ਵਿਦਿਆਰਥੀਆਂ ਵਲੋਂ ‘ਮਾਡਲ ਯੂਥ ਗ੍ਰਾਮ ਸਭਾ’
ਜ਼ੀਰਾ, 25 ਸਤੰਬਰ(ਪ੍ਰਤਾਪ ਸਿੰਘ ਹੀਰਾ)- ਲੋਕਤੰਤਰਿਕ ਕਦਰਾਂ-ਕੀਮਤਾਂ, ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਤੇ ਪੰਚਾਇਤੀ ਰਾਜ ਪ੍ਰਣਾਲੀ ਦੀ ਕਾਰਜਸ਼ੈਲੀ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਪੀ. ਐੱਮ.
ਜ਼ੀਰਾ, 25 ਸਤੰਬਰ(ਪ੍ਰਤਾਪ ਸਿੰਘ ਹੀਰਾ)- ਲੋਕਤੰਤਰਿਕ ਕਦਰਾਂ-ਕੀਮਤਾਂ, ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਤੇ ਪੰਚਾਇਤੀ ਰਾਜ ਪ੍ਰਣਾਲੀ ਦੀ ਕਾਰਜਸ਼ੈਲੀ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਪੀ.ਐੱਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਮਹੀਆਂ ਵਾਲਾ ਕਲਾਂ ਜ਼ੀਰਾ ਵਿਖੇ ‘ਮਾਡਲ ਯੂਥ ਗ੍ਰਾਮ ਸਭਾ’ ਕਰਵਾਈ ਗਈ। ਇਸ ਵਿਸ਼ੇਸ਼ ਗਤੀਵਿਧੀ ਵਿਚ ਸਕੂਲ ਦੇ 30 ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ। ਸਮਾਗਮ ਦੌਰਾਨ ਪਿੰਡ ਮਹੀਆਂ ਵਾਲਾ ਕਲਾਂ ਦੇ ਸਰਪੰਚ ਗੁਰਪ੍ਰੀਤ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਸਮਾਧੀ ਕਮੇਟੀ ਪ੍ਰਧਾਨ ਨਿਰਮਲ ਸਿੰਘ ਤੇ ਪੰਚਾਇਤ ਮੈਂਬਰ ਕਸ਼ਮੀਰ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਸਵਰਨਜੀਤ ਕੌਰ ਨਿੱਜਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਮੁੱਖ ਮਹਿਮਾਨ ਸਰਪੰਚ ਗੁਰਪ੍ਰੀਤ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਗ੍ਰਾਮ ਸਭਾ ਦੀ ਕਾਰਜਪ੍ਰਣਾਲੀ, ਪੰਚਾਇਤੀ ਰਾਜ ਦੇ ਢਾਂਚੇ ਤੇ ਪੇਂਡੂ ਵਿਕਾਸ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮਾਡਲ ਗ੍ਰਾਮ ਸਭਾ ਦੌਰਾਨ ਵਿਦਿਆਰਥੀਆਂ ਨੇ ਸਰਪੰਚ, ਪੰਚ ਤੇ ਪਿੰਡ ਵਾਸੀਆਂ ਦੀ ਭੂਮਿਕਾ ਨਿਭਾਉਂਦਿਆਂ ਪਿੰਡ ਦੀਆਂ ਸਮੱਸਿਆਵਾਂ, ਸਿੱਖਿਆ, ਸਫ਼ਾਈ, ਸਿਹਤ, ਵਾਤਾਵਰਣ ਤੇ ਵਿਕਾਸ ਕਾਰਜਾਂ ਨਾਲ ਜੁੜੇ ਮੁੱਦਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ। ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਟੀਚਰ ਰਾਜ ਕੁਮਾਰ ਵਲੋਂ ਬਾਖ਼ੂਬੀ ਨਿਭਾਈ ਗਈ। ਸਮਾਗਮ ਦੇ ਅੰਤ ਵਿਚ ਵਾਈਸ ਪ੍ਰਿੰਸੀਪਲ ਸੁਨੀਲ ਡੋਗਰਾ ਨੇ ਸਾਰੇ ਮਹਿਮਾਨਾਂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਡੀ.ਪੀ.ਈ. ਚਰਨਬੀਰ ਸਿੰਘ, ਰਾਕੇਸ਼ ਕੁਮਾਰ ਗਰਗ, ਕੰਵਲਪ੍ਰੀਤ ਕੌਰ, ਪਰਮਜੀਤ ਕੌਰ, ਪਾਰਸ ਮੋਂਗਾ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।