26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਨੂੰ ਸ਼ੁਰੂ ਹੋਵੇਗਾ ਵਿਸ਼ਾਲ ਮਾਰਚ - ਗੁਣਵੰਤ ਸਿੰਘ

ਅਬੋਹਰ, 25 ਸਤੰਬਰ (ਵਿਵੇਕ ਹੂੜੀਆ)-ਮਾਰਕੀਟ ਕਮੇਟੀ ਦੇ ਕਿਸਾਨ ਭਵਨ ਵਿਖੇ ਕਿਸਾਨ ਯੂਨੀਅਨ ਆਗੂਆਂ ਦੀ ਇਕ ਅਹਿਮ ਬੈਠਕ ਹੋਈ। ਬੈਠਕ ਦੌਰਾਨ ਕਿਸਾਨ ਆਗੂ ਗੁਣਵੰਤ ਸਿੰਘ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਵੱਖ-ਵੱਖ ਵੱਡੀਆਂ ਜਥੇਬੰਦੀਆਂ, ਕਿਸਾਨਾਂ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ 2 ਦਿਨਾ ਵਿਸ਼ਾਲ ਅਤੇ ਇਤਿਹਾਸਕ ਮਾਰਚ 2 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 26-09-2026
ਅਬੋਹਰ, 25 ਸਤੰਬਰ (ਵਿਵੇਕ ਹੂੜੀਆ)-ਮਾਰਕੀਟ ਕਮੇਟੀ ਦੇ ਕਿਸਾਨ ਭਵਨ ਵਿਖੇ ਕਿਸਾਨ ਯੂਨੀਅਨ ਆਗੂਆਂ ਦੀ ਇਕ ਅਹਿਮ ਬੈਠਕ ਹੋਈ। ਬੈਠਕ ਦੌਰਾਨ ਕਿਸਾਨ ਆਗੂ ਗੁਣਵੰਤ ਸਿੰਘ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਵੱਖ-ਵੱਖ ਵੱਡੀਆਂ ਜਥੇਬੰਦੀਆਂ, ਕਿਸਾਨਾਂ ਅਤੇ ਸੰਸਥਾਵਾਂ ਦੇ ਸਹਿਯੋਗ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ 2 ਦਿਨਾ ਵਿਸ਼ਾਲ ਅਤੇ ਇਤਿਹਾਸਕ ਮਾਰਚ 2 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਗੁਣਵੰਤ ਸਿੰਘ ਨੇ ਕਿਹਾ ਕਿ ਇਹ ਮਾਰਚ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਲਈ ਕੱਢਿਆ ਜਾ ਰਿਹਾ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਆਮ ਕੈਦੀਆਂ ਨੂੰ 14 ਸਾਲ ਦੀ ਉਮਰ ਕੈਦ ਤੋਂ ਬਾਅਦ ਰਿਹਾਅ ਕਰ ਦਿੱਤਾ ਜਾਂਦਾ ਹੈ ਪਰ ਇਨ੍ਹਾਂ ਸਿੱਖ ਯੋਧਿਆਂ ਨੂੰ ਜੇਲ੍ਹਾਂ ਵਿਚ 32-32 ਸਾਲ ਬੀਤ ਜਾਣ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਹ ਵਿਤਕਰਾ ਕਿਸ ਸੰਵਿਧਾਨ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ? ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਿਸ਼ਾਲ ਮਾਰਚ 2 ਅਕਤੂਬਰ ਨੂੰ ਸਵੇਰੇ 9 ਵਜੇ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਅਰਦਾਸ ਕਰਕੇ ਆਰੰਭ ਹੋਵੇਗਾ। 3 ਅਕਤੂਬਰ ਨੂੰ ਇਹ ਮਾਰਚ ਅੱਗੇ ਰਵਾਨਾ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਮਾਰਚ ਵਿਚ ਅਬੋਹਰ ਤੋਂ ਵੀ ਕਿਸਾਨਾਂ ਦਾ ਇਕ ਵੱਡਾ ਕਾਫ਼ਲਾ ਸ਼ਾਮਲ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਆਵਾਜ਼ ਬੁਲੰਦ ਕਰੇਗਾ। 1 ਅਕਤੂਬਰ ਨੂੰ ਦੂਰ-ਦੁਰਾਡੇ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚਣ ਵਾਲੀਆਂ ਸੰਗਤਾਂ ਤੇ ਜਥਿਆਂ ਦੇ ਰਹਿਣ ਦਾ ਪ੍ਰਬੰਧ ਗੁਰੂਘਰ ਵਿਖੇ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੱਲਵਾਲ ਜਦੀਦ ਵਿਖੇ ਲੱਗਿਆ 9ਵਾਂ ਆਯੂਸ਼ ਮੈਡੀਕਲ ਕੈਂਪ ਅਗਲੀ ਖ਼ਬਰ ਐੱਸ.ਕੇ.ਐੱਮ. (ਗੈਰ-ਸਿਆਸੀ) ਦੇ ਆਗੂਆਂ ਨੇ ਮੰਗਾਂ ਦੇ ਹੱਲ ਲਈ ਡੀ.ਸੀ. ਰਾਹੀਂ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ
Ad Position 24