26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਣ ਵਿਭਾਗ ਡਰਾਈਵਰ ਐਸੋਸੀਏਸ਼ਨ ਤੇ ਜੰਗਲਾਤ ਵਰਕਰ ਯੂਨੀਅਨ ਦੀ ਅਹਿਮ ਮੀਟਿੰਗ

ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)-ਡਰਾਈਵਰ ਐਸੋਸੀਏਸ਼ਨ ਅਤੇ ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਮਹਿਲ ਸਿੰਘ ਦੀ ਅਗਵਾਈ ਅਤੇ ਫ਼ਿਰੋਜ਼ਪੁਰ ਮੰਡਲ ਪ੍ਰਧਾਨ ਮੇਹਰ ਸਿੰਘ ਵਿਰਕ ਅਤੇ ਮੰਡਲ ਜਨਰਲ ਸਕੱਤਰ ਨਿਸ਼ਾਨ ਸਿੰਘ ਸ਼ਹਿਜ਼ਾਦੀ ਦੀ ਪ੍ਰਧਾਨਗੀ ਹੇਠ ਗੁਰਦਵਾਰਾ ਸਰਗਾੜੀ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਸਮੇਤ ਵਿਚਾਰ ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 27-09-2026
ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)-ਡਰਾਈਵਰ ਐਸੋਸੀਏਸ਼ਨ ਅਤੇ ਜੰਗਲਾਤ ਵਰਕਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਮਹਿਲ ਸਿੰਘ ਦੀ ਅਗਵਾਈ ਅਤੇ ਫ਼ਿਰੋਜ਼ਪੁਰ ਮੰਡਲ ਪ੍ਰਧਾਨ ਮੇਹਰ ਸਿੰਘ ਵਿਰਕ ਅਤੇ ਮੰਡਲ ਜਨਰਲ ਸਕੱਤਰ ਨਿਸ਼ਾਨ ਸਿੰਘ ਸ਼ਹਿਜ਼ਾਦੀ ਦੀ ਪ੍ਰਧਾਨਗੀ ਹੇਠ ਗੁਰਦਵਾਰਾ ਸਰਗਾੜੀ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਸਮੇਤ ਵਿਚਾਰ ਵਟਾਂਦਰਾ ਕੀਤਾ। ਆਗੂਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਦੇ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ 16 ਮਈ 2023 ਨੂੰ ਨੀਤੀ ਬਣਾਈ ਗਈ ਸੀ। ਆਗੂਆਂ ਨੇ ਅੱਗੇ ਦੱਸਿਆ ਹੈ ਕਿ ਮੰਗਾਂ ਦੇ ਹੱਲ ਲਈ ਡਰਾਈਵਰ ਐਸੋਸੀਏਸ਼ਨ ਤੇ ਜੰਗਲਾਤ ਵਰਕਰ ਯੂਨੀਅਨ ਪੰਜਾਬ ਵਲੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸਹਿਯੋਗ ਨਾਲ 30 ਸਤੰਬਰ ਨੂੰ ਪੰਜਾਬ ਦੇ ਵਿੱਤ ਮੰਤਰੀ ਦੇ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਫ਼ਿਰੋਜ਼ਪੁਰ ਰੇਂਜ ਪ੍ਰਧਾਨ ਮੁਖ਼ਤਿਆਰ ਸਿੰਘ, ਜ਼ੀਰਾ ਰੇਂਜ ਪ੍ਰਧਾਨ ਜਸਵਿੰਦਰ ਰਾਜ, ਫ਼ਰੀਦਕੋਟ ਰੇਂਜ ਪ੍ਰਧਾਨ ਰਾਜਾ ਰਾਮ, ਡਰਾਈਵਰ ਮੋਗਾ ਰੇਂਜ ਪ੍ਰਧਾਨ ਬੇਅੰਤ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਗੁਰਬੀਰ ਸਿੰਘ ਸ਼ਹਿਜ਼ਾਦੀ, ਰਣਜੀਤ ਸਿੰਘ ਮੱਖੂ, ਮਹਿੰਦਰ ਸਿੰਘ, ਬਚਨ ਸਿੰਘ, ਮਨਜੀਤ ਸਿੰਘ, ਪੂਰਨ ਸਿੰਘ ਆਦਿ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ’ਚ ਟੇਲੈਂਟ ਹੰਟ ਸਮਾਗਮ ਕਰਵਾਇਆ ਅਗਲੀ ਖ਼ਬਰ ਪੰਜਾਬ ਵਿਚ ਅਮਨ ਕਾਨੂੰਨ ਦੀ ਹਾਲਤ ਚਿੰਤਾਜਨਕ - ਹੀਰੋ,ਜੌੜਾ
Ad Position 24