ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਚਿੰਤਾਜਨਕ - ਹੀਰੋ,ਜੌੜਾ
ਜ਼ੀਰਾ, 26 ਸਤੰਬਰ (ਰਜਨੀਸ਼ ਕਥੂਰੀਆ)- ਆਮ ਆਦਮੀ ਪਾਰਟੀ ਦੀ ਜਿਹੜੀ ਸਰਕਾਰ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਨਹੀਂ ਰੱਖ ਸਕਦੀ ਉਹ ਗੈਂਗਸਟਰਵਾਦ ਨੂੰ ਖਤਮ ਕਰਨ ਦੇ ਦਾਅਵੇ ਕਰ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਅਤੇ ਅਤੇ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਸੁਖਵਿੰਦਰ ਸਿੰਘ ਜੌੜਾ ਨੇ ਕੀਤਾ।
ਜ਼ੀਰਾ, 26 ਸਤੰਬਰ (ਰਜਨੀਸ਼ ਕਥੂਰੀਆ)- ਆਮ ਆਦਮੀ ਪਾਰਟੀ ਦੀ ਜਿਹੜੀ ਸਰਕਾਰ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਨਹੀਂ ਰੱਖ ਸਕਦੀ ਉਹ ਗੈਂਗਸਟਰਵਾਦ ਨੂੰ ਖਤਮ ਕਰਨ ਦੇ ਦਾਅਵੇ ਕਰ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਅਤੇ ਅਤੇ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਸੁਖਵਿੰਦਰ ਸਿੰਘ ਜੌੜਾ ਨੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਵਿਚ ਨਜਾਇਜ਼ ਅਸਲਾ ਅਤੇ ਗੁੰਡਾਗਰਦੀ ਇਸ ਕਦਰ ਵੱਧ ਗਈ ਹੈ ਕਿ ਪਿੰਡਾਂ ਵਿਚ ਲੋਕਾਂ ਦੇ ਨੁਮਾਇੰਦੇ ਸਰਪੰਚ/ਪੰਚ ਤੱਕ ਵੀ ਸੁਰੱਖਿਅਤ ਨਹੀਂ ਹਨ। ਤਰਨ ਤਾਰਨ ਦੇ ਨਜ਼ਦੀਕੀ ਪਿੰਡ ਦੇ ਇਕ ਅਕਾਲੀ ਸਰਪੰਚ ਨਵਦੀਪ ਸਿੰਘ ਦਾ ਸਮਾਜ ਵਿਰੋਧੀ ਅਨਸਰਾਂ ਵਲੋਂ ਸ਼ਰੇਆਮ ਗੋਲੀਆਂ ਮਾਰ ਕੇ ਕੀਤੇ ਗਏ ਕਤਲ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਹਰਪ੍ਰੀਤ ਸਿੰਘ ਹੀਰੋ ਅਤੇ ਸੁਖਵਿੰਦਰ ਸਿੰਘ ਜੌੜਾ ਨੇ ਕਿਹਾ ਕਿ ਉਸ ਸਰਪੰਚ ਦਾ ਕਸੂਰ ਕੇਵਲ ਏਨਾ ਸੀ ਕਿ ਉਸ ਨੇ ਪਿੰਡ ਵਿਚ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕੀਤਾ ਸੀ। ਉਹਨਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਪੁਲਿਸ ਦੇ ਰਾਹੀਂ ਨਸ਼ਿਆਂ ਖਿਲਾਫ ਮੁਹਿੰਮ,‘ਯੁੱਧ ਨਸ਼ਿਆਂ ਵਿਰੁੱਧ’ ਚਲਾ ਕੇ ਨਸ਼ਿਆਂ ਦੇ ਖਾਤਮੇ ਲਈ ਆਮ ਲੋਕਾਂ ਨੂੰ ਨਸ਼ੇ ਵੇਚਣ ਵਾਲਿਆਂ ਦੀ ਸੂਚਨਾ ਦੇਣ ਦੀ ਅਪੀਲ ਕਰਦੀ ਹੈ ਤੇ ਦੂਸਰੇ ਪਾਸੇ ਜਿਹੜੇ ਇਸ ਬਾਰੇ ਪੁਲਿਸ ਨੂੰ ਸੂਚਨਾ ਦਿੰਦੇ ਹਨ ਉਹਨਾਂ ਨੂੰ ਇਸ ਦੀ ਕੀਮਤ ਆਪਣੀ ਜਾਨ ਗਵਾ ਕੇ ਚੁਕਾਉਣੀ ਪੈਂਦੀ ਹੈ। ਹਰਪ੍ਰੀਤ ਸਿੰਘ ਹੀਰੋ ਤੇ ਸੁਖਵਿੰਦਰ ਸਿੰਘ ਜੌੜਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਅਮਨ ਅਤੇ ਕਾਨੂੰਨ ਦੀ ਹਾਲਤ ਨੂੰ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ।