28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਚੋਣ ਕਮਿਸ਼ਨ ਦੀ ਕਾਰਵਾਈ ’ਤੇ ਚੁੱਕੇ ਸਵਾਲ, ਵੋਟਰ ਸੂਚੀਆਂ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ

ਫ਼ਿਰੋਜ਼ਪੁਰ, 28 ਸਤੰਬਰ (ਸੁਖਵਿੰਦਰ ਸਿੰਘ) – ਦੇਸ਼ ਭਰ ਵਿਚ ਵੋਟਾਂ ਦੀ ਕਥਿਤ ਧਾਂਦਲੀ ਅਤੇ ਵੋਟਰ ਸੂਚੀਆਂ ਵਿਚੋਂ ਵੋਟਾਂ ਕੱਟਣ ਦੇ ਵਿਰੋਧ ਵਿਚ ਫਿਰੋਜ਼ਪੁਰ ਵਿਖੇ ਕਾਂਗਰਸੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਭਾਜਪਾ ਸਰਕਾਰ ਨਰਿੰਦਰ ਮੋਦੀ ਤੇ ਚੋਣ ਕਮਿਸ਼ਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਨਰਿੰਦਰ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਵੀ ਫੂਕਿਆ ਤੇ ਉਨ੍ਹਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 29-09-2026
ਫ਼ਿਰੋਜ਼ਪੁਰ, 28 ਸਤੰਬਰ (ਸੁਖਵਿੰਦਰ ਸਿੰਘ) – ਦੇਸ਼ ਭਰ ਵਿਚ ਵੋਟਾਂ ਦੀ ਕਥਿਤ ਧਾਂਦਲੀ ਅਤੇ ਵੋਟਰ ਸੂਚੀਆਂ ਵਿਚੋਂ ਵੋਟਾਂ ਕੱਟਣ ਦੇ ਵਿਰੋਧ ਵਿਚ ਫਿਰੋਜ਼ਪੁਰ ਵਿਖੇ ਕਾਂਗਰਸੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਭਾਜਪਾ ਸਰਕਾਰ ਨਰਿੰਦਰ ਮੋਦੀ ਤੇ ਚੋਣ ਕਮਿਸ਼ਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਨਰਿੰਦਰ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਵੀ ਫੂਕਿਆ ਤੇ ਉਨ੍ਹਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ। ਇਸ ਸਬੰਧੀ ਗੱਲਬਾਤ ਕਰਦਿਆਂ ਹਲਕਾ ਫਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ, ਜ਼ਿਲ੍ਹਾ ਵਾਈਸ ਪ੍ਰਧਾਨ ਬੀਬਾ ਬਲਜੀਤ ਕੌਰ ਬੰਗੜ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਤੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ ਦੀ ਨਿਗਰਾਨੀ ਹੇਠ ਲਗਾਇਆ ਗਿਆ ਜਿਸ ਵਿਚ ਮਹਿਲਾ ਵਿੰਗ ਪ੍ਰਧਾਨ ਸਰਬਜੀਤ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ, ਪੰਚਾ ਸਰਪੰਚਾਂ, ਐਮ.ਸੀ. ਤੇ ਜੁਝਾਰੂ ਵਰਕਰਾਂ ਵੱਡੀ ਗਿਣਤੀ ਦੇ ਵਿਚ ਹਾਜ਼ਰ ਹੋਏ। ਧਰਨੇ ਵਿਚ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਤੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੇ ਕਹਿਣ ’ਤੇ ਚੋਣ ਕਮਿਸ਼ਨ ਵੱਲੋਂ ਵੱਡੇ ਪੱਧਰ ’ਤੇ ਵੋਟਾਂ ਕੱਟਣ ਦੀ ਕਥਿਤ ਧਾਂਦਲੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਲੱਖਾਂ ਵੋਟਾਂ ਕੱਟੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ (ਬਾਕੀ ਸਫ਼ਾ 8 ’ਤੇ)
Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਹਸਪਤਾਲ ’ਚ ਲਗਾਇਆ ਮੁਫ਼ਤ ਸਪਾਇਰੋਮੈਟਰੀ ਕੈਂਪ ਅਗਲੀ ਖ਼ਬਰ ਸ਼ਰਧਾਂਜਲੀ ਭੇਟ ਕਰਨ ਹੁਸੈਨੀਵਾਲਾ ਨਹੀਂ ਪੁੱਜਿਆ ਕੋਈ ਸਰਕਾਰੀ ਨੁਮਾਇੰਦਾ ਜਾਂ ਉੱਚ ਅਧਿਕਾਰੀ
Ad Position 24