28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

‘ ਨਸ਼ਾ ਮੁਕਤ ਪੰਜਾਬ ਯਾਤਰਾ’ ਸਿਰਫ਼ ਨਾਅਰਾ ਨਹੀਂ, ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਨਾਲ ਜੁੜਿਆ ਮਸਲਾ ਹੈ- ਬੀਬੀ ਸਿਆਲ

ਮੁੱਦਕੀ, 28 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਜਪਾ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸੂਬੇ ’ਚ ਜਾਰੀ ਹੈ ਜਿਸ ਦਾ ਸਿਰਫ਼ ਇਕ ਨਾਅਰਾ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਨਾਲ ਜੁੜਿਆ ਮਸਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਪੰਜਾਬ ਦੀ ਨਵ-ਨਿਯੁਕਤ ਸੂਬਾ ਸਕੱਤਰ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਮੰਡਲ ਮੁੱਦਕੀ ਸਰਕਲ ਦੇ ਪ੍ਰਧਾਨ ਜਸਵਿੰਦਰ ਸਿੰਘ ਬੱਬੂ ਭੈਲ ਦੀ ਅਗਵਾਈ ਹੇਠ ਰੱਖੀ ਗਈ ਮੀਟਿੰਗ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 29-09-2026
ਮੁੱਦਕੀ, 28 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਜਪਾ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸੂਬੇ ’ਚ ਜਾਰੀ ਹੈ ਜਿਸ ਦਾ ਸਿਰਫ਼ ਇਕ ਨਾਅਰਾ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਨਾਲ ਜੁੜਿਆ ਮਸਲਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਪੰਜਾਬ ਦੀ ਨਵ-ਨਿਯੁਕਤ ਸੂਬਾ ਸਕੱਤਰ ਬੀਬੀ ਰਾਜਵਿੰਦਰ ਕੌਰ ਸਿਆਲ ਨੇ ਮੰਡਲ ਮੁੱਦਕੀ ਸਰਕਲ ਦੇ ਪ੍ਰਧਾਨ ਜਸਵਿੰਦਰ ਸਿੰਘ ਬੱਬੂ ਭੈਲ ਦੀ ਅਗਵਾਈ ਹੇਠ ਰੱਖੀ ਗਈ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਬੀਬੀ ਰਾਜਵਿੰਦਰ ਕੌਰ ਸਿਆਲ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ਭਰ ਵਿਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਕੱਢੀ ਜਾ ਰਹੀ ਹੈ ਤਾਂ ਜੋ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਪੈਦਾ ਕੀਤੀ ਜਾ ਸਕੇ ਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮੂਹਿਕ ਯਤਨ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਦੀ ਤਾਕਤ ਹਨ ਤੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਬੀਬੀ ਰਾਜਵਿੰਦਰ ਕੌਰ ਸਿਆਲ ਨੇ ਕਿਹਾ ਕਿ ਮਹਿਲਾਵਾਂ ਵੀ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਇਸ ਮੌਕੇ ਮੰਡਲ ਪ੍ਰਧਾਨ ਜਸਵਿੰਦਰ ਸਿੰਘ ਬੱਬੂ ਭੈਲ, ਜਨਰਲ ਸਕੱਤਰ ਰਾਜ ਕੁਮਾਰ ਚਾਵਲਾ, ਪਵਨ ਕੁਮਾਰ ਗਰਗ ਕਨਵੀਨਰ ਕਾਮਰਸ ਐਂਡ ਵਪਾਰ ਸੈੱਲ ਫ਼ਿਰੋਜ਼ਪੁਰ, ਵਿਨੋਦ ਕੁਮਾਰ ਮੀਤ ਪ੍ਰਧਾਨ, ਸਕੱਤਰ ਸ਼ਮਸ਼ੇਰ ਸਿੰਘ ਸ਼ੰਮੀ, ਇੰਦਰਜੀਤ ਕੌਰ ਮੀਤ ਪ੍ਰਧਾਨ ਫ਼ਿਰੋਜ਼ਪੁਰ ਮਹਿਲਾ ਵਿੰਗ, ਮੰਗਤ ਪ੍ਰੀਤ ਸਿੰਘ, ਲਖਵਿੰਦਰ ਕੌਰ ਪ੍ਰਧਾਨ ਮੰਡਲ ਮਹਿਲਾ ਵਿੰਗ, ਬਲਜਿੰਦਰ ਸਿੰਘ ਪ੍ਰਧਾਨ ਘੱਟ ਗਿਣਤੀ ਸੈੱਲ, ਦੀਕਸ਼ਾ ਸ਼ਰਮਾ, ਕਮਲੇਸ਼ ਰਾਣੀ, ਸੁਖਦੇਵ ਕੌਰ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਆਗੂ ਸੁਖਮੰਦਰ ਸਿੰਘ ਧਾਲੀਵਾਲ, ਸਿਆਸੀ ਸਲਾਹਕਾਰ ਡਾ. ਕੁਲਦੀਪ ਸਿੰਘ ਧੀਰਾ ਪੱਤਰਾ, ਮਹਿਲਾ ਆਗੂ ਨਵਜੋਤ ਕੌਰ, ਜਥੇਦਾਰ ਸੂਰਜ ਸਿੰਘ ਅਤੇ ਨਿੱਜੀ ਸਕੱਤਰ ਕਮਲ ਗਿੱਲ ਸੋਨੂੰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਸਲ੍ਹਾ ਲਾਇਸੰਸਾਂ ਦੇ ਪੈਂਡਿੰਗ ਮਾਮਲਿਆਂ ’ਤੇ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਨੇ ਖੋਲ੍ਹਿਆ ਮੋਰਚਾ ਅਗਲੀ ਖ਼ਬਰ ਰੇਤਾ ਨਾਲ ਭਰੇ ਟਰੈਕਟਰ ਟਰਾਲੀ ਸਮੇਤ ਵਿਅਕਤੀ ਕਾਬੂ
Ad Position 24