27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਕਾਂਗਰਸ ਵਲੋਂ ਭਖਦੇ ਮੁੱਦਿਆਂ ਨੂੰ ਲੈ ਕੇ ਡੀ.ਸੀ. ਦਫਤਰ ਦੇ ਬਾਹਰ ਧਰਨਾ ਅੱਜ ਰਾਜਾ ਵੜਿੰਗ ਕਰਨਗੇ ਸ਼ਿਰਕਤ

ਫ਼ਿਰੋਜ਼ਪੁਰ, 27 ਸਤੰਬਰ (ਸੁਖਵਿੰਦਰ ਸਿੰਘ)-ਭਖਦੇ ਮੁੱਦਿਆਂ ਨੂੰ ਲੈ ਕੇ ਕਾਂਗਰਸ ਵਲੋਂ 28 ਸਤੰਬਰ ਨੂੰ ਡੀ. ਸੀ.

Ad Position 21
No active advertisement
ਅਮਰਦੀਪ ਸਿੰਘ ਆਸ਼ੂ ਬੰਗੜ 28-09-2026
ਫ਼ਿਰੋਜ਼ਪੁਰ, 27 ਸਤੰਬਰ (ਸੁਖਵਿੰਦਰ ਸਿੰਘ)-ਭਖਦੇ ਮੁੱਦਿਆਂ ਨੂੰ ਲੈ ਕੇ ਕਾਂਗਰਸ ਵਲੋਂ 28 ਸਤੰਬਰ ਨੂੰ ਡੀ.ਸੀ. ਦਫਤਰ ਫ਼ਿਰੋਜ਼ਪੁਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਹ ਧਰਨਾ ਸਵੇਰੇ 10 ਵਜੇ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਹਲਕਾ ਫਿਰੋਜਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਸਮੂਹ ਕਾਂਗਰਸੀ ਅਹੁਦੇਦਾਰਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ, ਸਰਪੰਚਾਂ, ਪੰਚਾਂ, ਐੱਮ.ਸੀ. ਸਾਹਿਬਾਨਾਂ ਅਤੇ ਪਾਰਟੀ ਦੇ ਜੁਝਾਰੂ ਵਰਕਰਾਂ ਨੂੰ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਭਖਦੇ ਮੁੱਦਿਆਂ ਅਤੇ ਵੋਟ ਚੋਰੀ ਦੇ ਮੁੱਦੇ ’ਤੇ ਚੋਣ ਕਮਿਸ਼ਨ ਆਫ਼ ਇੰਡੀਆ ਦੀ ਭੂਮਿਕਾ ’ਤੇ ਸਵਾਲ ਉਠਾਉਂਦਿਆਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾਵੇਗੀ। ਕਾਂਗਰਸੀ ਆਗੂਆਂ ਨੇ ਸਮੂਹ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਆਪਣੇ ਸਾਥੀਆਂ ਸਮੇਤ ਹੁੰਮ-ਹੁਮਾ ਕੇ ਕਾਂਗਰਸ ਭਵਨ ਵਿਖੇ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਧਰਨੇ ਨੂੰ ਸਫ਼ਲ ਬਣਾਉਣ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 1 ਅਕਤੂਬਰ ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੰਡੀਆਂ ਵਿਚ ਸਰਕਾਰ ਦੇ ਮੁਕੰਮਲ ਪ੍ਰਬੰਧਾਂ ਦੇ ਦਾਅਵਿਆਂ ਦੀ ਨਿਕਲੀ ਫੂਕ : ਫੁਰਮਾਨ ਸੰਧੂ, ਹਰਦੀਪ ਕਰਮੂਵਾਲਾ
Ad Position 24