26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅਚਾਨਕ ਮੋਬਾਈਲ ਫ਼ੋਨ ਬੰਦ ਹੋਣ ’ਤੇ ਖਾਤੇ ’ਚੋਂ ਉੱਡੇ 3.73 ਲੱਖ ਰੁਪਏ, ਸਾਈਬਰ ਠੱਗੀ ਦਾ ਮਾਮਲਾ ਦਰਜ

ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਗਾਂਧੀ ਨਗਰ ਵਾਸੀ ਪੰਕਜ ਕਪੂਰ ਨਾਲ ਆਨਲਾਈਨ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਾਈਬਰ ਕ੍ਰਾਈਮ ਸਬੰਧੀ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 26-09-2026
ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੇ ਗਾਂਧੀ ਨਗਰ ਵਾਸੀ ਪੰਕਜ ਕਪੂਰ ਨਾਲ ਆਨਲਾਈਨ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਾਈਬਰ ਕ੍ਰਾਈਮ ਸਬੰਧੀ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੰਕਜ ਕਪੂਰ ਪੁੱਤਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਮੋਬਾਈਲ ਫ਼ੋਨ 22 ਸਤੰਬਰ ਨੂੰ ਅਚਾਨਕ ਬੰਦ ਹੋ ਗਿਆ। ਕੁੱਝ ਸਮੇਂ ਬਾਅਦ ਉਸ ਨੇ ਫ਼ੋਨ ਚਾਲੂ ਕਰਕੇ ਆਪਣੇ ਬੈਂਕ ਖਾਤੇ ਦਾ ਬਕਾਇਆ ਚੈੱਕ ਕੀਤਾ ਤਾਂ ਪਤਾ ਲੱਗਾ ਕਿ ਉਸ ਦੇ ਖਾਤੇ ’ਚੋਂ ਆਨਲਾਈਨ ਲੈਣ-ਦੇਣ ਰਾਹੀਂ 3,7 2,921.60 ਰੁਪਏ ਕੱਢ ਕੇ ਕਿਸੇ ਹੋਰ ਖਾਤੇ ’ਚ ਤਬਦੀਲ ਕਰ ਦਿੱਤੇ ਗਏ ਹਨ। ਮਾਮਲੇ ਦੀ ਜਾਣਕਾਰੀ ਮਿਲਣ ’ਤੇ ਉਹ ਨੇ ਤੁਰੰਤ ਸਾਈਬਰ ਹੈਲਪਲਾਈਨ 1930 ’ਤੇ ਸ਼ਿਕਾਇਤ ਦਰਜ ਕਰਵਾਈ,ਉਪਰੰਤ ਸਟੇਟ ਸਾਈਬਰ ਕ੍ਰਾਈਮ ਪੰਜਾਬ ਵਲੋਂ ਮਾਮਲੇ ਸਬੰਧੀ ਐੱਫ.ਆਈ.ਆਰ. ਦਰਜ ਕੀਤੀ ਗਈ। ਪੁਲਿਸ ਨੇ ਇਸ ਮਾਮਲੇ ਵਿਚ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵਲੋਂ ਆਨਲਾਈਨ ਲੈਣ-ਦੇਣ ਦੇ ਵੇਰਵਿਆਂ ਦੀ ਜਾਂਚ ਕਰਦਿਆਂ ਠੱਗੀ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਤੇ ਰਕਮ ਦੀ ਬਰਾਮਦਗੀ ਲਈ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਮੋਬਾਈਲ ਬੰਦ ਹੋਣ ਮਗਰੋਂ ਖਾਤੇ ਚੈੱਕ ਕੀਤੇ ਤਾਂ 1.06 ਲੱਖ ਰੁਪਏ ਉੱਡੇ
Ad Position 24