26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕਿਸਾਨੀ ਤੇ ਵੱਖ-ਵੱਖ ਲੋਕ ਮੁੱਦਿਆਂ ਸੰਬੰਧੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ

ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਅਤੇ ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਕਿਸਾਨਾਂ ਤੇ ਆਮ ਲੋਕਾਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਫ਼ੈਸਲੇ ਲਏ ਗਏ।

Ad Position 21
No active advertisement
ਅਜੀਤ ਡੈਸਕ 27-09-2026
ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਅਤੇ ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਕਿਸਾਨਾਂ ਤੇ ਆਮ ਲੋਕਾਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਆਉਣ ਵਾਲੇ ਪ੍ਰੋਗਰਾਮਾਂ ਸਬੰਧੀ ਫ਼ੈਸਲੇ ਲਏ ਗਏ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 3 ਅਕਤੂਬਰ ਨੂੰ ਸਾਂਝਾ ਪੰਜਾਬ ਮੋਰਚਾ ਵਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਸਰਗਰਮੀ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਸਬੰਧਿਤ ਸਾਂਝੇ ਮਸਲਿਆਂ ਨੂੰ ਲੈ ਕੇ ਜਥੇਬੰਦਕ ਏਕਤਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਮੀਟਿੰਗ ਦੌਰਾਨ ਪਿਛਲੇ ਦਿਨੀਂ ਖ਼ੁਦਕੁਸ਼ੀ ਕਰਨ ਵਾਲੇ ਗੁਰਜੰਟ ਸਿੰਘ ਦੇ ਮਾਮਲੇ ’ਤੇ ਵੀ ਵਿਚਾਰ ਕੀਤਾ ਗਿਆ। ਜਥੇਬੰਦੀ ਵਲੋਂ ਫ਼ੈਸਲਾ ਕੀਤਾ ਗਿਆ ਕਿ ਇਸ ਕੇਸ ਸਬੰਧੀ ਐੱਸ.ਐੱਸ.ਪੀ. ਫ਼ਿਰੋਜ਼ਪੁਰ ਨਾਲ ਆਗੂਆਂ ਦਾ ਵਫ਼ਦ ਮੁਲਾਕਾਤ ਕਰੇਗਾ ਅਤੇ ਕੇਸ ਦਾ ਚਲਾਨ ਜਲਦ ਤੋਂ ਜਲਦ ਅਦਾਲਤ ਵਿਚ ਪੇਸ਼ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੀਟਿੰਗ ਵਿਚ ਚੋਣ ਪ੍ਰਕਿਰਿਆ ਨਾਲ ਜੁੜੀਆਂ ਬੇਨਿਯਮੀਆਂ ਦੀ ਜਾਂਚ ਕਰਵਾਉਣ, ਗਿਆਨੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰਨ ਤੇ ਐੱਸ.ਆਈ.ਆਰ. ਦੀ ਪ੍ਰਕਿਰਿਆ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਰਣਜੀਤ ਸਿੰਘ ਝੋਕ, ਪ੍ਰਤਾਪ ਸਿੰਘ ਲਖਮੀਰਪੂਰਾ, ਜਗਜੀਤ ਸਿੰਘ ਕਾਦਾਬੋੜਾ, ਗੁਰਜੱਜ ਸਿੰਘ ਸਾਂਦੇ ਹਾਸ਼ਮ, ਗੁਰਦੀਪ ਸਿੰਘ, ਬਲਵੰਤ ਸਿੰਘ ਮੱਲਾਵਾਲਾ, ਵਿਕਰਮ ਬਾਰੇ ਕੇ, ਗੁਰਭੇਜ ਲੋਹੜਾ ਨਵਾਬ, ਗੁਰਸੇਵਕ ਸਿੰਘ ਜੱਲੇ ਖਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਓਵਰਲੋਡ ਟਰਾਲਾ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24