28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪੰਜਾਬ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਨੇ ਮੀਟਿੰਗ ਕਰਕੇ ਵਪਾਰੀਆਂ ਦੀਆਂ ਸ਼ਿਕਾਇਤਾਂ ਦੀ ਕੀਤੀ ਸਮੀਖਿਆ

ਫ਼ਿਰੋਜ਼ਪੁਰ 28 ਸਤੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਵਪਾਰੀਆਂ ਦੀਆਂ ਦਰਖਾਸਤਾਂ ਅਤੇ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ.

Ad Position 21
No active advertisement
ਅਜੀਤ ਡੈਸਕ 29-09-2026
ਫ਼ਿਰੋਜ਼ਪੁਰ 28 ਸਤੰਬਰ (ਕੁਲਬੀਰ ਸਿੰਘ ਸੋਢੀ)- ਪੰਜਾਬ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਕੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਵਪਾਰੀਆਂ ਦੀਆਂ ਦਰਖਾਸਤਾਂ ਅਤੇ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਵੀ ਮੌਜੂਦ ਸਨ। ਇਸ ਮੌਕੇ ਉਪ ਚੇਅਰਮੈਨ ਅਨਿਲ ਠਾਕੁਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟਰੇਡਰਜ਼ ਕਮਿਸ਼ਨ ਬਾਜ਼ਾਰਾਂ ਦੀ ਦਿੱਖ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਵਪਾਰੀਆਂ ਨਾਲ ਸਬੰਧਤ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਨਿਰੰਤਰ ਕਾਰਜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੀ ਵਾਰ ਕਿਸੇ ਸਰਕਾਰ ਵਲੋਂ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਸਬੰਧਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਤੇ ਜ਼ਿਲ੍ਹਾ ਪੱਧਰੀ ਟਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ ’ ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਨਿਯੁਕਤ ਜ਼ਿਲ੍ਹਾ ਪੱਧਰੀ ਚੇਅਰਮੈਨ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਦੇ ਹਨ ਤੇ ਇਨ੍ਹਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਬੰਧਤ ਵਿਭਾਗਾਂ ਦੇ ਅਧਿਆਰੀਆਂ ਨਾਲ ਤਾਲਮੇਲ ਕਰਦੇ ਹਨ। ਉਨ੍ਹਾਂ ਵਪਾਰੀਆਂ ਵਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਜਿਸ ਵਿਚ, ਸਾਫ਼-ਸਫ਼ਾਈ, ਆਵਾਰਾ ਪਸ਼ੂਆਂ ਦੀ ਸਮੱਸਿਆ, ਬਾਜ਼ਾਰਾਂ ਵਿਚ ਜਨਤਕ ਪਖਾਨੇ, ਪੀਣ ਵਾਲਾ ਸਵੱਛ ਪਾਣੀ, ਬਸ ਸਟਾਪ, ਸੜਕਾਂ ’ਤੇ ਨਾਜਾਇਜ਼ ਕਬਜ਼ੇ ਆਦਿ ਸਬੰਧੀ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਤੇ ਪ੍ਰਾਪਤ ਸ਼ਿਕਾਇਤਾਂ ਦੇ ਛੇਤੀ ਤੋਂ ਛੇਤੀ ਨਿਪਟਾਰੇ ਲਈ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਤੋਂ ਲਗਭਗ 150 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ ਜ਼ਿਲ੍ਹਾ ਪੱਧਰ ਦੀਆਂ ਲਗਭਗ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਜਦਕਿ ਲੰਬਿਤ ਤਿੰਨ ਸ਼ਿਕਾਇਤਾਂ ਦਾ ਸੂਬਾ ਪੱਧਰ ’ਤੇ ਤਾਲਮੇਲ ਕਰਕੇ ਛੇਤੀਂ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਐੱਸ.ਡੀ.ਐੱਮ. ਜ਼ੀਰਾ ਸੂਰਜ, ਡੀ.ਐੱਸ.ਪੀ. ਸੁਖਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ ਸੁਖਦੇਵ ਸਿੰਘ ਜੋਸਨ ਤੋਂ ਇਲਾਵਾ ਟਰੇਡ ਵਿੰਗ ਦੇ ਹੋਰ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟਾਫ਼ ਨਰਸਾਂ ਦੀ ਨਿਯੁਕਤੀ ਵਿਚ ਦੇਰੀ ਲਈ ਚੇਅਰਮੈਨ ਡਾ.ਮਲਕੀਤ ਥਿੰਦ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਮਹੱਤਵਪੂਰਨ ਜ਼ਿੰਮੇਵਾਰੀ ਮਿਲਣ ’ਤੇ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ
Ad Position 24