26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ’ਚ ਟੇਲੈਂਟ ਹੰਟ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਕਾਲਜ ਦੇ ਪ੍ਰਧਾਨ ਡਾ. ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੈ ਬੱਤਾ ਅਤੇ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 27-09-2026
ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਕਾਲਜ ਦੇ ਪ੍ਰਧਾਨ ਡਾ. ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੈ ਬੱਤਾ ਅਤੇ ਪ੍ਰਿੰਸੀਪਲ ਡਾ.ਰਾਜਵਿੰਦਰ ਕੌਰ ਦੀ ਅਗਵਾਈ ਹੇਠ ਯੂਥ ਵੈੱਲਫੇਅਰ ਕਲੱਬ ਵਲੋਂ ਵਿਦਿਆਰਥਣਾਂ ਦੀਆਂ ਬਹੁਪੱਖੀ ਪ੍ਰਤਿਭਾਵਾਂ ਨੂੰ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਾਨਦਾਰ ਟੇਲੈਂਟ ਹੰਟ ਕਰਵਾਇਆ ਗਿਆ ਜਿਸ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸੰਗੀਤ, ਗਾਇਕੀ, ਲੋਕ ਨਾਚ, ਨਾਟਕ, ਕਵਿਤਾ, ਬਹਿਸ ਤੇ ਲਲਿਤ ਕਲਾਵਾਂ ਦੇ ਖੇਤਰ ਵਿਚ ਆਪਣੀ ਕਲਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਨੇ ਪੇਂਟਿੰਗ, ਕੋਲਾਜ ਮੇਕਿੰਗ, ਰੰਗੋਲੀ, ਮਹਿੰਦੀ ਤੇ ਕਲਾ-ਸ਼ਿਲਪ ਰਾਹੀਂ ਆਪਣੀ ਸਿਰਜਣਾਤਮਿਕ ਸੋਚ ਅਤੇ ਕਲਾਤਮਕ ਸਮਰੱਥਾ ਦਾ ਵੀ ਪ੍ਰਗਟਾਵਾ ਕੀਤਾ। ਪ੍ਰਿੰਸੀਪਲ ਡਾ.ਰਾਜਵਿੰਦਰ ਕੌਰ ਨੇ ਵਿਦਿਆਰਥਣਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਅੰਤ ਵਿਚ ਪ੍ਰਿੰਸੀਪਲ ਡਾ.ਰਾਜਵਿੰਦਰ ਕੌਰ ਨੇ ਯੂਥ ਵੈੱਲਫੇਅਰ ਕਲੱਬ ਦੇ ਮੈਂਬਰਾਂ ਡਾ.ਹਰਸੰਗੀਤ ਕੌਰ, ਅਜੇ ਸਰ ਤੇ ਡਾ.ਰਜਨੀ ਸਮੇਤ ਸਮੂਹ ਭਾਗੀਦਾਰ ਵਿਦਿਆਰਥਣਾਂ ਦਾ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਮੱਲਾਂਵਾਲਾ ਦੇ ਪਿੰਡ ਚਾਹਲ ’ਚ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਵਣ ਵਿਭਾਗ ਡਰਾਈਵਰ ਐਸੋਸੀਏਸ਼ਨ ਤੇ ਜੰਗਲਾਤ ਵਰਕਰ ਯੂਨੀਅਨ ਦੀ ਅਹਿਮ ਮੀਟਿੰਗ
Ad Position 24