24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏਵਾਲਾ ਵਿਖੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ

ਤਲਵੰਡੀ ਭਾਈ, 24 ਸਤੰਬਰ (ਰਵਿੰਦਰ ਸਿੰਘ ਬਜਾਜ)- ਅੰਤਰਰਾਸ਼ਟਰੀ ਸ਼ਾਂਤੀ ਅਤੇ ਏਕਤਾ ਨੂੰ ਬਣਾਈ ਰੱਖਣ ਲਈ ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੀ ਇਕਾਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਵਿਖੇ ਵਲੋਂ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਓਂਕਾਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸੁਨੀਤਾ ਰਾਣੀ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਘੱਲ ਖ਼ੁਰਦ ਅੰਮ੍ਰਿਤਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਤੇ ਸਮੂਹ ਸਕੂਲ ਸਟਾਫ਼ ਦੀ ਅਗਵਾਈ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੰਤਰ-ਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ। ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਸਾਲ 2026 ਦੇ ਵਿਸ਼ਵ ਸ਼ਾਂਤੀ ਦਿਵਸ ਦਾ ਥੀਮ ‘ਸ਼ਾਤੀ ਵਿਚ ਨਿਵੇਸ਼ ਕਰੋ-ਹਰ ਕਿਸੇ ਲਈ, ਹਰ ਜਗ੍ਹਾ, ਹਰਾ ਦਿਨ’ ਹੈ, ਮੌਕੇ ’ਤੇ ਵਿਦਿਆਰਥੀਆਂ ਨੂੰ ਵਿਸ਼ਵ ਸ਼ਾਂਤੀ ਦਿਵਸ ਮਨਾਉਣ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 25-09-2026
ਤਲਵੰਡੀ ਭਾਈ, 24 ਸਤੰਬਰ (ਰਵਿੰਦਰ ਸਿੰਘ ਬਜਾਜ)- ਅੰਤਰਰਾਸ਼ਟਰੀ ਸ਼ਾਂਤੀ ਅਤੇ ਏਕਤਾ ਨੂੰ ਬਣਾਈ ਰੱਖਣ ਲਈ ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੀ ਇਕਾਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਵਿਖੇ ਵਲੋਂ ਸਟੇਟ ਆਰਗੇਨਾਈਜ਼ਿੰਗ ਕਮਿਸ਼ਨਰ ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਓਂਕਾਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸੁਨੀਤਾ ਰਾਣੀ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਘੱਲ ਖ਼ੁਰਦ ਅੰਮ੍ਰਿਤਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਤੇ ਸਮੂਹ ਸਕੂਲ ਸਟਾਫ਼ ਦੀ ਅਗਵਾਈ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੰਤਰ-ਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ। ਕੱਬ ਮਾਸਟਰ ਜਸਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਸਾਲ 2026 ਦੇ ਵਿਸ਼ਵ ਸ਼ਾਂਤੀ ਦਿਵਸ ਦਾ ਥੀਮ ‘ਸ਼ਾਤੀ ਵਿਚ ਨਿਵੇਸ਼ ਕਰੋ-ਹਰ ਕਿਸੇ ਲਈ, ਹਰ ਜਗ੍ਹਾ, ਹਰਾ ਦਿਨ’ ਹੈ, ਮੌਕੇ ’ਤੇ ਵਿਦਿਆਰਥੀਆਂ ਨੂੰ ਵਿਸ਼ਵ ਸ਼ਾਂਤੀ ਦਿਵਸ ਮਨਾਉਣ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ।ਵਿਦਿਆਰਥੀਆਂ ਦੇ ਵਿਸ਼ਵ ਸ਼ਾਂਤੀ ਦਿਵਸ ਸਬੰਧੀ ਭਾਸ਼ਣ ਮੁਕਾਬਲੇ ਅਤੇ ਚਾਰਟ/ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਸਮਾਗਮ ਦੇ ਅਖ਼ੀਰ ’ਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਸਕੂਲ ਮੁਖੀ ਪਰਮਜੀਤ ਕੌਰ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਡਮ ਕੰਚਨ ਬਾਲਾ, ਸੁਖਮੰਦਰ ਸਿੰਘ, ਚਰਨਜੀਤ ਕੌਰ, ਸਰਵਜੀਤ ਕੌਰ ਤੇ ਗੁਰਦੇਵ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਿਆਵਲ ਮੁਹਿੰਮ ਦਾ ਦੂਜਾ ਪੜਾਅ, ਕੁੰਡੇ ਬੰਨ੍ਹ ਤੋਂ ਬਾਅਦ ਦੁਲਚੀ ਕੇ ਦੀ ਸੜਕ ਬਣੇਗੀ ‘ਗ੍ਰੀਨ ਵਾਲ ਆਫ਼ ਫ਼ਿਰੋਜ਼ਪੁਰ’ ਅਗਲੀ ਖ਼ਬਰ ਗੁਰਦੁਆਰਾ ਜ਼ਾਮਨੀ ਸਾਹਿਬ ਬਜੀਦਪੁਰ ਵਿਖੇ ਆਯੁਰਵੈਦਿਕ ਕੈਂਪ ਲਗਾਇਆ
Ad Position 24