27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਾਬਕਾ ਸਰਪੰਚਾਂ ਸਮੇਤ ਕਈ ਪਰਿਵਾਰ ਕਾਂਗਰਸ ’ਚ ਹੋਏ ਸ਼ਾਮਿਲ

ਮੱਲਾਂਵਾਲਾ, 27 ਸਤੰਬਰ (ਬਲਬੀਰ ਸਿੰਘ ਜੋਸਨ)- ਪਿੰਡ ਬੋਰਾਵਾਲੀ ਅਤੇ ਕਾਮਲਵਾਲਾ ਖੁਰਦ ਨਾਲ ਸੰਬੰਧਿਤ ਸਾਬਕਾ ਸਰਪੰਚਾਂ ਸਮੇਤ ਕਈ ਪਰਿਵਾਰ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੂੰ ਛੱਡ ਕੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਵਿਚ ਕਾਂਗਰਸ ਪਾਰਟੀ ’ਚ ਸ਼ਾਮਿਲ ਹੋ ਗਏ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋ ਪਾਰਟੀ ਦੇ ਗਮਸ਼ੇ ਪਾ ਕੇ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-09-2026
ਮੱਲਾਂਵਾਲਾ, 27 ਸਤੰਬਰ (ਬਲਬੀਰ ਸਿੰਘ ਜੋਸਨ)- ਪਿੰਡ ਬੋਰਾਵਾਲੀ ਅਤੇ ਕਾਮਲਵਾਲਾ ਖੁਰਦ ਨਾਲ ਸੰਬੰਧਿਤ ਸਾਬਕਾ ਸਰਪੰਚਾਂ ਸਮੇਤ ਕਈ ਪਰਿਵਾਰ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੂੰ ਛੱਡ ਕੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਵਿਚ ਕਾਂਗਰਸ ਪਾਰਟੀ ’ਚ ਸ਼ਾਮਿਲ ਹੋ ਗਏ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋ ਪਾਰਟੀ ਦੇ ਗਮਸ਼ੇ ਪਾ ਕੇ ਕੀਤਾ ਗਿਆ। ਬੋਰਾਵਾਲੀ ਬਸਤੀ ਤੋਂ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ’ਚ ਸਾਬਕਾ ਸਰਪੰਚ ਮਨਜੀਤ ਸਿੰਘ, ਸਾਬਕਾ ਸਰਪੰਚ ਮੇਜਰ ਸਿੰਘ, ਗੁਰਪ੍ਰੀਤ ਸਿੰਘ, ਕਰਨੈਲ ਸਿੰਘ, ਫੁੰਮਣ ਸਿੰਘ, ਪਰਵਿੰਦਰ ਸਿੰਘ, ਸਵਰਨ ਸਿੰਘ ਅਤੇ ਦਲਜੀਤ ਸਿੰਘ ਸਮੇਤ ਪਰਿਵਾਰਾਂ ਨੇ ਕਾਂਗਰਸ ਵਿਚ ਸ਼ਮੂਲੀਅਤ ਕੀਤੀ। ਇਸੇ ਤਰ੍ਹਾਂ ਕਾਮਲਵਾਲਾ ਖੁਰਦ ਤੋਂ ਆਕਾਸ਼, ਰਵੀ ਸੰਧੂ ਅਤੇ ਜੌਨ ਸੰਧੂ ਸਮੇਤ ਹੋਰ ਪਰਿਵਾਰ ਕਾਂਗਰਸ ਵਿੱਚ ਸ਼ਾਮਿਲ ਹੋਏ। ਸਾਬਕਾ ਸਰਪੰਚ ਮੇਜਰ ਸਿੰਘ ਬੋਰਾਵਾਲੀ ਨੇ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ’ਤੇ ਕਿਹਾ ਕਿ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਹਲਕੇ ’ਚ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ। ਇਸ ਮੌਕੇ ਯੂਥ ਕਾਂਗਰਸ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਪ੍ਰਧਾਨ ਬਲੀ ਸਿੰਘ ਉਸਮਾਨਵਾਲਾ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਜ਼ਿਲ੍ਹਾ ਪਰਿਸ਼ਦ ਮੈਂਬਰ ਬਲਵੀਰ ਸਿੰਘ ਬਾਠ, ਸਰਪੰਚ ਗੁਰਚਰਨ ਸਿੰਘ ਚੱਠੂ, ਹਰਜਿੰਦਰ ਸਿੰਘ ਚੱਠੂ, ਸਰਪੰਚ ਗੁਰਜਿੰਦਰ ਸਿੰਘ ਨਵਾਂ ਪਿੰਡ, ਸੁਖਵਿੰਦਰ ਸਿੰਘ ਬੁਲੰਦੇ ਵਾਲੀ, ਸਰਪੰਚ ਗੋਰਾ, ਸਰਪੰਚ ਲਖਬੀਰ ਸਿੰਘ, ਹਰਸਗੀਤ ਸਿੰਘ ਭੁੱਲਰ ਬੀੜ ਸਰਕਾਰ, ਪਰਮਿੰਦਰ ਹਾਂਡਾ, ਰਾਜੂ ਚੰਗਿਆੜਾ, ਸਰਪੰਚ ਗੁਰਜਿੰਦਰ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਦੇਵ ਸਿੰਘ, ਰਜਨੀਸ਼ ਸੋਢੀ, ਸਰਵਣ ਸਿੰਘ ਨੰਬਰਦਾਰ ਅਤੇ ਯਾਦਵਿੰਦਰ ਗਿੱਲ ਸਮੇਤ ਕਈ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੀਰਾ ਹਲਕੇ ਦੀ ਵਾਗਡੋਰ ਕੁਲਬੀਰ ਸਿੰਘ ਜ਼ੀਰਾ ਦੇ ਹੱਥਾਂ ’ਚ ਹੀ ਸੁਰੱਖਿਅਤ- ਭੁੱਟੋ ਅਗਲੀ ਖ਼ਬਰ ਬਾਜ਼ਾਰ ’ਚ ਵਿਕਣ ਵਾਲੀ ਮਿਲਾਵਟੀ ਮਠਿਆਈ ਖਾਣ ਤੋਂ ਪ੍ਰਹੇਜ਼ ਕਰੋ- ਲਹਿਰਾ/ਕੁਤਬਪੁਰ/ਸ਼ੀਂਹਾਂਪਾੜੀ
Ad Position 24