24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਫ਼ਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇਮਾਰਤ ਨੂੰ ਕੀਤਾ ਗਿਆ ਸੀਲ

ਫ਼ਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇਮਾਰਤ ਨੂੰ ਕੀਤਾ ਗਿਆ ਸੀਲ

Ad Position 21
No active advertisement
ਅਜੀਤ ਡੈਸਕ 25-09-2026

ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਚਾਵਲਾ)- ਦੁਪਹਿਰ ਬਾਅਦ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅਦਾਲਤੀ ਕੰਪਲੈਕਸ ਵਿਚ ਹੜਕੰਪ ਮੱਚ ਗਿਆ। ਸੁਰੱਖਿਆ ਨੂੰ ਮੁੱਖ ਰੱਖਦਿਆਂ ਜੁਡੀਸ਼ੀਅਲ ਅਧਿਕਾਰੀਆਂ, ਵਕੀਲਾਂ ਤੇ ਅਦਾਲਤੀ ਸਟਾਫ਼ ਨੂੰ ਇਮਾਰਤ ਅੰਦਰ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਧਮਕੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਮੌਕੇ ’ਤੇ ਪਹੁੰਚ ਕੇ ਪੂਰੇ ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਤੇ ਖੋਜੀ ਕੁੱਤੇ ਨਾਲ ਤਲਾਸ਼ੀ ਲਈ ਗਈ। ਸੁਰੱਖਿਆ ਕਾਰਨਾਂ ਕਰਕੇ ਅਦਾਲਤੀ ਇਮਾਰਤ ਨੂੰ ਸੀਲ ਰੱਖਿਆ ਗਿਆ। ਪੁਲਿਸ ਟੀਮਾਂ ਵਲੋਂ ਇਮਾਰਤ ਦੇ ਵੱਖ-ਵੱਖ ਹਿੱਸਿਆਂ, ਕਮਰਿਆਂ ਅਤੇ ਆਲੇ-ਦੁਆਲੇ ਦੇ ਖੇਤਰ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਕਿਸੇ ਵੀ ਸ਼ੱਕੀ ਵਸਤੂ ਜਾਂ ਬੰਬ ਵਰਗੀ ਚੀਜ਼ ਦੀ ਮੌਜੂਦਗੀ ਬਾਰੇ ਕੋਈ ਪੁਸ਼ਟੀ ਨਹੀਂ ਹੋਈ। ਪੁਲਿਸ ਅਧਿਕਾਰੀਆਂ ਵੱਲੋਂ ਤਲਾਸ਼ੀ ਮੁਹਿੰਮ ਪੂਰੀ ਕਰਨ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਸੁਰੱਖਿਅਤ ਐਲਾਨਿਆ ਗਿਆ। ਦੱਸਣਯੋਗ ਹੈ ਕਿ ਫ਼ਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ ਅਤੇ ਇਹ ਸੱਤਵੀਂ ਵਾਰ ਹੈ ਜਦੋਂ ਕੋਰਟ ਕੰਪਲੈਕਸ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪ੍ਰਿੰਸੀਪਲ ਨੂੰ ਈ-ਮੇਲ ’ਤੇ ਮਿਲੀ ਲੜਕੀਆਂ ਦੇ ਸਰਕਾਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਫ਼ਿਰੋਜ਼ਪੁਰ,  (ਗੁਰਿੰਦਰ ਸਿੰਘ) -ਫ਼ਿਰੋਜ਼ਪੁਰ ਸ਼ਹਿਰ ਦੇ ਲੜਕੀਆਂ ਦੇ ਇਕ ਸਰਕਾਰੀ ਸਕੂਲ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ। ਜਦੋਂ ਸਕੂਲ ਦੀ ਪ੍ਰਿੰਸੀਪਲ ਦੀ ਈ-ਮੇਲ ’ਤੇ ਧਮਕੀ ਭਰਿਆ ਸੁਨੇਹਾ ਪ੍ਰਾਪਤ ਹੋਇਆ। ਸੁਨੇਹੇ ਵਿਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦੀ ਸੂਚਨਾ ਮਿਲਦਿਆਂ ਹੀ ਸਕੂਲ ਪ੍ਰਬੰਧਕਾਂ ਵਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਅਤੇ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਸਕੂਲ ਦੀ ਇਮਾਰਤ ਸਮੇਤ ਆਸ-ਪਾਸ ਦੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ। ਤਲਾਸ਼ੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਜਾਂ ਧਮਾਕਾਖੇਜ਼ ਸਮੱਗਰੀ ਨਾ ਮਿਲਣ ਦੀ ਸੂਚਨਾ ਹੈ। ਪੁਲਿਸ ਵਲੋਂ ਸੁਰੱਖਿਆ ਪੱਖੋਂ ਲੋੜੀਂਦੀ ਕਾਰਵਾਈ ਵੀ ਕੀਤੀ ਗਈ। ਮੁੱਢਲੀ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਕੁਝ ਹੋਰ ਸਰਕਾਰੀ ਸਕੂਲਾਂ ਦੀਆਂ ਈ-ਮੇਲ ਆਈ.ਡੀਜ਼ ’ਤੇ ਵੀ ਧਮਕੀ ਭਰੇ ਸੁਨੇਹੇ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਨ੍ਹਾਂ ਸੁਨੇਹਿਆਂ ਵਿਚ 30 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਯਾਤਰਾ ਦੌਰਾਨ ਬੰਬ ਧਮਾਕੇ ਰਾਹੀਂ ਜਾਨੀ ਨੁਕਸਾਨ ਕਰਨ ਦੀ ਧਮਕੀ ਦਿੱਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਸੁਨੇਹਿਆਂ ਵਿਚ ‘ਪੰਜਾਬ ਹੁਲ ਖ਼ਾਲਿਸਤਾਨ’ ਤੇ ‘ਨਸ਼ਾ ਹੁਲ ਖ਼ਾਲਿਸਤਾਨ’ ਨਾਮਕ ਧੜਿਆਂ ਵਲੋਂ ਜ਼ਿੰਮੇਵਾਰੀ ਲੈਣ ਦਾ ਦਾਅਵਾ ਵੀ ਕੀਤਾ ਗਿਆ ਹੈ। ਧਮਕੀ ਭਰੇ ਸੁਨੇਹਿਆਂ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੇ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਧਮਕੀ ਭਰੇ ਸੁਨੇਹਿਆਂ ਵਿਚ ਕੀਤੇ ਗਏ ਦਾਅਵਿਆਂ ਦੀ ਅਧਿਕਾਰਤ ਪੁਸ਼ਟੀ ਹਾਲੇ ਨਹੀਂ ਹੋਈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵਲੋਂ ਪੰਜਾਬ ਪੁਲਿਸ ਵਿਚ 450 ਏ.ਐੱਸ.ਆਈਜ਼ ਦੀ ਸਿੱਧੀ ਭਰਤੀ ਨੂ... ਅਗਲੀ ਖ਼ਬਰ ਡੀ. ਏ. ਵੀ. ਗਰਲਜ਼ ਕਾਲਜ ਵਿਖੇ ਤਿੰਨ ਰੋਜ਼ਾ ਆਰਟ ਇਨ ਐਕਸ਼ਨ ਵਰਕਸ਼ਾਪ ਕਰਵਾਈ
Ad Position 24