ (ਹਰਜੀਤ ਸਿੰਘ ਗਿੱਲ, ਪ੍ਰਤਾਪ ਸਿੰਘ ਹੀਰਾ)- ਟਰੇਡ ਯੂਨੀਅਨ ਕੌਂਸਲ ਜ਼ੀਰਾ ਦੀ ਅਹਿਮ ਮੀਟਿੰਗ ਪ੍ਰਧਾਨ ਤਰਸੇਮ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਪ੍ਰਕਿਰਤੀ ਪਾਰਕ ਜ਼ੀਰਾ ਵਿਖੇ ਹੋਈ। ਮੀਟਿੰਗ ਦੌਰਾਨ ਮਿਤੀ 28 ਸਤੰਬਰ ਨੂੰ ਸ਼ਹੀਦ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 25-09-2026
ਜ਼ੀਰਾ, 24 ਸਤੰਬਰ (ਹਰਜੀਤ ਸਿੰਘ ਗਿੱਲ, ਪ੍ਰਤਾਪ ਸਿੰਘ ਹੀਰਾ)- ਟਰੇਡ ਯੂਨੀਅਨ ਕੌਂਸਲ ਜ਼ੀਰਾ ਦੀ ਅਹਿਮ ਮੀਟਿੰਗ ਪ੍ਰਧਾਨ ਤਰਸੇਮ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਪ੍ਰਕਿਰਤੀ ਪਾਰਕ ਜ਼ੀਰਾ ਵਿਖੇ ਹੋਈ। ਮੀਟਿੰਗ ਦੌਰਾਨ ਮਿਤੀ 28 ਸਤੰਬਰ ਨੂੰ ਸ਼ਹੀਦ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ। ਜਨਰਲ ਸਕੱਤਰ ਬਲਦੇਵ ਰਾਜ ਗਾਦੜੀਵਾਲਾ ਨੇ ਦੱਸਿਆ ਕਿ ਮਿਤੀ 28 ਸਤੰਬਰ ਦਿਨ ਸੋਮਵਾਰ ਨੂੰ ਮਾਰਕੀਟ ਕਮੇਟੀ ਦਫ਼ਤਰ ਜ਼ੀਰਾ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸੀ.ਪੀ.ਆਈ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਮੁੱਖ ਬੁਲਾਰੇ ਵਜੋਂ ਪਹੁੰਚ ਕੇ ਹਾਜ਼ਰ ਇਕੱਠ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਭਗਵਾਂਕਰਨ ਲਾਗੂ ਕਰਨ ਦੇ ਏਜੰਡੇ ਦੀ ਪੁਰਜ਼ੋਰ ਨਿੰਦਾ ਕਰਦਿਆਂ ਕਿਹਾ ਕਿ ਵਿੱਦਿਅਕ ਅਦਾਰਿਆਂ ਵਿਚ ਫਿਰਕਾਪ੍ਰਸਤੀ ਨੂੰ ਸ਼ਹਿ ਦੇ ਕੇ ਸਿਲੇਬਸ ਵਿਚ ਧਾਰਮਿਕ ਏਜੰਡਾ ਲਾਗੂ ਕੀਤਾ ਜਾ ਰਿਹਾ ਹੈ। ਇਸ ਦੌਰਾਨ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਦੀਵੇ ਜਗਾਉਣ ਸਮੇਂ ਗ਼ੈਰ-ਹਾਜ਼ਰ ਵਿਦਿਆਰਥੀਆਂ ’ਤੇ ਕਾਰਵਾਈ ਕਰਨ ਨੂੰ ਮੰਦਭਾਗਾ ਦੱਸਿਆ। ਇਸ ਮੌਕੇ ‘ਨਵਾਂ ਜ਼ਮਾਨਾ’ ਅਖ਼ਬਾਰ ਦੇ ਸੰਪਾਦਕ ਚੰਦ ਫਤਹਿਪੁਰੀ ਦੇ ਵਿਛੋੜੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ। ਇਸ ਮੌਕੇ ਹਰਨੇਕ ਸਿੰਘ, ਰਿਟਾਇਰਡ ਨਾਇਬ ਤਹਿਸੀਲਦਾਰ ਗੁਰਤੇਜ ਸਿੰਘ ਗਿੱਲ,ਐਡਵੋਕੇਟ ਹਰਦੀਪ ਸਿੰਘ ਗਿੱਲ,ਕਾਮਰੇਡ ਕਸ਼ਮੀਰ ਸਿੰਘ ਅਰਾਈਆਂ ਵਾਲਾ,ਅੰਗਰੇਜ਼ ਸਿੰਘ ਅਟਵਾਲ, ਪ੍ਰਕਿਰਤੀ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ, ਨਛੱਤਰ ਸਿੰਘ, ਕਾਮਰੇਡ ਕੁਲਵੰਤ ਸਿੰਘ, ਬਲਵੀਰ ਸਿੰਘ ਅਲੀਪੁਰ, ਹਰਪ੍ਰੀਤ ਸਿੰਘ ਭਾਟੀਆ, ਹਿੰਮਤ ਸਿੰਘ ਜੇ.ਈ., ਬਲਦੇਵ ਸਿੰਘ ਬੰਬ, ਮਲਕੀਤ ਸਿੰਘ, ਗੁਰਿੰਦਰਪਾਲ ਸਿੰਘ, ਗੁਰਮੇਲ ਸਿੰਘ,ਚਰਨਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 50 ਘੰਟਿਆਂ ਬਾਅਦ ਵੀ ਸਰਹਿੰਦ ਨਹਿਰ ‘ਚ ਰੁੜ੍ਹੇ ਭੈਣ-ਭਰਾ ਦਾ ਕੋਈ ਸੁਰਾਗ ਨਹੀਂ ਅਗਲੀ ਖ਼ਬਰ -70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ- ਅੰਡਰ-19 ਕ੍ਰਿਕਟ ਲੜਕੀਆਂ ਦੇ ਮੁਕਾਬਲੇ ਸੈਮੀਫਾਈਨਲ ਪੜਾਅ ’ਚ, ਅੱਜ ਹ...
Ad Position 24