ਮੰਡੀਆਂ ਵਿਚ ਸਰਕਾਰ ਦੇ ਮੁਕੰਮਲ ਪ੍ਰਬੰਧਾਂ ਦੇ ਦਾਅਵਿਆਂ ਦੀ ਨਿਕਲੀ ਫੂਕ : ਫੁਰਮਾਨ ਸੰਧੂ, ਹਰਦੀਪ ਕਰਮੂਵਾਲਾ
ਜ਼ੀਰਾ, 27 ਸਤੰਬਰ (ਹਰਜੀਤ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਕੀਤੇ ਜਾ ਰਹੇ ਵੱਡੇ-ਵੱਡੇ ਪ੍ਰਬੰਧਾਂ ਦੇ ਦਾਅਵਿਆਂ ਦੀ ਜਮੀਨੀ ਹਕੀਕਤ ਬਿਲਕੁਲ ਉਲਟ ਦਿਖਾਈ ਦੇ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂਵਾਲਾ ਨੇ ਕੀਤਾ।
ਗ
ਗੱਲਬਾਤ ਕਰਦੇ ਹੋਏ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਅਤੇ ਹੋਰ। ਤਸਵੀਰ-ਹਰਜੀਤ ਸਿੰਘ ਗਿੱਲ
28-09-2026
ਜ਼ੀਰਾ, 27 ਸਤੰਬਰ (ਹਰਜੀਤ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਕੀਤੇ ਜਾ ਰਹੇ ਵੱਡੇ-ਵੱਡੇ ਪ੍ਰਬੰਧਾਂ ਦੇ ਦਾਅਵਿਆਂ ਦੀ ਜਮੀਨੀ ਹਕੀਕਤ ਬਿਲਕੁਲ ਉਲਟ ਦਿਖਾਈ ਦੇ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂਵਾਲਾ ਨੇ ਕੀਤਾ। ਉਨ੍ਹਾਂ ਨੇ ਸਰਕਾਰ ਅਤੇ ਮੰਡੀ ਬੋਰਡ ਦੀ ਅਣਗਹਿਲੀ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਪ੍ਰਬੰਧ ਮੁਕੰਮਲ ਹੋਣੇ ਤਾਂ ਦੂਰ, ਅਜੇ ਤੱਕ ਮੁਢਲੀਆਂ ਸਹੂਲਤਾਂ ਦਾ ਵੀ ਨਾਮੋ-ਨਿਸ਼ਾਨ ਨਹੀਂ ਹੈ। ਉਨ੍ਹਾਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਅੰਕੜੇ ਅਤੇ ਜਮੀਨੀ ਹਕੀਕਤ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਕਈ ਦਰਜਨਾਂ ਮੁੱਖ ਮੰਡੀਆਂ ਅਤੇ ਖਰੀਦ ਕੇਂਦਰ ਹਨ। ਜਿੱਥੇ ਲੱਖਾਂ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣੀ ਤੈਅ ਹੈ। ਇਸ ਵਾਰ ਕੇਂਦਰ ਅਤੇ ਰਾਜ ਸਰਕਾਰ ਵਲੋਂ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ ਐਮ.ਐੱਸ.ਪੀ 2,461 ਰੁਪਏ ਪ੍ਰਤੀ ਕੁਇੰਟਲ (ਗ੍ਰੇਡ-ਏ) ਨਿਰਧਾਰਿਤ ਕੀਤਾ ਗਿਆ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਸੀਜ਼ਨ ਸਿਰ ’ਤੇ ਹੋਣ ਦੇ ਬਾਵਜੂਦ ਮੰਡੀਆਂ ਵਿਚ ਨਾ ਤਾਂ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕੀਤੀਆਂ ਗਈਆਂ ਹਨ ਅਤੇ ਨਾ ਹੀ ਮੰਡੀਆਂ ਵਿਚ ਕੋਈ ਬਾਰਦਾਨਾ ਪਹੁੰਚਿਆ ਹੈ। ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਮੰਡੀਆਂ ਦੇ ਹਾਲਾਤ ਬਿਆਨ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਗੰਦਗੀ ਦੇ ਅੰਬਾਰ ਅਤੇ ਸਾਫ਼-ਸਫ਼ਾਈ ਦੀ ਭਾਰੀ ਘਾਟ ਹੈ। ਚਾਰੇ ਪਾਸੇ ਘਾਹ-ਫੂਸ ਅਤੇ ਗੰਦਗੀ ਫੈਲੀ ਹੋਣ ਕਾਰਨ ਕਿਸਾਨਾਂ ਨੂੰ ਫ਼ਸਲ ਸੁੱਟਣ ਲਈ ਸਾਫ਼ ਥਾਂ ਵੀ ਨਸੀਬ ਨਹੀਂ ਹੋਣੀ।ਲਾਈਟਾਂ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਚਾਰੇ ਪਾਸੇ ਹਨੇਰਾ ਨਜ਼ਰ ਆਉਂਦਾ ਹੈ। ਇਸ ਲਈ ਰਾਤ ਨੂੰ ਮੰਡੀ ਵਿੱਚ ਹਨੇਰੇ ਕਰਕੇ ਚੋਰੀ ਅਤੇ ਅਵਾਰਾ ਪਸ਼ੂਆਂ ਦਾ ਖ਼ਤਰਾ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਖਰੀਦ ਸ਼ੁਰੂ ਹੋਣ ਵਿਚ ਮਹਿਜ਼ 3 ਦਿਨ ਬਾਕੀ ਹਨ, ਪਰ ਮੰਡੀਆਂ ਵਿਚ ਬਾਰਦਾਨੇ ਦਾ ਇਕ ਵੀ ਥੈਲਾ ਨਹੀਂ ਦਿਖ ਰਿਹਾ। ਜਦਕਿ ਅਜੇ ਤੱਕ ਇਹ ਵੀ ਸਾਫ਼ ਨਹੀਂ ਹੈ ਕਿ ਕਿਹੜੀ ਮੰਡੀ ਵਿਚ ਕਿਹੜੀ ਸਰਕਾਰੀ ਏਜੰਸੀ ਖਰੀਦ ਕਰੇਗੀ। ਮੰਡੀ ਬੋਰਡ ਕਾਗਜ਼ੀ ਘੋੜੇ ਦੌੜਾਉਣ ਵਿੱਚ ਮਸਤ ਹੈ। ਉਕਤ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 1 ਅਕਤੂਬਰ ਨੂੰ ਮੰਡੀਆਂ ਵਿਚ ਪ੍ਰਬੰਧ ਅਧੂਰੇ ਹੋਣ ਕਾਰਨ ਕਿਸਾਨਾਂ ਦੀ ਫ਼ਸਲ ਰੁਲੀ, ਬਾਰਦਾਨੇ ਦੀ ਕਮੀ ਆਈ ਜਾਂ ਲਿਫਟਿੰਗ ਵਿਚ ਦੇਰੀ ਹੋਈ, ਤਾਂ ਫ਼ਿਰੋਜ਼ਪੁਰ ਦੇ ਕਿਸਾਨ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ। ਇਸ ਮੌਕੇ ਲਖਵਿੰਦਰ ਸਿੰਘ ਸੰਧੂ ਮੀਤ ਪ੍ਰਧਾਨ ਪੰਜਾਬ , ਜਸਵੀਰ ਸਿੰਘ ਸੰਧੂ ਕੋਰ ਕਮੇਟੀ ਮੈਂਬਰ ਪੰਜਾਬ, ਗੁਰਵਿੰਦਰ ਸਿੰਘ ਮੋਹਕਮਵਾਲਾ ਕੋਰ ਕਮੇਟੀ ਮੈਂਬਰ ਜ਼ਿਲ੍ਹਾ, ਗੁਰਦੀਪ ਸਿੰਘ ਰਾਏ ਪੱਛਮੀ ਜ਼ਿਲ੍ਹਾ ਪ੍ਰਧਾਨ, ਸੁਖਵੰਤ ਸਿੰਘ ਖੋਸਾ ਜ਼ਿਲ੍ਹਾ ਜਰਨਲ ਸਕੱਤਰ, ਸੁਖਚੈਨ ਸਿੰਘ ਬੰਡਾਲਾ ਬਲਾਕ ਪ੍ਰਧਾਨ ਜ਼ੀਰਾ ਆਦਿ ਮੁੱਖ ਆਗੂ ਹਾਜ਼ਰ ਸਨ।