27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਜ਼ੋਨ ਮੱਖੂ ਦੀਆਂ ਇਕਾਈਆਂ ਦੀ ਮੀਟਿੰਗ

ਮੱਖੂ,27 ਸਤੰਬਰ (ਕੁਲਵਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਮੱਖੂ ਦੀਆਂ ਸਾਰੀਆਂ ਇਕਾਈਆਂ ਦੇ ਆਗੂਆਂ ਦੀ ਮੀਟਿੰਗ ਜ਼ੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ, ਮਾਤਾ ਗੁਜ਼ਰ ਕੌਰ ਜੀ ਦੇ ਅਸਥਾਨ ਰੇਲਵੇ ਰੋਡ ਮੱਖੂ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਜ਼ੋਨ ਪ੍ਰਧਾਨ ਵੀਰ ਸਿੰਘ ਨਿਜ਼ਾਮਦੀਨ ਵਾਲਾ ਅਤੇ ਜੋਨ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਕਿਹਾ ਕਿ ਸਾਰੀਆਂ ਹੀ ਇਕਾਈ ਦੇ ਆਗੂ ਜਥੇਬੰਦੀ ਦੇ ਸੰਵਿਧਾਨ ਪਿੰਡ 15 ਦਿਨਾਂ ਵਾਲੀ ਮੀਟਿੰਗ ਜ਼ਰੂਰੀ ਕਰਨ ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਕੇ ਹੋਰ ਨਵੀਆਂ ਇਕਾਈਆਂ ਦਾ ਗਠਨ ਕੀਤਾ ਜਾਵੇ।

Ad Position 21
No active advertisement
ਅਜੀਤ ਡੈਸਕ 28-09-2026
ਮੱਖੂ,27 ਸਤੰਬਰ (ਕੁਲਵਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਮੱਖੂ ਦੀਆਂ ਸਾਰੀਆਂ ਇਕਾਈਆਂ ਦੇ ਆਗੂਆਂ ਦੀ ਮੀਟਿੰਗ ਜ਼ੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ, ਮਾਤਾ ਗੁਜ਼ਰ ਕੌਰ ਜੀ ਦੇ ਅਸਥਾਨ ਰੇਲਵੇ ਰੋਡ ਮੱਖੂ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਜ਼ੋਨ ਪ੍ਰਧਾਨ ਵੀਰ ਸਿੰਘ ਨਿਜ਼ਾਮਦੀਨ ਵਾਲਾ ਅਤੇ ਜੋਨ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਕਿਹਾ ਕਿ ਸਾਰੀਆਂ ਹੀ ਇਕਾਈ ਦੇ ਆਗੂ ਜਥੇਬੰਦੀ ਦੇ ਸੰਵਿਧਾਨ ਪਿੰਡ 15 ਦਿਨਾਂ ਵਾਲੀ ਮੀਟਿੰਗ ਜ਼ਰੂਰੀ ਕਰਨ ਤੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਕੇ ਹੋਰ ਨਵੀਆਂ ਇਕਾਈਆਂ ਦਾ ਗਠਨ ਕੀਤਾ ਜਾਵੇ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ਝੋਨੇ ਦੀ ਫ਼ਸਲ ਦੀ ਵੱਡੇ ਪੱਧਰ ’ਤੇ ਮੰਡੀਆਂ ਵਿਚ ਲੁੱਟ ਹੋ ਰਹੀ ਹੈ। ਡੀ.ਏ.ਪੀ ਅਤੇ ਯੂਰੀਆ ਖਾਦ ਦੀ ਥੁੜ ਦੁਕਾਨਦਾਰਾਂ ਵਲੋਂ ਜਾਣਬੁੱਝ ਕੇ ਪੈਦਾ ਕਰਕੇ ਮਹਿੰਗੇ ਭਾਅ ਨਾਲ ਬੇਲੋੜੀਆਂ ਚੀਜ਼ਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਨਸ਼ਿਆਂ ਨਾਲ ਹਰ ਰੋਜ਼ ਮੌਤਾਂ ਹੋ ਰਹੀਆਂ ਹਨ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਕੋਈ ਵੀ ਕਾਨੂੰਨ ਦਾ ਡਰ ਨਹੀਂ ਹੈ। ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਅਤੇ ਅਫ਼ਸਰਸ਼ਾਹੀ ਆਪਣੀ ਮਨਮਰਜ਼ੀ ਨਾਲ ਕੰਮ ਕਰ ਰਹੇ ਹਨ। ਇਸ ਮੌਕੇ ਲਖਵਿੰਦਰ ਸਿੰਘ ਵਸਤੀ ਨਾਮਦੇਵ, ਜਗਰੂਪ ਸਿੰਘ, ਲਖਵੀਰ ਸਿੰਘ ਟਿੱਬੀ ਰਾਈਆਂ, ਗੁਰਮੀਤ ਸਿੰਘ ਠੇਕੇਦਾਰ, ਵਰਿਆਂ, ਹਰਪ੍ਰੀਤ ਸਿੰਘ, ਪਲਵਿੰਦਰ ਸਿੰਘ ਗਿੱਲ ਨਿਜ਼ਾਮਦੀਨ ਵਾਲਾ, ਗੁਰਭੇਜ ਸਿੰਘ ਫੈਮੀਵਾਲਾ, ਭਜਨ ਸਿੰਘ ਜੋਗੇਵਾਲਾ, ਸਵਰਨ ਸਿੰਘ ਸਰਫਲੀ ਸ਼ਾਹ, ਸੁਖਚੈਨ ਸਿੰਘ, ਗੁਰਮੀਤ ਸਿੰਘ ਵਸਤੀ ਨਾਮਦੇਵ, ਸ਼ਮਸ਼ੇਰ ਸਿੰਘ ਗੋਰਾ, ਸੁਖਚੈਨ ਸਿੰਘ ਕਿੱਲੀ ਬੋਤਲਾ, ਜਰਨੈਲ ਸਿੰਘ ਵਾਰਸ ਵਾਲਾ ਜੱਟਾਂ, ਦਿਲਜੀਤ ਸਿੰਘ ਖਡੂਰ, ਲਖਵਿੰਦਰ ਸਿੰਘ ਬੂਹ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ੇ ਦੀ ਅੱਗ ’ਚ ਝੋਕਣ ਵਾਲੀ ‘ਆਪ’ ਸਰਕਾਰ ਨੂੰ ਪੰਜਾਬੀ ਮੁਆਫ਼ ਨਹੀਂ ਕਰਨਗੇ: ਭਜਨ ਲਾਲ ਸ਼ਰਮਾ ਅਗਲੀ ਖ਼ਬਰ ਬੱਚਿਆਂ ਨੂੰ ਨੰਬਰਾਂ ਦੀ ਮਸ਼ੀਨ ਨਹੀਂ, ਚੰਗਾ ਇਨਸਾਨ ਬਣਾਉਣਾ ਸਮੇਂ ਦੀ ਲੋੜ ਮਾਪੇ ਤੁਲਨਾ ਕਰਨ ਦੀ ਬਜਾਏ ਬੱਚਿਆਂ
Ad Position 24