28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਟਾਫ਼ ਨਰਸਾਂ ਦੀ ਨਿਯੁਕਤੀ ਵਿਚ ਦੇਰੀ ਲਈ ਚੇਅਰਮੈਨ ਡਾ.ਮਲਕੀਤ ਥਿੰਦ ਨੂੰ ਦਿੱਤਾ ਮੰਗ ਪੱਤਰ

ਗੋਲੂ ਕਾ ਮੋੜ, 28 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਵਲੋਂ ਇਸ਼ਤਿਹਾਰ ਨੰਬਰ 26/4 ਅਧੀਨ ਸਟਾਫ਼ ਨਰਸ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ ਕਰ ਚੁੱਕੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਜਾਣ ਸਬੰਧੀ ਬੀ. ਸੀ.

Ad Position 21
No active advertisement
ਭਰਤੀ ’ਚ ਹੋਈ ਦੇਰੀ ਲਈ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ.ਮਲਕੀਤ ਥਿੰਦ ਨੂੰ ਮੰਗ ਪੱਤਰ ਸੌਂਪਦੇ ਹੋਏ ਉਮੀਦਵਾਰ। ਤਸਵੀਰ -ਸੁਰਿੰਦਰ ਸਿੰਘ ਪੁਪਨੇਜਾ 29-09-2026
ਗੋਲੂ ਕਾ ਮੋੜ, 28 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਵਲੋਂ ਇਸ਼ਤਿਹਾਰ ਨੰਬਰ 26/4 ਅਧੀਨ ਸਟਾਫ਼ ਨਰਸ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ ਕਰ ਚੁੱਕੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਨਾ ਕੀਤੇ ਜਾਣ ਸਬੰਧੀ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾ.ਮਲਕੀਤ ਥਿੰਦ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਵਿਚ ਉਮੀਦਵਾਰਾਂ ਨੇ ਦੱਸਿਆ ਕਿ ਭਰਤੀ ਪ੍ਰਕਿਰਿਆ ਤਹਿਤ ਉਨ੍ਹਾਂ ਦਾ ਲਿਖਤੀ ਇਮਤਿਹਾਨ ਹੋ ਚੁੱਕਾ ਹੈ ਤੇ ਦਸਤਾਵੇਜ਼ਾਂ ਦੀ ਪੜਤਾਲ ਦੀ ਪ੍ਰਕਿਰਿਆ ਵੀ ਮੁਕੰਮਲ ਹੋ ਚੁੱਕੀ ਹੈ। ਇਸ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਰਜਿੰਦਰ ਕੁਮਾਰ ਬੰਸ ਨਾਲ ਦੋ ਵਾਰ ਨਿੱਜੀ ਤੌਰ ’ਤੇ ਮੁਲਾਕਾਤ ਕਰਕੇ ਆਪਣੀ ਸਮੱਸਿਆ ਬਾਰੇ ਜਾਣੂ ਕਰਵਾ ਚੁੱਕੇ ਹਨ। ਇਸ ਤੋਂ ਇਲਾਵਾ ਭਰਤੀ ਸੈੱਲ ਤੇ ਯੂਨੀਵਰਸਿਟੀ ਦੇ ਰਜਿਸਟਰਾਰ ਦੇ ਦਫ਼ਤਰ ਵਿਚ ਵੀ ਸੰਪਰਕ ਕੀਤਾ ਗਿਆ ਪਰ ਨਿਯੁਕਤੀ ਵਿਚ ਹੋ ਰਹੀ ਦੇਰੀ ਸਬੰਧੀ ਕੋਈ ਸਪਸ਼ਟ ਜਵਾਬ ਨਹੀਂ ਮਿਲਿਆ। ਉਹਨਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਨਿਯੁਕਤੀ ਪੱਤਰਾਂ ਦੀ ਉਡੀਕ ਕਾਰਨ ਉਨ੍ਹਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਡਾ.ਮਲਕੀਤ ਥਿੰਦ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਸਬੰਧਿਤ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਜਾਵੇ ਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਤੋਂ ਨਿਯੁਕਤੀ ਪੱਤਰ ਜਲਦ ਜਾਰੀ ਕਰਵਾਉਣ ਲਈ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸੀਮਾ ਰਾਣੀ, ਰਵਿੰਦਰ ਕੌਰ, ਅਨੀਤਾ ਰਾਣੀ, ਸੰਯਮ, ਜਗਦੇਵ ਸਿੰਘ, ਕੇਵਲ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਗਲੀ ਖ਼ਬਰ ਪੰਜਾਬ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਨੇ ਮੀਟਿੰਗ ਕਰਕੇ ਵਪਾਰੀਆਂ ਦੀਆਂ ਸ਼ਿਕਾਇਤਾਂ ਦੀ ਕੀਤੀ ਸਮੀਖਿਆ
Ad Position 24