ਜਨ ਸੇਵਾ ਸੁਸਾਇਟੀ ਨੇ ਫ਼ਾਜ਼ਿਲਕਾ ’ਚ ਵਧਦੀਆਂ ਅਪਰਾਧਿਕ ਘਟਨਾਵਾਂ ’ਤੇ ਜਤਾਈ ਚਿੰਤਾ
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਗੀਤਾ ਭਵਨ ਮੰਦਿਰ ਵਾਲੀ ਗਲੀ ਵਿਚ ਬੀਤੇ ਦਿਨੀਂ ਰਾਤ ਵੇਲੇ ਚੌਕੀਦਾਰੀ ਕਰ ਰਹੇ ਇਕ ਵਿਅਕਤੀ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਘਟਨਾ ਨੂੰ ਲੈ ਕੇ ਜਨ ਸੇਵਾ ਸੁਸਾਇਟੀ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਚੌਕੀਦਾਰ ’ਤੇ ਕਾਪਿਆਂ ਨਾਲ ਵਾਰ ਕੀਤੇ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਗੀਤਾ ਭਵਨ ਮੰਦਿਰ ਵਾਲੀ ਗਲੀ ਵਿਚ ਬੀਤੇ ਦਿਨੀਂ ਰਾਤ ਵੇਲੇ ਚੌਕੀਦਾਰੀ ਕਰ ਰਹੇ ਇਕ ਵਿਅਕਤੀ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਘਟਨਾ ਨੂੰ ਲੈ ਕੇ ਜਨ ਸੇਵਾ ਸੁਸਾਇਟੀ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਚੌਕੀਦਾਰ ’ਤੇ ਕਾਪਿਆਂ ਨਾਲ ਵਾਰ ਕੀਤੇ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਨ ਸੇਵਾ ਸੁਸਾਇਟੀ ਫ਼ਾਜ਼ਿਲਕਾ ਦੇ ਪ੍ਰਧਾਨ ਰਮਨ ਸੇਤੀਆ ਨੇ ਕਿਹਾ ਕਿ ਸ਼ਹਿਰ ਵਿਚ ਇਸ ਤਰ੍ਹਾਂ ਦੀਆਂ ਵਾਪਰ ਰਹੀਆਂ ਘਟਨਾਵਾਂ ਆਮ ਨਾਗਰਿਕਾਂ ਵਿਚ ਡਰ ਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ। ਰਾਤ ਦੇ ਸਮੇਂ ਡਿਊਟੀ ਕਰ ਰਹੇ ਚੌਕੀਦਾਰ ’ਤੇ ਇਸ ਤਰ੍ਹਾਂ ਹਮਲਾ ਹੋਣਾ ਬੇਹੱਦ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਵਿਚ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਲੋਕਾਂ ਦੇ ਮਨਾਂ ਵਿਚ ਸਵਾਲ ਖੜ੍ਹੇ ਹੋ ਰਹੇ ਹਨ। ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦਿਆਂ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਸ਼ਹਿਰ ਵਿਚ ਰਾਤ ਵੇਲੇ ਪੁਲਿਸ ਗਸ਼ਤ ਵਧਾਈ ਜਾਣੀ ਚਾਹੀਦੀ ਹੈ। ਰਮਨ ਸੇਤੀਆ ਨੇ ਕਿਹਾ ਕਿ ਸ਼ਹਿਰ ਵਾਸੀਆਂ ਵਿਚ ਸੁਰੱਖਿਆ ਦੀ ਭਾਵਨਾ ਕਾਇਮ ਕਰਨਾ ਪੁਲਿਸ ਪ੍ਰਸ਼ਾਸਨ ਦੀ ਪਹਿਲ ਹੋਣੀ ਚਾਹੀਦੀ ਹੈ ਤਾਂ ਜੋ ਆਮ ਨਾਗਰਿਕ ਬਿਨਾਂ ਕਿਸੇ ਖ਼ੌਫ਼ ਦੇ ਆਪਣਾ ਰੋਜ਼ਾਨਾ ਜੀਵਨ ਬਤੀਤ ਕਰ ਸਕਣ।