26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਝੋਨੇ ਦੇ ਸੀਜ਼ਨ ਤੋਂ ਪਹਿਲਾਂ ਮੰਡੀਆਂ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ’ਚ ਰੋਸ, ਥਾਂ-ਥਾਂ ਲੱਗੇ ਗੰਦਗੀ ਦੇ ਢੇਰ

ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)- ਝੋਨੇ ਦਾ ਸੀਜ਼ਨ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਤੇ ਇਸ ਨੂੰ ਲੈ ਕੇ ਜਿੱਥੇ ਮਾਰਕੀਟ ਕਮੇਟੀ ਵਲੋਂ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਲਈ ਵੱਖ-ਵੱਖ ਤਿਆਰੀਆਂ ਕੀਤੀਆਂ ਜਾਣੀਆਂ ਹੁੰਦੀਆਂ ਹਨ ਉੱਥੇ ਹੀ ਗੁਰੂਹਰਸਹਾਏ ਦੀ ਮੁੱਖ ਅਨਾਜ ਮੰਡੀ ’ਚ ਹਾਲੇ ਤੱਕ ਸਫ਼ਾਈ ਵਿਵਸਥਾ ਵੱਲ ਕੋਈ ਖ਼ਾਸ ਧਿਆਨ ਨਹੀਂ ਦਿੱਤਾ ਗਿਆ। ਮੰਡੀ ਵਿਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਕਈ ਥਾਵਾਂ ’ਤੇ ਪਸ਼ੂ ਬੈਠੇ ਹੋਏ ਦੇਖੇ ਜਾ ਸਕਦੇ ਹਨ।

Ad Position 21
No active advertisement
ਮੰਡੀ ਵਿਖੇ ਬੈਠੇ ਬੇਸਹਾਰਾ ਪਸ਼ੂ। ਤਸਵੀਰਾਂ- ਕਪਿਲ ਕੰਧਾਰੀ 27-09-2026
ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)- ਝੋਨੇ ਦਾ ਸੀਜ਼ਨ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਤੇ ਇਸ ਨੂੰ ਲੈ ਕੇ ਜਿੱਥੇ ਮਾਰਕੀਟ ਕਮੇਟੀ ਵਲੋਂ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਲਈ ਵੱਖ-ਵੱਖ ਤਿਆਰੀਆਂ ਕੀਤੀਆਂ ਜਾਣੀਆਂ ਹੁੰਦੀਆਂ ਹਨ ਉੱਥੇ ਹੀ ਗੁਰੂਹਰਸਹਾਏ ਦੀ ਮੁੱਖ ਅਨਾਜ ਮੰਡੀ ’ਚ ਹਾਲੇ ਤੱਕ ਸਫ਼ਾਈ ਵਿਵਸਥਾ ਵੱਲ ਕੋਈ ਖ਼ਾਸ ਧਿਆਨ ਨਹੀਂ ਦਿੱਤਾ ਗਿਆ। ਮੰਡੀ ਵਿਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਕਈ ਥਾਵਾਂ ’ਤੇ ਪਸ਼ੂ ਬੈਠੇ ਹੋਏ ਦੇਖੇ ਜਾ ਸਕਦੇ ਹਨ। ਗੱਲਬਾਤ ਕਰਦਿਆਂ ਕੁੱਝ ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਮੰਡੀਆਂ ਵਿਚ ਆਉਣ ਵਿਚ ਹੁਣ ਕੁੱਝ ਹੀ ਦਿਨ ਬਾਕੀ ਹਨ ਪਰ ਇਸ ਦੇ ਬਾਵਜੂਦ ਮੰਡੀ ਵਿਚ ਸਫ਼ਾਈ ਦਾ ਕੰਮ ਮੁਕੰਮਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਡੀ ਵਿਚ ਗੰਦਗੀ ਦੇ ਢੇਰ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਲਿਆਉਣ ਤੇ ਉਸ ਨੂੰ ਸੁਕਾਉਣ ਸਮੇਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨਾਂ ਨੇ ਸੰਬੰਧਿਤ ਮਹਿਕਮੇ ਤੋਂ ਮੰਗ ਕੀਤੀ ਕਿ ਝੋਨੇ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਮੰਡੀ ਦੀ ਪੂਰੀ ਤਰ੍ਹਾਂ ਸਫ਼ਾਈ ਕਰਵਾਈ ਜਾਵੇ ਤੇ ਗੰਦਗੀ ਦੇ ਢੇਰਾਂ ਨੂੰ ਤੁਰੰਤ ਚੁਕਵਾਇਆ ਜਾਵੇ। ਇਸ ਤੋਂ ਇਲਾਵਾ ਮੰਡੀ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਸਮੇਂ ਸਿਰ ਮੁਕੰਮਲ ਕੀਤੇ ਜਾਣ। ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਵੱਡੀ ਆਮਦ ਦੌਰਾਨ ਮੰਡੀ ਵਿਚ ਭੀੜ ਵਧ ਜਾਂਦੀ ਹੈ ਤੇ ਜੇਕਰ ਪਹਿਲਾਂ ਹੀ ਸਫ਼ਾਈ ਸਮੇਤ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਨਾ ਕੀਤੇ ਗਏ ਤਾਂ ਕਿਸਾਨਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਮਾਰਕੀਟ ਕਮੇਟੀ ਤੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੰਡੀ ਦੀ ਸਫ਼ਾਈ ਤੇ ਹੋਰ ਸਾਰੇ ਪ੍ਰਬੰਧ ਮੁਕੰਮਲ ਕਰਵਾਏ ਜਾਣ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ।
Ad Position 22
No active advertisement
ਪਿਛਲੀ ਖ਼ਬਰ ਆਰ.ਬੀ.ਆਈ ਦੇ ਜਨਰਲ ਮੈਨੇਜਰ ਪੰਕਜ ਸੇਤੀਆ ਵਲੋਂ ਵਿੱਤੀ ਸਾਖਰਤਾ ਕੇਂਦਰ ਜ਼ੀਰਾ ਦਾ ਦੌਰਾ ਅਗਲੀ ਖ਼ਬਰ ਪੰਜਾਬ ਨਸ਼ਾ ਮੁਕਤ ਯਾਤਰਾ ਦੇ ਸਵਾਗਤ ਲਈ ਰਾਣਾ ਸੋਢੀ ਨੇ ਆਰਿਫ਼ ਕੇ ਵਿਖੇ ਕੀਤਾ ਵੱਡਾ ਇਕੱਠ
Ad Position 24