ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦਾ ਗੁਰੂਹਰਸਹਾਏ ਵਿਖੇ ਪਹੁੰਚਣ ਕੀਤਾ ਸਵਾਗਤ
ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਬੰਧ ਵਿਚ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਗੁਰੂਹਰਸਹਾਏ ਪਹੁੰਚੇ। ਇੱਥੇ ਪਹੁੰਚਣ ’ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਉਨ੍ਹਾਂ ਦੇ ਪੁੱਤਰ ਅਨਮੀਤ ਸਿੰਘ ਹੀਰਾ ਸੋਢੀ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ, ਰਾਜਾ ਕੁਮਾਰ ਰਾਜਵੀਰ ਮੌਂਟੀ, ਜਿੰਮੀ ਕੰਬੋਜ, ਕ੍ਰਿਸ਼ਨ ਨਰੂਲਾ ਸਮੇਤ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਸਿਰੋਪਾ ਪਾ ਕੇ ਅਤੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਗੁਰੂਹਰਸਹਾਏ, 27 ਸਤੰਬਰ (ਕਪਿਲ ਕੰਧਾਰੀ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਬੰਧ ਵਿਚ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਗੁਰੂਹਰਸਹਾਏ ਪਹੁੰਚੇ। ਇੱਥੇ ਪਹੁੰਚਣ ’ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਉਨ੍ਹਾਂ ਦੇ ਪੁੱਤਰ ਅਨਮੀਤ ਸਿੰਘ ਹੀਰਾ ਸੋਢੀ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ, ਰਾਜਾ ਕੁਮਾਰ ਰਾਜਵੀਰ ਮੌਂਟੀ, ਜਿੰਮੀ ਕੰਬੋਜ, ਕ੍ਰਿਸ਼ਨ ਨਰੂਲਾ ਸਮੇਤ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਸਿਰੋਪਾ ਪਾ ਕੇ ਅਤੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਭਜਨ ਲਾਲ ਸ਼ਰਮਾ ਨੇ ਉੱਥੇ ਮੌਜੂਦ ਬੱਚਿਆਂ ਅਤੇ ਬਜ਼ੁਰਗਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਪੰਜਾਬ ਦੇ ਵਿਕਾਸ ਲਈ ਸਾਂਝੇ ਤੌਰ ’ਤੇ ਯਤਨ ਕੀਤੇ ਜਾਣ।