25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੰਜਾਬ ਰਾਜ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਨੇ ਮਨਾਇਆ ਵਿਸ਼ਵ ਫਾਰਮੇਸੀ ਦਿਵਸ

ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)-ਵਿਸ਼ਵ ਫਾਰਮਾਸਿਸਟ ਦਿਵਸ 2026 ਸਿਵਲ ਹਸਪਤਾਲ ਫ਼ਿਰੋਜਪੁਰ ਵਿਖੇ ਗੁਰਪ੍ਰੀਤ ਸਿੰਘ ਪੁਰੀ ਜ਼ਿਲ੍ਹਾ ਪ੍ਰਧਾਨ ਪੰਜਾਬ ਰਾਜ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਦੀ ਅਗਵਾਈ ਹੇਠ ਮਨਾਇਆ ਗਿਆ। ਜਿਸ ਵਿਚ ਸਿਹਤ ਵਿਭਾਗ ਦੇ ਵਿਚ ਕੰਮ ਕਰਦੇ ਫਾਰਮੇਸੀ ਅਫ਼ਸਰ ਤੇ ਵੱਖ-ਵੱਖ ਖੇਤਰਾਂ ਵਿਚ ਕੰਮ ਕਰਦੇ ਫਾਰਮਾਸਿਸਟ ਤੇ ਪੰਜਾਬ ਕਾਲਜ ਆਫ਼ ਫਾਰਮੇਸੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਵੀ ਭਾਗ ਲਿਆ ਗਿਆ।

Ad Position 21
No active advertisement
ਵਿਸ਼ਵ ਫਾਰਮਾਸਿਸਟ ਦਿਵਸ ਮਨਾਉਂਦੇ ਪੰਜਾਬ ਰਾਜ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਦੇ ਅਹੁਦੇਦਾਰ। ਤਸਵੀਰ-ਗੁਰਿੰਦਰ ਸਿੰਘ 26-09-2026
ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)-ਵਿਸ਼ਵ ਫਾਰਮਾਸਿਸਟ ਦਿਵਸ 2026 ਸਿਵਲ ਹਸਪਤਾਲ ਫ਼ਿਰੋਜਪੁਰ ਵਿਖੇ ਗੁਰਪ੍ਰੀਤ ਸਿੰਘ ਪੁਰੀ ਜ਼ਿਲ੍ਹਾ ਪ੍ਰਧਾਨ ਪੰਜਾਬ ਰਾਜ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਦੀ ਅਗਵਾਈ ਹੇਠ ਮਨਾਇਆ ਗਿਆ। ਜਿਸ ਵਿਚ ਸਿਹਤ ਵਿਭਾਗ ਦੇ ਵਿਚ ਕੰਮ ਕਰਦੇ ਫਾਰਮੇਸੀ ਅਫ਼ਸਰ ਤੇ ਵੱਖ-ਵੱਖ ਖੇਤਰਾਂ ਵਿਚ ਕੰਮ ਕਰਦੇ ਫਾਰਮਾਸਿਸਟ ਤੇ ਪੰਜਾਬ ਕਾਲਜ ਆਫ਼ ਫਾਰਮੇਸੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਵੀ ਭਾਗ ਲਿਆ ਗਿਆ। ਪ੍ਰੈੱਸ ਦੇ ਨਾਂਅ ਬਿਆਨ ਜਾਰੀ ਸਾਂਝਾ ਬਿਆਨ ਜਾਰੀ ਕਰਦਿਆਂ ਵਿਸ਼ਾਲ ਗੁਪਤਾ ਤੇ ਸ਼ਿਵਾਨੀ ਸ਼ੁਕਲਾ ਨੇ ਦੱਸਿਆ ਕਿ ਫਾਰਮੇਸੀ ਕਿੱਤੇ ਨੂੰ ਮੌਜੂਦਾ ਸਰਕਾਰਾਂ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ ਤੇ ਜਿਸ ਕਾਰਨ ਇਸ ਕਿਤੇ ਦਾ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਕਾਰਣ ਦਿਨ-ਬ-ਦਿਨ ਨਿਘਾਰ ਵੱਲ ਜਾ ਰਿਹਾ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਰਵਿੰਦਰ ਲੂਥਰਾ ਸਾਬਕਾ ਜਨਰਲ ਸਕੱਤਰ ਤੇ ਰਾਜ ਕੁਮਾਰ ਕੁੱਕੜ ਸੂਬਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਰਾਜ ਫਾਰਮੇਸੀ ਆਫ਼ੀਸਰ ਐਸੋਸੀਏਸ਼ਨ ਪੰਜਾਬ ਨੇ ਦੱਸਿਆ ਕਿ ਪੰਜਾਬ ਵਿਚ ਫਾਰਮੇਸੀ ਕਾਲਜਾਂ ਵਿਚ ਮੁੱਢਲੀਆਂ ਸਹੂਲਤਾਂ ਨਾ ਹੋਣ ਦੇ ਬਾਵਜੂਦ ਵੀ ਬੜੇ ਧੜੱਲੇ ਨਾਲ ਚਲ ਰਹੇ ਹਨ ਤੇ ਸਰਕਾਰਾਂ ਵਲੋਂ ਉਨ੍ਹਾਂ ਨੂੰ ਮਨਜ਼ੂਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਫਾਰਮੇਸੀ ਐਕਟ 1948 ਸਰਕਾਰ ਵਲੋਂ ਨਾ ਹੀ ਪਬਲਿਕ ਅਤੇ ਪ੍ਰਾਈਵੇਟ ਖੇਤਰ ਵਿਚ ਲਾਗੂ ਨਹੀਂ ਕੀਤਾ ਜਾ ਰਿਹਾ ਹੈ ਜਿਸ ਕਾਰਨ ਹੈਲਥ ਕੇਅਰ ਸਿਸਟਮ ਨਿਘਾਰ ਵੱਲ ਜਾ ਰਿਹਾ ਹੈ ਤੇ ਦਵਾਈਆਂ ਦੀ ਵੰਡ ਅਤੇ ਸਾਂਭ ਸੰਭਾਲ ਦਾ ਕੰਮ ਗੈਰ ਹੁਨਰਮੰਦ ਲੋਕਾਂ ਤੋਂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹਰਪ੍ਰੀਤ ਸਿੰਘ ਥਿੰਦ, ਸ਼ਾਮ ਲਾਲ ਸਚਦੇਵਾ, ਸੰਦੀਪ ਸਿੰਘ, ਪੰਕਜ ਸਚਦੇਵਾ, ਪਵਨ ਮਨਚੰਦਾ, ਨਰੇਸ਼ ਗਰਗ,ਜਸਵਿੰਦਰ ਸਿੰਘ ਸੰਧੂ, ਰਾਕੇਸ਼ ਗਿੱਲ, ਸੁਤੰਤਰ ਸਿੰਘ, ਅਰੁਣ, ਰਜਤ ਲੂਹੇਰਾ, ਸਿਮਰਨਜੀਤ ਸਿੰਘ, ਨੰਦ ਲਾਲ ਧਵਨ, ਕੁਲਦੀਪ ਬਜਾਜ, ਰਜਤ ਨੰਦਾ, ਰਾਜੀਵ ਕੁਮਾਰ, ਮਨਜਿੰਦਰ ਸਿੰਘ, ਲਵਪ੍ਰੀਤ ਸਿੰਘ, ਦਲੀਪ ਸਿੰਘ, ਮੁਹੰਮਦ ਅਰਸ਼ਦ, ਸੁਖਪ੍ਰੀਤ ਸਿੰਘ , ਅਭਿਸ਼ੇਕ ਨੰਦਾ, ਗੁਰਵਿੰਦਰ ਸਿੰਘ, ਅਰਸ਼ਦੀਪ ਸਿੰਘ, ਅਕਾਸ਼, ਜੋਬਨਪ੍ਰੀਤ, ਗੁਰਪ੍ਰੀਤ ਸਿੰਘ, ਜੱਜ ਕੁਮਾਰੀ, ਪਰਮਪਾਲ ਕੌਰ, ਹਰਜੀਤ ਕੌਰ, ਨੇਹਾ ਧਵਨ, ਸੋਨਮ, ਕਰਮ ਦੇਵੀ, ਮਹਿਕ, ਕੁਲਦੀਪ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਵਲੋਂ ‘ਮਾਡਲ ਯੂਥ ਗ੍ਰਾਮ ਸਭਾ’ ਅਗਲੀ ਖ਼ਬਰ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇ ਰਹੀ- ਨਰਿੰਦਰ ਕਟਾਰੀਆ
Ad Position 24