ਅਸਲ੍ਹਾ ਲਾਇਸੰਸਾਂ ਦੇ ਪੈਂਡਿੰਗ ਮਾਮਲਿਆਂ ’ਤੇ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਨੇ ਖੋਲ੍ਹਿਆ ਮੋਰਚਾ
ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)- ਅਸਲ੍ਹਾ ਲਾਇਸੰਸਾਂ ਨਾਲ ਸਬੰਧਿਤ ਕੰਮਾਂ ਨੂੰ ਲੈ ਕੇ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਸਰਕਾਰੀ ਦਫ਼ਤਰਾਂ ਵਿਚ ਲੰਬੇ ਸਮੇਂ ਤੋਂ ਪੈਂਡਿੰਗ ਪਏ ਮਾਮਲਿਆਂ ਦੇ ਵਿਰੁੱਧ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਵਲੋਂ ਮੁਹਿੰਮ ਵਿੱਢੀ ਗਈ ਹੈ। ਜਥੇਬੰਦੀ ਦੇ ਸੇਵਾਦਾਰ ਸਿਮਰਜੀਤ ਸਿੰਘ ਸੰਧੂ ਅਤੇ ਸਾਰਜ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਥੇਬੰਦੀ ਦੇ ਆਗੂ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਅਤੇ 7 ਅਕਤੂਬਰ ਨੂੰ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰਾਂ ਵਿਚ ਪਹੁੰਚਣਗੇ।
ਸ
ਸਿਮਰਜੀਤ ਸਿੰਘ ਸੰਧੂ, ਸਾਰਜ ਸਿੰਘ ਸੰਧੂ
29-09-2026
ਫ਼ਿਰੋਜ਼ਪੁਰ, 28 ਸਤੰਬਰ (ਗੁਰਿੰਦਰ ਸਿੰਘ)- ਅਸਲ੍ਹਾ ਲਾਇਸੰਸਾਂ ਨਾਲ ਸਬੰਧਿਤ ਕੰਮਾਂ ਨੂੰ ਲੈ ਕੇ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਸਰਕਾਰੀ ਦਫ਼ਤਰਾਂ ਵਿਚ ਲੰਬੇ ਸਮੇਂ ਤੋਂ ਪੈਂਡਿੰਗ ਪਏ ਮਾਮਲਿਆਂ ਦੇ ਵਿਰੁੱਧ ਅੰਤਰਰਾਸ਼ਟਰੀ ਜੱਟ ਸਿੱਖ ਭਾਈਚਾਰਾ ਜਥੇਬੰਦੀ ਵਲੋਂ ਮੁਹਿੰਮ ਵਿੱਢੀ ਗਈ ਹੈ। ਜਥੇਬੰਦੀ ਦੇ ਸੇਵਾਦਾਰ ਸਿਮਰਜੀਤ ਸਿੰਘ ਸੰਧੂ ਅਤੇ ਸਾਰਜ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜਥੇਬੰਦੀ ਦੇ ਆਗੂ 5 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਅਤੇ 7 ਅਕਤੂਬਰ ਨੂੰ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰਾਂ ਵਿਚ ਪਹੁੰਚਣਗੇ। ਉਨ੍ਹਾਂ ਕਿਹਾ ਕਿ ਕਈ ਲੋਕਾਂ ਦੀਆਂ ਅਸਲ੍ਹਾ ਲਾਇਸੰਸ ਨਾਲ ਸਬੰਧਿਤ ਫਾਈਲਾਂ ਲੰਬੇ ਸਮੇਂ ਤੋਂ ਏ.ਡੀ.ਸੀ. ਦਫ਼ਤਰਾਂ ਵਿਚ ਪੈਂਡਿੰਗ ਪਈਆਂ ਹਨ ਜਦਕਿ ਐਂਟਰੀ-ਐਡੀਸ਼ਨ, ਵਾਰਸਾਂ ਦੇ ਨਾਂਅ ਤਬਦੀਲੀ, ਮੌਤ ਦੇ ਮਾਮਲਿਆਂ ਅਤੇ ਲਾਇਸੰਸ ਨਵਿਆਉਣ ਵਰਗੇ ਕੰਮ ਵੀ ਸਮੇਂ ਸਿਰ ਨਹੀਂ ਹੋ ਰਹੇ। ਇਸ ਕਾਰਨ ਲੋਕਾਂ ਨੂੰ ਵਾਰ-ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣੇ ਪੈ ਰਹੇ ਹਨ ਤੇ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਥੇਬੰਦੀ ਆਗੂਆਂ ਨੇ ਅਸਲਾ ਲਾਇਸੰਸ ਨਾਲ ਸਬੰਧਿਤ ਕੰਮ ਪੈਂਡਿੰਗ ਪਏ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ 5 ਅਕਤੂਬਰ ਨੂੰ ਸਵੇਰੇ 11 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਤੇ 7 ਅਕਤੂਬਰ ਨੂੰ ਸਵੇਰੇ 11 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਵਿਖੇ ਪਹੁੰਚਣ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਬੰਧਿਤ ਪ੍ਰਸ਼ਾਸਨ ਦੇ ਧਿਆਨ ਵਿਚ ਲਿਆ ਕੇ ਪੈਂਡਿੰਗ ਮਾਮਲਿਆਂ ਦੇ ਨਿਪਟਾਰੇ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਸਲ੍ਹਾ ਲਾਇਸੰਸਾਂ ਨਾਲ ਸਬੰਧਿਤ ਲੰਬਿਤ ਫਾਈਲਾਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਲੋਕਾਂ ਨੂੰ ਬੇਲੋੜੀ ਦਫ਼ਤਰੀ ਖੱਜਲ-ਖੁਆਰੀ ਤੋਂ ਰਾਹਤ ਦਿੱਤੀ ਜਾਵੇ।