27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਨਸ਼ੇ ਦੇ ਕਾਰੋਬਾਰ ਨੂੰ ਜੜ੍ਹੋਂ ਕੱਢਣਾ ਭਾਜਪਾ ਦਾ ਮੁੱਖ ਮਕਸਦ- ਔਲਖ

ਫ਼ਿਰੋਜ਼ਪੁਰ, 27 ਸਤੰਬਰ (ਸੁਖਵਿੰਦਰ ਸਿੰਘ)–ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਫਿਰੋਜ਼ਪੁਰ ਦੀ ਧਰਤੀ ’ਤੇ ਪਹੁੰਚੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਦੱਸਿਆ ਕਿ ਆਰਿਫ਼ ਕੇ ਤੋਂ ਹੁੰਦੀ ਹੋਈ ਯਾਤਰਾ ਦਾ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਭਾਜਪਾ ਦੇ ਸਮੂਹ ਦੁਆਰ ਆਹੁਦੇਦਾਰਾਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

Ad Position 21
No active advertisement
ਬਲਦੇਵ ਸਿੰਘ ਔਲਖ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਾਲ ਪੀੜਤ ਮਾਵਾਂ ਆਪਣੇ ਨਸ਼ਿਆਂ ਦੇ ਨਾਲ ਮਰੇ ਪੁੱਤਾਂ ਦਾ ਦੁੱਖ ਫਰੋਲਦੀਆਂ ਹੋਈਆਂ। ਤਸਵੀਰਾਂ ਸੁਖਵਿੰਦਰ ਸਿੰਘ 28-09-2026
ਫ਼ਿਰੋਜ਼ਪੁਰ, 27 ਸਤੰਬਰ (ਸੁਖਵਿੰਦਰ ਸਿੰਘ)–ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਫਿਰੋਜ਼ਪੁਰ ਦੀ ਧਰਤੀ ’ਤੇ ਪਹੁੰਚੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਦੱਸਿਆ ਕਿ ਆਰਿਫ਼ ਕੇ ਤੋਂ ਹੁੰਦੀ ਹੋਈ ਯਾਤਰਾ ਦਾ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਭਾਜਪਾ ਦੇ ਸਮੂਹ ਦੁਆਰ ਆਹੁਦੇਦਾਰਾਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਯਾਤਰਾ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਾ ਅਤੇ ਇਸ ਮੁਹਿੰਮ ਨੂੰ ਸਮਾਜਿਕ ਲਹਿਰ ਦਾ ਰੂਪ ਦੇਣਾ ਦੱਸਿਆ ਗਿਆ ਹੈ। ਸਰਬਜੀਤ ਬਾਠ ਨੇ ਦੱਸਿਆ ਕਿ ਇਹ ਨਸ਼ਾ ਮੁਕਤ ਯਾਤਰਾ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਨਿਗਰਾਨੀ ਫਿਰੋਜ਼ਪੁਰ ਦੀ ਧਰਤੀ ’ਤੇ ਪਹੁੰਚੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਕਿਸੇ ਸਿਆਸੀ ਲਾਭ ਲਈ ਨਹੀਂ, ਸਗੋਂ ਸਮਾਜ ਭਲਾਈ ਨਾਲ ਜੁੜੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਜਿਨ੍ਹਾਂ ਪਰਿਵਾਰਾਂ ਨੇ ਆਪਣੇ ਧੀਆਂ-ਪੁੱਤਰ ਗੁਆਏ ਹਨ। ਉਨ੍ਹਾਂ ਦੇ ਦਰਦ ਨੂੰ ਸਮਝਦਿਆਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਜ ਦੇ ਹਰੇਕ ਵਰਗ ਨੂੰ ਇਕਜੁੱਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉੱਤਰ ਪ੍ਰਦੇਸ਼ ਸਰਕਾਰ ਦੇ ਮੰਤਰੀ ਬਲਦੇਵ ਸਿੰਘ ਔਲਖ ਦਾ ਹਲਕਾ ਫਿਰੋਜ਼ਪੁਰ ਦੀ ਧਰਤੀ ’ਤੇ ਪਹੁੰਚਣ ’ਤੇ ਦਿਲੋਂ ਸਵਾਗਤ ਕੀਤਾ। ਇਸ ਦੇ ਨਾਲ ਰਵੀਕਰਨ ਸਿੰਘ ਕਾਹਲੋਂ, ਸੁਰਜੀਤ ਕੁਮਾਰ ਜੈਨੀ ਅਤੇ ਸ਼ਸ਼ੀ ਸ਼ਰਮਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੰਚ ’ਤੇ ਸੰਬੋਧਨ ਕਰਦਿਆਂ ਹੋਇਆਂ ਬਲਦੇਵ ਸਿੰਘ ਔਲਖ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਨੂੰ ਨਸ਼ਿਆਂ ਤੋਂ ਬਚਾਉਣਾ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਮੰਚ ’ਤੇ ਸੰਬੋਧਨ ਕਰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਜੇਕਰ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਹੈ ਤਾਂ ਸਮਾਜ ਨੂੰ ਇਕੱਠੇ ਹੋ ਕੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਪਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਵਾਈਸ ਪ੍ਰਧਾਨ ਕਿਸਾਨ ਮੋਰਚਾ ਮਨੀ ਖੰਨਾ, ਮੰਡਲ ਪ੍ਰਧਾਨ ਲੱਕੀ ਬੇਦੀ, ਬਲਜੀਤ ਸਿੰਘ ਮੰਡਲ ਪ੍ਰਧਾਨ ਰੱਖੜੀ, ਦਵਿੰਦਰ ਸਿੰਘ ਜੰਗ, ਅੰਮ੍ਰਿਤਪਾਲ ਸਿੰਘ, ਦਵਿੰਦਰ ਸਿੰਘ ਪਹਿਲਵਾਨ , ਤੇਜੀ ਸਾਗਰ ਵੀ ਹਾਜ਼ਰ ਰਹੇ । ਦਾਣਾ ਮੰਡੀ ਵਿਖੇ ਹੋਏ ਸਮਾਗਮ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਨਸ਼ਿਆਂ ਦੀ ਤਸਕਰੀ ’ਤੇ ਰੋਕ ਲਗਾਉਣ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਦੇਸ਼ ਦਿੱਤਾ। ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਕਿਹਾ ਕਿ ਭਾਜਪਾ ਵਲੋਂ ਸ਼ੁਰੂ ਕੀਤੀ ਗਈ ਇਸ 13 ਦਿਨਾਂ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਚਾਰ ਪੜਾਵਾਂ ’ਚ ਸੂਬੇ ਦੇ ਵੱਖ-ਵੱਖ ਹਿੱਸਿਆਂ ਤੱਕ ਲਿਜਾਣ ਅਤੇ 30 ਸਤੰਬਰ ਨੂੰ ਜਲੰਧਰ ਵਿਖੇ ਸਮਾਪਤ ਕਰਨ ਦਾ ਪ੍ਰੋਗਰਾਮ ਹੈ।
Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਭਾ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਹੋਈ ਅਗਲੀ ਖ਼ਬਰ ਫੂਡ ਸੇਫਟੀ ਵਿਭਾਗ ਟੀਮ ਵਲੋਂ ਸ਼ਹਿਰ, ਛਾਉਣੀ ਅਤੇ ਜੇਲ੍ਹ ਵਿਚ ਅਚਨਚੇਤ ਚੈਕਿੰਗ
Ad Position 24